spot_img
spot_img

ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ

Date:

spot_img

👉ਅਜਨਾਲਾ ਤੇ ਡੇਰਾ ਬਾਬਾ ਨਾਨਕ ਹਲਕਿਆਂ ਦੇ ਹੜ੍ਹ ਮਾਰੇ ਇਲਾਕਿਆਂ ਦਾ ਕੀਤਾ ਦੌਰਾ
Gurdaspur News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਆਖਿਆ ਕਿ ’ਆਪਣਾ ਪੰਜਾਬ ਆਪਾਂ ਬਚਾਈਏ’ ਮੁਹਿੰਮ ਦੇ ਤਹਿਤ ਉਹ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕਰਨ ਅਤੇ ਉਹਨਾਂ ਨੇ ਦੋ ਹਲਕਿਆਂ ਵਿਚ ਹੜ੍ਹ ਮਾਰੇ ਖੇਤਰਾਂ ਦਾ ਦੌਰਾ ਵੀ ਕੀਤਾ
ਅਜਨਾਲਾ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪਿਛਲੇ ਸਾਲ ਆਏ ਤਬਾਹੀ ਭਰੇ ਹੜ੍ਹਾਂ ਤੋਂ ਕੋਈ ਸਬਕ ਨਹੀਂ ਸਿੱਖਿਆ ਜਿਸਨੇ ਲੱਖਾਂ ਏਕੜ ਵਿਚ ਝੋਨੇ ਦੀ ਫਸਲ ਤਬਾਹ ਕਰ ਦਿੱਤੀ ਸੀ।

ਇਹ ਵੀ ਪੜ੍ਹੋ 👉121 ਅਕਾਲ ਅਕੈਡਮੀ ਸਕੂਲਾਂ ਦੇ 15,024 ਵਿਦਿਆਰਥੀਆਂ ਨੇ ਨਸ਼ਾ ਮੁਕਤੀ ਦਾ ਸੰਦੇਸ਼ ਦੇ ਕੇ ਰਚਿਆ ਇਤਿਹਾਸ

ਸਰਦਾਰ ਬਾਦਲ ਨੇ ਕਿਹਾ ਕਿ ਇਥੇ ਕਿਸਾਨਾਂ ਨਾਲ ਹੋਈ ਗੱਲਬਾਤ ਦੌਰਾਨ ਉਹਨਾਂ ਨੂੰ ਪਤਾ ਲੱਗਾ ਕਿ ਮੌਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਰੋਕੂ ਕੰਮ ਮੁਕੰਮਲ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਬੰਨਾਂ ਨੂੰ ਮਜ਼ਬੂਤ ਕਰਨ ਦੀ ਥਾਂ ਅਨੇਕਾਂ ਥਾਵਾਂ ’ਤੇ ਆਮ ਆਦਮੀ ਪਾਰਟੀ ਦੀ ਸਰਪ੍ਰਸਤੀ ਹੇਠ ਹੋਈ ਗੈਰ ਕਾਨੂੰਨੀ ਮਾਇਨਿੰਗ ਕਾਰਨ ਇਹ ਹੋਰ ਕਮਜ਼ੋਰ ਹੋ ਗਏ ਹਨ।ਸਰਦਾਰ ਬਾਦਲ ਨੇ ਅੱਜ ਡੇਰਾ ਬਾਬਾ ਨਾਨਕ ਹਲਕੇ ਦਾ ਦੌਰਾ ਵੀ ਕੀਤਾ ਜਿਸ ਦੌਰਾਨ ਉਹਨਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਨੇੜਲੇ ਬੰਨਾਂ ਦੀ ਸਮੀਖਿਆ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਚਿੰਤਾ ਵਾਲੀ ਗੱਲ ਹੈ ਕਿ ਜਿਥੇ ਬੰਨ ਲਾਉਣੇ ਸਨ, ਉਹ ਵੀ ਨਹੀਂ ਲਗਾਏ ਗਏ। ਉਹਨਾਂ ਕਿਹਾ ਕਿ ਜੇਕਰ ਆਉਂਦੇ ਦਿਨਾਂ ਵਿਚ ਭਾਰੀ ਬਰਸਾਤਾਂ ਹੋ ਗਈਆਂ ਤਾਂ ਹਾਲਾਤ ਹੋਰ ਮਾੜੇ ਹੋ ਜਾਣਗੇ। ਉਹਨਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ’ਤੇ ਨਿਰਭਰ ਨਾ ਰਹਿਣ ਅਤੇ ਆਪਣੇ ਹੱਥਾਂ ਵਿਚ ਕੰਮ ਲੈ ਕੇ ਲੋੜੀਂਦੇ ਕੰਮ ਮੁਕੰਮਲ ਕਰਨ।

ਇਹ ਵੀ ਪੜ੍ਹੋ 👉Moga Police ਥਾਣੇ ‘ਤੇ ਹੋਏ ਗ੍ਰਨੇਡ ਹਮਲੇ ਦਾ ਪਰਦਾਫ਼ਾਸ; ਨਿਕਲਿਆ ਵਿਦੇਸ਼ੀ ਲਿੰਕ, ਪਿਸਤੌਲ ਤੇ IED ਸਮੇਤ 17 ਕਾਬੂ

ਅਜਨਾਲਾ ਅਤੇ ਡੇਰਾ ਬਾਬਾ ਨਾਨਕ ਵਿਖੇ ਪਾਰਟੀ ਦੇ ਹਲਕਾ ਇੰਚਾਰਜਾਂ ਜੋਧ ਸਿੰਘ ਸਮਰਾ ਅਤੇ ਸੁੱਚਾ ਸਿੰਘ ਲੰਗਾਹ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਉਹ ਇਲਾਕੇ ਦੇ ਲੋਕਾਂ ਨਾਲ ਸਲਾਹ ਮਸ਼ਵਰਾ ਕਰ ਕੇ ਕੰਮ ਮੁਕੰਮਲ ਕਰਨਗੇ।ਸਰਦਾਰ ਬਾਦਲ ਨੇ ਪਾਰਟੀ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕੰਮ ਮੁਕੰਮਲ ਕਰਨ ਵਾਸਤੇ ਟਰੈਕਟਰਾਂ ਦੀ ਮਦਦ ਲੈਣ ਤੇ ਕਿਹਾ ਕਿ ਉਹ ਕੰਮ ਮੁਕੰਮਲ ਕਰਨ ਵਾਸਤੇ ਲੋੜੀਂਦਾ ਸਾਰਾ ਡੀਜ਼ਲ ਆਪ ਪ੍ਰਦਾਨ ਕਰਨਗੇ।ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸੂਬੇ ਵਿਚ ਪੰਦਰਾਂ ਅਜਿਹੇ ਹਲਕਿਆਂ ਦੀ ਪਛਾਣ ਕੀਤੀ ਹੈ ਜਿਥੇ ਹੜ੍ਹਾਂ ਦਾ ਖ਼ਤਰਾ ਹੈ ਤੇ ਪਾਰਟੀ ਦੇ ਆਗੂਆਂ ਨੂੰ ਆਖਿਆ ਗਿਆ ਹੈ ਕਿ ਉਹ ਜਿਥੇ ਕਿਤੇ ਵੀ ਜ਼ਰੂਰਤ ਹੈ ਉਥੇ ’ਬੰਨਾਂ’ ਨੂੰ ਮਜ਼ਬੂਤ ਕਰਨ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; ਪੁਨਰ ਸੁਰਜੀਤ ਅਕਾਲੀ ਦਲ ਦੇ ਵੱਡੇ ਧੜੇ ਵੱਲੋ “ਵਾਰਿਸ ਪੰਜਾਬ ਦੇ” ਨਾਲ ਮਿਲਕੇ ਚੱਲਣ ਦਾ ਐਲਾਨ

👉ਅਕਾਲੀ ਦਲ ਦੇ ਪ੍ਰਧਾਨ ਨੇ ਇਸ ਮੌਕੇ ਪੰਥਕ ਏਕੇ ਦਾ ਸੱਦਾ ਵੀ ਦਿੱਤਾ।
ਸਰਦਾਰ ਬਾਦਲ ਨੇ ਸਾਰੇ ਅਕਾਲੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਕਿਸੇ ਵਿਅਕਤੀ ਖਿਲਾਫ ਰੋਹ ਵਿਚ ਹੋ ਸਕਦੇ ਹੋ ਪਰ ਤੁਹਾਡੇ ਮਨਾਂ ਵਿਚ ਸਾਡੀ ਉਸ ਮਾਂ ਪਾਰਟੀ ਦੇ ਖਿਲਾਫ ਰੋਹ ਨਹੀਂ ਹੋਣਾ ਚਾਹੀਦਾ ਜੋ ਸਾਡੇ ਪੁਰਖ਼ਿਆਂ ਨੇ ਵੱਡੀਆਂ ਕੁਰਬਾਨੀਆਂ ਬਾਅਦ ਖੜ੍ਹੀ ਕੀਤੀ ਹੈ।ਉਹਨਾਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਹਰ ਚੀਜ਼ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ ਤੇ ਉਹ ਦੇਸ਼ ਭਰ ਵਿਚ ਗੁਰੂ ਘਰਾਂ ਦਾ ਕੰਟਰੋਲ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀਆਂ ਹਨ ਤੇ ਏਜੰਸੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਸਤੇ ਹੋਰ ਅਕਾਲੀ ਧੜੇ ਖੜ੍ਹੇ ਕਰ ਰਹੀਆਂ ਹਨ।ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਜ਼ਿਸ਼ ਨੂੰ ਸਮਝਣ ਤੇ ਕਿਹਾ ਕਿ ਅਕਾਲੀ ਦਲ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ।
ਇਸ ਮੌਕੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਵੀ ਅਕਾਲੀ ਦਲ ਪ੍ਰਧਾਨ ਦੇ ਨਾਲ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਿਰਵਾਣਾ ਐਸਟੇਟ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਉਦਘਾਟਨ

ਸ਼ਹਿਰ ਨੂੰ ਸਮੱਸਿਆ-ਮੁਕਤ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਦੇ ਸੰਕਲਪ...