Flood in Gurudwara Kartarpur Sahib: ਹੜ੍ਹ ਦਾ ਕਹਿਰ ਨਾ ਸਿਰਫ਼ ਭਾਰਤ ਬਲਕਿ ਗੁਆਂਢੀ ਦੇਸ਼ ਪਾਕਿਸਤਾਨ ਵੀ ਇਸ ਤੋਂ ਨਹੀਂ ਬੱਚਿਆ ਹੈ। ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਦਾ ਪਾਣੀ ਪਾਕਿਸਤਾਨ ਵਿਚ ਦਾਖਲ ਹੋ ਗਿਆ ਹੈ। ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਹੜ੍ਹ ਦਾ ਪਾਣੀ ਦਾਖਲ ਹੋ ਗਿਆ ਹੈ।
Weather Update in Punjab: ਪੰਜਾਬ ‘ਚ ਰੇਡ ਅਲਰਟ! CM ਲੈਣਗੇ ਮੌਕੇ ਦਾ ਜਾਇਜ਼ਾ
ਦੱਸ ਦਈਏ ਕੀ ਪੰਜਾਬ ਦੇ 150 ਪਿੰਡ ਹੜ੍ਹਾਂ ਦੀ ਮਾਰ ਝੇਲ ਰਹੇ ਹਨ। ਲਗਾਤਾਰ ਹੋ ਰਹੀ ਬਾਰਿਸ਼ ਕਰਕੇ ਡੈਮਾਂ ਵਿਚੋਂ ਪਾਣੀ ਛੱਡਿਆ ਗਿਆ ਜਿਸ ਕਰਕੇ 7 ਜ਼ਿਲਿਆਂ ਵਿਚ ਹੜ੍ਹ ਆ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ 150 ਤੋਂ ਵੱਧ ਪਿੰਡ ਡੁੱਬ ਗਏ ਹਨ। ਐਨਡੀਆਰਐਫ, ਐਸਡੀਐਫ ਤੋਂ ਇਲਾਵਾ ਫੌਜ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਹੁਣ ਤੱਕ ਵੱਖ-ਵੱਖ ਥਾਵਾਂ ਤੋਂ 92 ਲੋਕਾਂ ਨੂੰ ਬਚਾਇਆ ਗਿਆ ਹੈ।
ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਲੋਕਾਂ ਦੀ ਮਦਦ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।













