ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

Date:

spot_img

👉ਵਿੱਤੀ ਕਮਿਸ਼ਨਰ ਕ੍ਰਿਸ਼ਨ ਕੁਮਾਰ ਨੂੰ ਬੇਮਿਸਾਲ ਸੇਵਾਵਾਂ ਲਈ ਸਨਮਾਨਿਤ ਕੀਤਾ
ਚੰਡੀਗੜ੍ਹ, 5 ਦਸੰਬਰ:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੇ ਵਾਧੇ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਰਣਨੀਤਕ ਕਦਮ ਚੁੱਕਣੇ ਸਮੇਂ ਦੀ ਲੋੜ ਹੈ।ਇੱਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਆਈ.ਏ.ਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਉਨ੍ਹਾਂ ਵੱਲੋਂ ਵਿੱਤੀ ਕਮਿਸ਼ਨਰ ਕਰ ਵਜੋਂ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ

ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਅੰਦਰ ਪੂੰਜੀ ਸਿਰਜਣ ਲਈ ਸੰਭਾਵੀ ਖੇਤਰਾਂ ਦੀ ਸ਼ਨਾਖਤ ਕਰਨ। ਉਨ੍ਹਾਂ ਅਜਿਹੇ ਅਣਗੌਲੇ ਖੇਤਰਾਂ ਦੀ ਸ਼ਨਾਖ਼ਤ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ, ਜਿੱਥੋਂ ਸੂਬਾ ਸਰਕਾਰ ਮਾਲੀਆ ਪੈਦਾ ਕਰ ਸਕਦੀ ਹੈ। ਫੰਡਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ ਅਲਾਟ ਕੀਤੇ ਫੰਡਾਂ ਦੀ ਸਮੇਂ ਸਿਰ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੇਈ ਵੀ ਫੰਡ ਲੈਪਸ ਨਾ ਹੋ ਸਕੇ।ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਪ੍ਰਬੰਧਕੀ ਸਕੱਤਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਖੇਤਰਾਂ ਬਾਰੇ ਚਰਚਾ ਕੀਤੀ, ਜਿੱਥੇ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ ਧਾਰਮਿਕ ਸਜ਼ਾ: ਭਾਰੀ ਪੁਲਿਸ ਸੁਰੱਖਿਆ ਹੇਠ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ‘ਪਹਿਰੇਦਾਰ’ ਦੀ ਸੇਵਾ ਨਿਭਾ ਰਹੇ ਹਨ ਸੁਖਬੀਰ ਬਾਦਲ

ਉਨ੍ਹਾਂ ਖ਼ਾਸ ਕਰਕੇ ਸਿੱਖਿਆ ਅਤੇ ਸੜਕੀ ਨੈੱਟਵਰਕ ਦੇ ਖੇਤਰਾਂ ਸਣੇ ਹੋਰਨਾਂ ਵਿਕਾਸ ਫੰਡਾਂ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਲਈ ਉਪਰਾਲੇ ਕਰਨ ਦਾ ਸੁਝਾਅ ਵੀ ਦਿੱਤਾ।ਵਿੱਤ ਕਮਿਸ਼ਨਰ (ਕਰ) ਕ੍ਰਿਸ਼ਨ ਕੁਮਾਰ ਨੂੰ ਸਨਮਾਨਿਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸਨਮਾਨ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਗਨ ਅਤੇ ਮਿਹਨਤ ਦਾ ਪ੍ਰਮਾਣ ਹੈ। ਵਿੱਤ ਮੰਤਰੀ ਨੇ ਪਿਛਲੇ ਮਹੀਨੇ ਦੌਰਾਨ ਜੀ.ਐਸ.ਟੀ ਕੁਲੈਕਸ਼ਨ ਵਿੱਚ 62.93 ਪ੍ਰਤੀਸ਼ਤ ਦੀ ਸ਼ਾਨਦਾਰ ਵਾਧਾ ਦਰ ਹਾਸਿਲ ਕਰਨ ਦਾ ਸਿਹਰਾ ਕ੍ਰਿਸ਼ਨ ਕੁਮਾਰ ਅਤੇ ਉਨ੍ਹਾਂ ਦੀ ਟੀਮ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਦੇ ਨਤੀਜੇ ਵਜੋਂ ਇਸ ਸਾਲ ਨਵੰਬਰ ਵਿੱਚ 2,477.37 ਕਰੋੜ ਰੁਪਏ ਦਾ ਰਿਕਾਰਡ ਸ਼ੁੱਧ ਜੀਐਸਟੀ ਕੁਲੈਕਸ਼ਨ ਹੋਇਆ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

spot_img
spot_img

Share post:

Popular

More like this
Related

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...

MRSPTU ਵੱਲੋਂ ਵਿਸ਼ਵ ਖੁਰਾਕ ਦਿਵਸ ਮੌਕੇ ਮਾਹਿਰ ਭਾਸ਼ਣ ਅਤੇ ‘ਬਿਨਾਂ ਅੱਗ ਦੇ ਭੋਜਨ ਤਿਆਰ ਕਰਨ’ ਦੇ ਮੁਕਾਬਲੇ ਕਰਵਾਏ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...