Flood Alert: ਪ੍ਰਸਾਸ਼ਨ ਵੱਲੋਂ ਇਕ ਵਾਰ ਫਿਰ ਤੋਂ ਅਲਰਟ ਜਾਰ ਕਿਰ ਦਿੱਤਾ ਗਿਆ ਹੈ। ਦਰਅਸਲ ਹੁਣ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ ਜਿਸ ਨਾਲ ਖਤਰਨਾਕ ਹਾਲਾਤ ਬਣਦੇ ਨਜ਼ਰ ਆ ਰਹੇ ਹਨ। ਡੈਮ ਵਿੱਚ ਇਸ ਵੇਲੇ ਪਾਣੀ ਦਾ ਪੱਧਰ 1396 ਫੁੱਟ ਤੱਕ ਪਹੁੰਚ ਗਿਆ ਹੈ ਜੋ ਖਤਰੇ ਦੇ ਨਿਸ਼ਾਨ 1380 ਫੁੱਟ ਤੋਂ 16 ਫੁੱਟ ਵੱਧ ਹੈ।
ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ
ਇਸ ਵਧਦੇ ਪਾਣੀ ਪੱਧਰ ਕਾਰਨ ਪ੍ਰਸ਼ਾਸਨ ਨੇ ਫ਼ੈਸਲਾ ਕੀਤਾ ਹੈ ਕਿ ਅੱਜ ਬਿਆਸ ਦਰਿਆ ਵਿੱਚ 1.10 ਲੱਖ ਕਿਊਸਿਕ ਪਾਣੀ ਛੱਡਿਆ ਜਾਵੇਗਾ। ਪ੍ਰਸ਼ਾਸਨ ਨੇ ਲੋਕਾਂ ਨੂੰ ਚੇਤਾਵਨੀ ਜਾਰੀ ਕਰਦੇ ਹੋਏ ਦਰਿਆ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੇ ਮੀਂਹ ਦਾ ਸਿਲਸਿਲਾ ਜਾਰੀ ਰਿਹਾ ਤਾਂ ਡੈਮ ਵਿੱਚ ਪਾਣੀ ਦਾ ਪੱਧਰ ਹੋਰ ਵੀ ਵੱਧ ਸਕਦਾ ਹੈ। ਇਸ ਕਾਰਨ ਹੇਠਲੇ ਇਲਾਕਿਆਂ ਵਿੱਚ ਹੜ੍ਹ ਦਾ ਖਤਰਾ ਬਣਿਆ ਹੋਇਆ ਹੈ।













