ਪੰਜਾਬ ਦੇ ਰੰਗਾਂ ਨੂੰ ਦਰਸਾਉਂਦਾ ਹੈ ਫਲਾਵਰ ਫੈਸਟੀਵਲ : ਕੁਲਤਾਰ ਸਿੰਘ ਸੰਧਵਾਂ

Date:

spot_img

Bathinda News: ਫਲਾਵਰ ਫੈਸਟੀਵਲ ਪੰਜਾਬ ਦੇ ਰੰਗਾਂ ਨੂੰ ਦਰਸਾਉਂਦਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਰੋਜ਼ ਗਾਰਡਨ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ, ਮਿਊਸਪਲ ਕਾਰਪੋਰੇਸ਼ਨ ਅਤੇ ਟਰੀ ਲਵਰ ਸੋਸਾਇਟੀ ਵੱਲੋਂ ਕਰਵਾਏ ਗਏ ਤੀਸਰੇ ਦੋ ਰੋਜ਼ਾ ਫਲਾਵਰ ਫੈਸਟੀਵਲ ਵਿੱਚ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ ਜਤਿੰਦਰ ਭੱਲਾ, ਚੇਅਰਮੈਨ, ਆਬਕਾਰੀ ਅਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ ਅਤੇ ਆਪ ਆਗੂ ਮੈਡਮ ਮਨਦੀਪ ਕੌਰ ਰਾਮਗੜੀਆ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਇਹ ਵੀ ਪੜ੍ਹੋ Big News: ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਦੋ ਕੈਦੀਆਂ ਵਿਰੁੱਧ ਮੁਕੱਦਮਾ ਦਰਜ

ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਕਰਵਾਏ ਗਏ ਇਸ ਤੀਸਰੇ ਫਲਾਵਰ ਫੈਸਟੀਵਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹੋ-ਜਿਹੇ ਮੇਲਿਆਂ ਦਾ ਅਸਰ ਸਾਡੀਆਂ ਅਗਲੀਆਂ ਪੀੜੀਆਂ ਤੇ ਪੈਂਦਾ ਹੈ। ਉਹਨਾਂ ਇਹ ਵੀ ਕਿਹਾ ਕਿ ਇਹ ਮੇਲਾ ਰੰਗਲੇ ਪੰਜਾਬ ਦਾ ਦ੍ਰਿਸ਼ ਸਾਹਮਣੇ ਲਿਆਉਂਦਾ ਹੈ।ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਨੂੰ ਹਮੇਸ਼ਾ ਕੁਦਰਤ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ ਅਤੇ ਉਸ ਦਾ ਆਨੰਦ ਮਾਨਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹੋ ਜਿਹੇ ਮੇਲੇ ਕਰਾਉਣ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ

ਇਸ ਮੌਕੇ ਟਰੀ ਲਵਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਸਪੀਕਰ ਵਿਧਾਨ ਸਭਾ ਪੰਜਾਬ ਸ ਕੁਲਤਾਰ ਸਿੰਘ ਸੰਧਵਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ।ਇਸ ਮੌਕੇ ਬੱਚਿਆਂ ਵੱਲੋਂ ਪੰਜਾਬੀਆਂ ਦੀ ਸ਼ਾਨ ਭੰਗੜਾ, ਸੱਭਿਆਚਾਰਕ ਗੀਤ ਅਤੇ ਗੱਤਕੇ ਤੋਂ ਇਲਾਵਾ ਹੋਰ ਵੱਖ-ਵੱਖ ਤਰ੍ਹਾਂ ਦੀਆਂ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ ਜਿਨਾਂ ਦੀ ਸਮੂਹ ਦਰਸ਼ਕਾਂ ਨੇ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਟਰੀ ਲਵਰ ਸੋਸਾਇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

हरियाणा में ऐतिहासिक स्थानों का बनाएंगे नया कॉरिडोर, आमजन को करेंगे जागरूक: मुख्यमंत्री

👉मुख्यमंत्री नायब सिंह सैनी ने हरियाणा विजन 2047 के...

ਵਿਧਾਨ ਸਭਾ ਸੈਸ਼ਨ ਤੋਂ ਭੱਜੀ ਸਰਕਾਰ, ਮੁੱਖ ਮੰਤਰੀ ਅਸਤੀਫ਼ਾ ਦੇਣ: ਪਰਗਟ ਸਿੰਘ

👉ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਸਮੇਤ ਲੋਕ ਹਿੱਤਾਂ ਦੇ...