ਫਾਜ਼ਿਲਕਾ, 4 ਅਕਤੂਬਰ: ਆਉਣ ਵਾਲੀਆਂ ਪੰਚਾਇਤੀ ਚੋਣਾਂ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਫਾਜ਼ਿਲਕਾ ਪੁਲਿਸ ਵੱਲੋਂ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਫਾਜ਼ਿਲਕਾ ਦੀਆਂ ਸਾਰੀਆਂ ਸਬ ਡਵੀਜ਼ਨਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਮਾਰਚ ਦਾ ਪ੍ਰਮੁੱਖ ਮਕਸਦ ਇਲਾਕੇ ਵਿੱਚ ਚੋਣਾਂ ਅਤੇ ਤਿਉਹਾਰਾਂ ਦੌਰਾਨ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਅਮਨ-ਅਮਾਨ ਕਾਇਮ ਰੱਖਣਾ ਅਤੇ ਝੋਨੇ ਦੀ ਕਟਾਈ ਦਾ ਸੀਜ਼ਨ ਹੋਣ ਕਰਕੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਤੇ ਕਾਬੂ ਪਾਉਣਾ ਸੀ। ਇਸ ਦੌਰਾਨ ਲੋਕਾਂ ਨੂੰ ਚੋਣਾਂ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ:ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ
ਮਾਰਚ ਦੁਆਰਾ ਇਹ ਸਪਸ਼ਟ ਕੀਤਾ ਗਿਆ ਕਿ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਕਾਨੂੰਨ ਦੀ ਪਾਲਨਾ ਯਕੀਨੀ ਬਣਾਈ ਜਾਵੇਗੀ।ਐਸ.ਐਸ.ਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਮਾਰਚ ਦੌਰਾਨ ਕਿਹਾ, “ਫਾਜ਼ਿਲਕਾ ਪੁਲਿਸ ਨੇ ਪੰਚਾਇਤੀ ਚੋਣਾਂ ਨੂੰ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਆਯੋਜਿਤ ਕਰਨ ਲਈ ਪੂਰੀ ਤਿਆਰੀ ਕਰ ਲਈ ਹੈ। ਸੁਰੱਖਿਆ ਦੀਆਂ ਸਾਰੀਆਂ ਵਿਵਸਥਾਵਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਅਣਚਾਹੀ ਘਟਨਾ ਨਾ ਵਾਪਰੇ। ਇਸ ਮਾਰਚ ਨੇ ਪੁਲਿਸ ਦੀ ਸਖਤੀ ਅਤੇ ਚੁਸਤੀ ਦਾ ਪੈਗਾਮ ਲੋਕਾਂ ਤੱਕ ਸਫਲਤਾ ਪੂਰਵਕ ਪਹੁੰਚਾਇਆ।
Share the post "ਫਾਜ਼ਿਲਕਾ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਅਤੇ ਤਿਉਹਾਰਾਂ ਦੌਰਾਨ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਕੱਢਿਆ ਫਲੈਗ ਮਾਰਚ"