Punjab News: ਦਰਿਆਵਾਂ ਤੇ ਨਦੀਆਂ ਵਿਚ ਪਾਣੀ ਦੇ ਵਧ ਰਹੇ ਵਹਾਅ ਅਤੇ ਪਹਾੜਾਂ ‘ਚ ਭਾਰੀ ਬਾਰਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਵਿਚ ਹੜ੍ਹਾਂ ਦੇ ਸੰਭਾਵੀਂ ਖਤਰਿਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ 24×7 ਕੰਟਰੋਲ ਰੂਮ ਸ਼ੁਰੂ ਕੀਤੇ ਹਨ। ਇੰਨ੍ਹਾਂ ਕੰਟਰੋਲ ਰੂਮਾਂ ਦੇ ਨੰਬਰ ਵੀ ਜਾਰੀ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਖਤਰੇ ਨੂੰ ਭਾਂਪਦਿਆਂ ਨਾਗਰਿਕ ਇੰਨ੍ਹਾਂ ਨੰਬਰਾਂ ‘ਤੇ ਸੰਪਰਕ ਕਰਨ।
ਇਹ ਵੀ ਪੜ੍ਹੋ ਸੰਸਦ ਮੈਂਬਰ ਵਿਕਰਮ ਸਾਹਨੀ ਨੇ ਸ੍ਰੀ ਦਰਬਾਰ ਸਾਹਿਬ,ਅੰਮ੍ਰਿਤਸਰ ਦੇ ਆਲੇ-ਦੁਆਲੇ ਤੁਰੰਤ ਸਫਾਈ ਦੇ ਉਪਾਅ ਕੀਤੇ ਜਾਣ ਦੀ ਮੰਗ ਕੀਤੀ
ਇੱਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਸੰਭਾਵੀ ਹੜ੍ਹ ਵਾਲੇ ਖੇਤਰਾਂ ਵਿੱਚ ਨਦੀਆਂ ਅਤੇ ਡਰੇਨੇਜ ਦੀ ਰੀਅਲ-ਟਾਈਮ ਨਿਗਰਾਨੀ ਜਾਰੀ ਹੈ। ਇਸੇ ਤਰ੍ਹਾਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ। ਹਰੇਕ ਜ਼ਿਲ੍ਹੇ ਵਿੱਚ ਜੂਨੀਅਰ ਇੰਜੀਨੀਅਰਾਂ ਦੀ ਦੇਖ-ਰੇਖ ਹੇਠ ਕੰਟਰੋਲ ਰੂਮ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼
ਉਨ੍ਹਾਂ ਦਸਿਆ ਕਿ ਪੰਜਾਬ ਦੇ ਤਿੰਨ ਮੁੱਖ ਡੈਮਾਂ ਵਿੱਚ ਪਾਣੀ ਦਾ ਪੱਧਰ ਸੁਰੱਖਿਅਤ ਸੀਮਾ ਅੰਦਰ ਹੈ।ਜਿਸਦੇ ਵਿਚ ਭਾਖੜਾ ਡੈਮ: 1637.40 ਫੁੱਟ (ਅਧਿਕਤਮ 1680),ਪੌਂਗ ਡੈਮ: 1373.08 ਫੁੱਟ (ਅਧਿਕਤਮ 1390) ਤੇ ਰਣਜੀਤ ਸਾਗਰ ਡੈਮ: 1694.64 ਫੁੱਟ (ਅਧਿਕਤਮ 1731.55) ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













