FM Harpal Singh Cheema ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

Date:

spot_img

👉ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਅਤੇ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇਣਾ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ
Chandigarh News: FM Harpal Singh Cheema; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ, ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਭਰਤੀ ਕੀਤੇ ਗਏ ਮੁਲਾਜ਼ਮਾਂ ਵਿੱਚ 13 ਕਲਰਕ ਅਤੇ ਇੱਕ ਸੇਵਾਦਾਰ ਸ਼ਾਮਲ ਹੈ, ਜੋ ਕਿ ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਸਾਰਥਕ ਨੌਕਰੀਆਂ ਦੇ ਕੇ ਸ਼ਕਤੀਸ਼ਾਲੀ ਬਣਾਉਣ ਦੇ ਸਰਕਾਰ ਦੇ ਚੱਲ ਰਹੇ ਮਿਸ਼ਨ ਵੱਲ ਇੱਕ ਹੋਰ ਸਫਲ ਕਦਮ ਹੈ।

ਇਹ ਵੀ ਪੜ੍ਹੋ 👉‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਕਲਰਕਾਂ ਵਿੱਚੋਂ 11 ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ। ਬਾਕੀ ਦੋ ਕਲਰਕ ਅਤੇ ਇੱਕ ਸੇਵਾਦਾਰ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤ ਕੀਤਾ ਗਿਆ ਹੈ, ਤਾਂ ਜੋ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨੂੰ ਰੋਜ਼ੀ-ਰੋਟੀ ਦਾ ਅਹਿਮ ਸਹਾਰਾ ਮਿਲ ਸਕੇ।”ਰੁਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਨੇ ਪਾਰਦਰਸ਼ੀ ਅਤੇ ਮੈਰਿਟ-ਆਧਾਰਿਤ ਨੌਕਰੀਆਂ ਦੇਣ ਨੂੰ ਆਪਣੀ ਸਰਵਉੱਚ ਤਰਜੀਹ ਬਣਾਇਆ ਹੈ। ਅਸੀਂ ਸਾਰੇ ਵਿਭਾਗਾਂ ਵਿੱਚ ਯੋਜਨਾਬੱਧ ਤਰੀਕੇ ਨਾਲ ਖਾਲੀ ਅਸਾਮੀਆਂ ਭਰ ਰਹੇ ਹਾਂ ਤਾਂ ਜੋ ਸਾਡੇ ਨੌਜਵਾਨ ਪੂਰੀ ਸ਼ਾਨ ਅਤੇ ਮਾਣ ਨਾਲ ਆਪਣੇ ਸੂਬੇ ਦੀ ਸੇਵਾ ਕਰ ਸਕਣ।”

ਇਹ ਵੀ ਪੜ੍ਹੋ 👉ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਵੱਧ ਤੋਂ ਵੱਧ ਨੌਕਰੀਆਂ ਦੇਣ ਦੀ ਸਾਡੀ ਪਹਿਲਕਦਮੀ ਸਿਰਫ਼ ਖਾਲੀ ਅਸਾਮੀਆਂ ਭਰਨ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪ੍ਰਸ਼ਾਸਨ ਨੂੰ ਬਦਲਣ ਅਤੇ ਸੂਬੇ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਬਾਰੇ ਹੈ। ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੁਣ ਤੱਕ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ ਅਹਿਮ ਵਾਅਦਾ ਪੂਰਾ ਹੋਇਆ ਹੈ।”

ਇਹ ਵੀ ਪੜ੍ਹੋ 👉Finance Minister Harpal Singh Cheema ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਆਪਣੇ ਦਫ਼ਤਰ ਵਿਖੇ ਨਿਯੁਕਤੀ ਪੱਤਰ ਵੰਡਣ ਦੀ ਰਸਮ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਹਾਜ਼ਰੀ ਵਿੱਚ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਜਨਤਕ ਸੇਵਾ ਵਿੱਚ ਸ਼ਾਮਲ ਹੋਣ ‘ਤੇ ਨਿੱਘੀ ਵਧਾਈ ਦਿੱਤੀ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਕੁਸ਼ਲਤਾ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਯਾਦ ਦਿਵਾਇਆ ਕਿ ਉਹ ਹੁਣ ਉਸ ਸ਼ਾਸਨ ਪ੍ਰਣਾਲੀ ਦਾ ਅਹਿਮ ਹਿੱਸਾ ਹਨ ਜੋ ਜਨ ਕਲਿਆਣ, ਪਾਰਦਰਸ਼ਤਾ ਅਤੇ ਸਾਫ਼-ਸੁਥਰੇ ਪ੍ਰਸ਼ਾਸਨ ਨੂੰ ਤਰਜੀਹ ਦਿੰਦੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...

Haryana ਵਿੱਚ ਖੇਤਰੀ ਹਵਾਈ ਸੰਪਰਕ ਨੂੰ ਮਿਲੇਗੀ ਨਵੀਂ ਉਡਾਣ- ਮੁੱਖ ਮੰਤਰੀ

👉ਮੁੱਖ ਮੰਤਰੀ ਨੇ ਭਿਵਾਨੀ ਵਿੱਚ ਚੌਧਰੀ ਬੰਸੀ ਲਾਲ ਸਿਵਲ...

ਖਾਦੀ ਆਜ਼ਾਦੀ ਦੇ ਅੰਦੋਲਨ ਤੋਂ ਹੀ ਕਰੋੜਾਂ ਭਾਰਤੀਆਂ ਦੇ ਸ਼੍ਰਮ, ਸਨਮਾਨ ਅਤੇ ਸਵੈ-ਮਾਣ ਦੀ ਪ੍ਰਤੀਕ- ਮੁੱਖ ਮੰਤਰੀ

👉‘ਖਾਦੀ ਰੁਜ਼ਗਾਰ ਉਤਸਵ’ ਦੇ ਮਾਧਿਅਮ ਰਾਹੀਂ ਸਾਕਾਰ ਹੋਇਆ ‘ਵੋਕਲ...