Wednesday, December 31, 2025
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

flood issue; ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ, ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗੱਲਬਾਤ

Date:

spot_img

👉ਤਰਨ ਤਾਰਨ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਰੀਕੇ ਹੈੱਡਵਰਕਸ ਦੀ ਚੌਵੀ ਘੰਟੇ ਨਿਗਰਾਨੀ ਦੇ ਆਦੇਸ਼

Chandigarh News: flood issue; ਪਿਛਲੇ ਕਈ ਦਿਨਾਂ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਥਿਤੀ ਦਾ ਵਿਸਥਾਰਤ ਜਾਇਜ਼ਾ ਲੈਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਰਾਹਤ ਪ੍ਰਬੰਧ ਕਰਨ ਦੇ ਸਖ਼ਤ ਹੁਕਮ ਦਿੱਤੇ।ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਕਪੂਰਥਲਾ, ਹਸ਼ਿਆਰਪੁਰ, ਗੁਰਦਾਸਪੁਰ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਆਦਿ ਜ਼ਿਲ੍ਹਿਆਂ ਵਿੱਚੋਂ ਲੰਘਦੇ ਦਰਿਆਵਾਂ ਦੇ ਬੰਨ੍ਹਾਂ ਦੇ ਅੰਦਰਲੇ ਪਾਸੇ ਵਾਲੇ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ ਕਿਉਂਕਿ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ ਅਤੇ ਹੜ੍ਹ ਵਾਲੇ ਖੇਤਰਾਂ ਵਿੱਚ ਕਿਸਾਨਾਂ ਦੁਆਰਾ ਬਣਾਏ ਗਏ ਅਸਥਾਈ ਬੰਨ੍ਹਾਂ ਵਿੱਚ ਪਾੜ ਪਏ ਹਨ।

ਇਹ ਵੀ ਪੜ੍ਹੋ ਤਿੰਨ ਖੇਤੀ ਬਿੱਲਾਂ ਨੂੰ ਲੈ ਕੇ ਮੰਤਰੀ ਰਵਨੀਤ ਬਿੱਟੂ ਨੇ ਬਾਦਲਾਂ ‘ਤੇ ਲਗਾਏ ਗੰਭੀਰ ਆਰੋਪ, ਦੇਖੋ ਵੀਡੀਓ

ਉਨ੍ਹਾਂ ਦੱਸਿਆ ਕਿ ਕਪੂਰਥਲਾ, ਫਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦਾ ਕਰੀਬ 14,200 ਏਕੜ ਰਕਬਾ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ ਜ਼ਿਲ੍ਹਾ ਕਪੂਰਥਲਾ ਦੇ ਰਕਬੇ ਵਿੱਚ ਵਸੋਂ ਪ੍ਰਭਾਵਿਤ ਹੋਈ ਹੈ ਜਦਕਿ ਫ਼ਾਜ਼ਿਲਕਾ ਅਤੇ ਫਿਰੋਜ਼ਪੁਰ ਦਾ ਪ੍ਰਭਾਵਿਤ ਰਕਬਾ ਖੇਤੀਬਾੜੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਮੌਜੂਦ ਹੈ।ਵਿਭਾਗੀ ਅਮਲੇ ਦੇ ਨਿਗਰਾਨੀ ਪ੍ਰਬੰਧਨ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਫੀਲਡ ਵਿੱਚ 4 ਸੁਪਰੀਡੈਂਟਿੰਗ ਇੰਜੀਨੀਅਰ (ਐਸ.ਈਜ਼), 10 ਐਕਸੀਅਨ, 20 ਐਸ.ਡੀ.ਓਜ਼ ਅਤੇ 200 ਫੀਲਡ ਸਟਾਫ (ਸਮੇਤ ਜੇ.ਈਜ਼) ਨਿਰੰਤਰ 24 ਘੰਟੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਸੰਵੇਦਨਸ਼ੀਲ ਖੇਤਰ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਇਹ ਵੀ ਪੜ੍ਹੋ ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਹਾਈ ਅਲਰਟ ‘ਤੇ

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਰਾਹਤ ਕੈਂਪ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬੇਘਰ ਹੋਏ ਲੋਕਾਂ ਨੂੰ ਆਸਰਾ, ਭੋਜਨ ਅਤੇ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਬਣਾਏ ਬੰਨ੍ਹ ਸੁਰੱਖਿਅਤ ਹਨ ਅਤੇ ਇਨ੍ਹਾਂ ਬੰਨ੍ਹਾਂ ਤੋਂ ਪਾਣੀ ਦਾ ਕੋਈ ਓਵਰਫਲੋਅ ਨਹੀਂ ਹੋਇਆ ਹੈ। ਇਨ੍ਹਾਂ ਬੰਨ੍ਹਾਂ ‘ਤੇ ਰੋਸਟਰ-ਆਧਾਰਤ ਮਜ਼ਬੂਤ ਟੀਮਾਂ ਵੱਲੋਂ 24 ਘੰਟੇ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ।ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਪਸ਼ੂਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਿਸ਼ੇਸ਼ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਵਿੱਚ ਵੱਖਰੇ ਸ਼ੈਲਟਰ ਬਣਾਉਣਾ, ਚਾਰਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਵੈਟਰਨਰੀ ਟੀਮਾਂ ਦੀ ਤੈਨਾਤੀ ਕਰਨਾ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਤਰਜੀਹੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਇਹ ਵੀ ਪੜ੍ਹੋ ਅਮਰੀਕਾ ‘ਚ ਪੰਜਾਬੀ ਡਰਾਈਵਰ ਦੀ ਲਾਪਰਵਾਹੀ;ਵਾਪਰਿਆਂ ਵੱਡਾ ਹਾਦਸਾ, ਹੋਈ 3 ਦੀ ਮੌ+ਤ, ਦੇਖੋ ਵੀਡੀਓ

ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਨੂੰ ਰੋਕਣ ਲਈ ਸਾਫ਼ ਪੀਣ ਵਾਲੇ ਪਾਣੀ, ਮੋਬਾਈਲ ਸਿਹਤ ਯੂਨਿਟਾਂ ਅਤੇ ਜ਼ਰੂਰੀ ਦਵਾਈਆਂ ਦੀ ਨਿਰਵਿਘਨ ਸਪਲਾਈ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।ਉਨ੍ਹਾਂ ਤਰਨ ਤਾਰਨ ਅਤੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਹਦਾਇਤ ਕੀਤੀ ਕਿ ਉੱਪਰੀ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ ਅਤੇ ਬਿਆਸ ਦਰਿਆਵਾਂ ਵਿੱਚ ਪਾਣੀ ਦੇ ਵਧੇ ਵਹਾਅ ਦੇ ਮੱਦੇਨਜ਼ਰ ਉਹ ਨਿੱਜੀ ਤੌਰ ‘ਤੇ ਹਰੀਕੇ ਹੈੱਡਵਰਕਸ ਦੀ 24 ਘੰਟੇ ਨਿਗਰਾਨੀ ਕਰਨ।ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਭਰੋਸਾ ਦਿੱਤਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਉਪਾਅ ਕੀਤੇ ਜਾ ਰਹੇ ਹਨ ਅਤੇ ਸਥਿਤੀ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ।ਇਸ ਮੌਕੇ ਕੈਬਨਿਟ ਮੰਤਰੀ ਨਾਲ ਚੀਫ਼ ਇੰਜੀਨੀਅਰ (ਡਰੇਨੇਜ) ਸ੍ਰੀ ਹਰਦੀਪ ਸਿੰਘ ਮੈਂਦੀਰੱਤਾ ਅਤੇ ਚੀਫ਼ ਇੰਜੀਨੀਅਰ (ਨਹਿਰਾਂ) ਸ੍ਰੀ ਸ਼ੇਰ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...