ਪੰਚਾਇਤ ਚੋਣਾਂ ਦੇ ਮੱਦੇਨਜ਼ਰ ਫਾਜ਼ਿਲਕਾ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ

0
120
+1

ਚੋਣਾਂ ਪੂਰੀ ਤਰਾਂ ਅਮਨ ਅਮਾਨ ਨਾਲ ਕਰਵਾਈਆਂ ਜਾਣਗੀਆਂ:ਐਸਐਸਪੀ ਵਰਿੰਦਰ ਸਿੰਘ ਬਰਾੜ
ਫਾਜਿਲਕਾ, 11 ਅਕਤੂਬਰ: 15 ਅਕਤੂਬਰ ਨੂੰ ਆਮ ਪੰਚਾਇਤ ਚੋਣਾਂ ਲਈ ਹੋ ਰਹੇ ਮਤਦਾਨ ਤੋਂ ਪਹਿਲਾਂ ਜ਼ਿਲਾ ਪੁਲਿਸ ਵੱਲੋਂ ਐਸਐਸਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਅੱਜ ਇੱਥੇ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਆਖਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤ ਚੋਣਾਂ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣਗੀਆਂ।

ਇਹ ਵੀ ਪੜੋ: ਗ੍ਰਾਮ ਪੰਚਾਇਤ ਚੋਣਾਂ: ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ : ਭੁਪਿੰਦਰ ਸਿੰਘ ਆਈ ਏ ਐਸ

ਉਨਾਂ ਨੇ ਕਿਹਾ ਕਿ ਕਿਸੇ ਨੂੰ ਵੀ ਅਮਨ ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਸ਼ਰਾਰਤੀ ਅਨਸਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਹਨਾਂ ਨੇ ਇਸ ਮੌਕੇ ਸਮੂਹ ਪੁਲਿਸ ਫੋਰਸ ਨੂੰ ਆਖਿਆ ਕਿ ਉਹ ਪੇਸ਼ੇਵਰਾਨਾ ਤਰੀਕੇ ਨਾਲ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਉਣ।ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਲੋਕ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰਨ। ਇਸ ਮੌਕੇ ਐਸ.ਪੀ ਪ੍ਰਦੀਪ ਸਿੰਘ ਸੰਧੂ, ਐਸ.ਪੀ ਰਮਨੀਸ਼ ਚੌਧਰੀ, ਐਸ.ਪੀ ਕਰਨਵੀਰ ਸਿੰਘ, ਸਮੂਹ ਡੀ.ਐਸ.ਪੀਜ਼ ਅਤੇ ਥਾਣਾ ਮੁਖੀ ਹਾਜ਼ਰ ਸਨ।

 

+1

LEAVE A REPLY

Please enter your comment!
Please enter your name here