Punjab Flood 2025; ਪੰਜਾਬ ਦੇ ਵਿਚ ਦਹਾਕਿਆਂ ਤੋਂ ਬਾਅਦ ਆਏ ਭਿਆਨਕ ਹੜ੍ਹਾਂ ਦੇ ਕਹਿਰ ਨੇ ਜਿੱਥੇ ਅੱਧੇ ਤੋਂ ਵੱਧ ਇਲਾਕਿਆਂ ਨੂੰ ਪ੍ਰਭਾਵਿਤ ਕੀਤਾ ਹੈ, ਉਥੇ ਪੰਜਾਬ ਦੇ ਵਿਚੋਂ ਕੇਂਦਰ ਨੂੰ ਬਾਂਹ ਫ਼ੜਣ ਲਈ ਲਗਾਤਾਰ ਉੱਠ ਰਹੀ ਅਵਾਜ਼ ਤੋਂ ਬਾਅਦ ਬੀਤੀ ਸ਼ਾਮ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਫ਼ੋਨ ‘ਤੇ ਸੰਪਰਕ ਕਰਕੇ ਪੰਜਾਬ ਵਿਚ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਬੀਤੀ ਸ਼ਾਮ ਹੀ ਆਪਣੀ ਜਪਾਨ ਤੇ ਚੀਨ ਯਾਤਰਾ ਤੋਂ ਬਾਅਦ ਵਾਪਸ ਦੇਸ ਪਰਤੇ ਹਨ।
ਇਹ ਵੀ ਪੜ੍ਹੋ ਹੜ੍ਹਾਂ ਦੇ ਕਹਿਰ ‘ਚ ਜਜਬੇ ਨਾਲ ਲੋਕ ਸੇਵਾ ਕਰਨ ਵਾਲੀ ਅੰਮ੍ਰਿਤਸਰ ਦੀ ‘DC’ ਨੇ ਜਿੱਤਿਆ ਲੋਕਾਂ ਦਾ ਦਿਲ
ਮਿਲੀ ਸੂਚਨਾ ਮੁਤਾਬਕ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਇਸ ਭਿਅੰਕਰ ਸਥਿਤੀ ਵਿਚ ਹਰ ਤਰ੍ਹਾਂ ਦੀ ਮਦਦ ਅਤੇ ਸਮਰਥਨ ਦਾ ਭਰੋਸਾ ਦਿੱਤਾ ਹੈ। ਇਸਤੋਂ ਪਹਿਲਾਂ ਦੇਸ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੰਜਾਬ ਦੇ ਮੁੱਖ ਮੰਤਰੀ ਸ: ਮਾਨ ਨਾਲ ਇਸ ਮੁੱਦੇ ‘ਤੇ ਵਿਚਾਰ ਚਰਚਾ ਕਰ ਚੁੱਕੇ ਹਨ। ਪੰਜਾਬ ਦੇ ਵੱਲੋਂ ਇਸ ਕੁਦਰਤੀ ਆਫ਼ਤ ਦੇ ਨਾਲ ਨਜਿੱਠਣ ਦੇ ਲਈ ਕੇਂਦਰ ਸਰਕਾਰ ਤੋਂ 60,000 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਹੈ।
ਇਸਤੋਂ ਇਲਾਵਾ ਵਿਰੋਧੀ ਧਿਰਾਂ ਦੇ ਆਗੂਆਂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਭਾਜਪਾ ਪ੍ਰਧਾਨ ਸੁਨੀਲ ਜਾਖੜ੍ਹ ਤੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਕੇਂਦਰ ਨੂੰ ਪੰਜਾਬ ਦੀ ਬਾਂਹ ਫੜਣ ਦੀ ਅਪੀਲ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ DC Bathina ਦੇ ਗੰਨਮੈਨਾਂ ਨੇ ਹੜ੍ਹ ਪੀੜਤਾਂ ਲਈ ਇੱਕ-ਇੱਕ ਦਿਨ ਦੀ ਤਨਖਾਹ ਦਾ ਪਾਇਆ ਯੋਗਦਾਨ
ਦੱਸ ਦਈਏ ਕਿ ਪੰਜਾਬ ਦਹਾਕਿਆਂ ਦੀ ਸਭ ਤੋਂ ਭਿਆਨਕ ਹੜ੍ਹ ਆਫ਼ਤਾਂ ਵਿਚੋਂ ਇਕ ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਦੇ ਇੱਕ ਦਰਜ਼ਨ ਜ਼ਿਲਿਆਂ ਵਿਚ ਹੜ੍ਹਾਂ ਨੇ ਕਹਿਰ ਮਚਾਇਆ ਹੋਇਆ ਹੈ ਜਦਕਿ ਹੁਣ ਘੱਗਰ ਵੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ। ਇਸਤੋਂ ਪਹਿਲਾਂ ਹੀ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਅਤੇ ਮੌਸਮੀ ਨਦੀਆਂ ਵਿਚ ਪਾਣੀਆਂ ਬੇ-ਮੁਹਾਰਾ ਵਗ ਰਿਹਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













