Punjab News: ਪਿਛਲੇ ਕੁੱਝ ਦਿਨਾਂ ਤੋਂ ਹੜ੍ਹਾਂ ਦੀ ਭਿਆਨਕ ਸਥਿਤੀ ਨੂੰ ਝੱਲ ਰਹੇ ਪੰਜਾਬ ਦੀ ਬਾਂਹ ਫ਼ੜਣ ਲਈ ਪੰਜਾਬ ਭਾਜਪਾ ਦੇ ਦੋ ਵੱਡੇ ਆਗੂਆਂ ਨੇ ਕੇਂਦਰ ਨੂੰ ਅਪੀਲ ਕੀਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਵਿਚ ਹੜ੍ਹ ਕਾਰਨ ਹੋਏ ਵੱਡੇ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਪੈਕੇਜ ਦੇਣ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਆਪਣੇ ਸੋਸਲ ਮੀਡੀਆ ਹੈਂਡਲ ‘ਤੇ ਸਾਂਝੀ ਕਰਦਿਆਂ ਮੰਗ ਕੀਤੀ ਹੈ ਕਿ, ‘‘ਪੰਜਾਬ ’ਚ ਹੋਈ ਭਾਰੀ ਤਬਾਹੀ ਅਤੇ ਕੁਦਰਤੀ ਆਫ਼ਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।‘’
ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਕਾਇਮ ਰੱਖਣ ਵਾਲਾ ਸੂਬਾ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਹੈ ਭਾਰੀ ਬਾਰਿਸ਼ ਅਤੇ ਪਹਾੜੀ ਇਲਾਕਿਆਂ ਵਿਚ ਬਹੁਤ ਜ਼ਿਆਦਾ ਬਾਰਿਸ਼ ਨੇ ਪੰਜਾਬ ਦੀ ਵੱਡੀ ਤਬਾਹੀ ਕੀਤੀ ਹੈ। ਹੜ੍ਹ ਕਾਰਨ ਵੱਡੀ ਗਿਣਤੀ ਵਿਚ ਲੋਕ ਬੇਘਰ ਹੋਏ ਹਨ। ਹਜ਼ਾਰਾ ਏਕੜ ਫਸਲ ਬਰਬਾਦ ਹੋ ਗਈ ਹੈ। ਬੇਸ਼ੱਕ ਐੱਨਡੀਆਰਐੱਫ ਅਤੇ ਵਿੱਤੀ ਸਹਾਇਤਾ ਦੇ ਮਾਧਿਅਮ ਰਾਹੀ ਕੇਂਦਰ ਸਰਕਾਰ ਨੇ ਮਦਦ ਕੀਤੀ ਹੈ ਪਰ ਇਸ ਸਥਿਤੀ ਵਿਚ ਹੋਰ ਮਦਦ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਟੀਮ ਗਠਿਤ ਕੀਤੀ ਜਾਵੇ ਅਤੇ ਸੂਬੇ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ।
ਇਹ ਵੀ ਪੜ੍ਹੋ ਪਾਣੀਆਂ ਦੇ ਮੁੱਦੇ ‘ਤੇ ਗਰਮਾਈ ਸਿਆਸਤ, ਹਰਿਆਣਾ ਨੇ ਭਾਖੜਾ ਡੈਮ ਤੋਂ ਆਪਣੇ ਹਿੱਸੇ ਦਾ ਪਾਣੀ ਘਟਾਉਣ ਦੀ ਕੀਤੀ ਮੰਗ
ਉਧਰ, ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਔਖੀ ਘੜੀ ਵਿਚ ਹਾਅ ਦਾ ਨਾਅਰਾ ਮਾਰਦਿਆਂ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਲਈ ਤੁਰੰਤ ਵਿਸ਼ੇਸ ਪੈਕੇਜ਼ ਦਾ ਐਲਾਨ ਕੀਤਾ ਜਾਵੇ ਤੇ ਨਾਲ ਹੀ ਰਾਹਤ ਕਾਰਜ਼ਾਂ ਵਾਸਤੇ ਵਾਧੂ ਐਨਡੀਆਰਐਫ਼ ਦੀਆਂ ਟੀਮਾਂ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਪ੍ਰਵਾਰਾਂ ਅਤੇ ਕਿਸਾਨਾਂ ਨੂੰ ਉਨਾਂ ਦੀ ਮੌਜੂਦਾ ਹਾਲਾਤ ‘ਤੇ ਛੱਡਿਆ ਨਹੀਂ ਜਾ ਸਕਦਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













