FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

Date:

spot_img

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ‘ਚ ਤੇਜ਼ੀ ਲਿਆਉਣ ਦੀ ਹਦਾਇਤ: ਹਰਪਾਲ ਸਿੰਘ ਚੀਮਾ
Chandigarh News: ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਗੁਰਕਿਰਤ ਕਿਰਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਦੇ ਮਸਲਿਆਂ ਨੂੰ ਗੌਰ ਨਾਲ ਸੁਣਿਆ ਅਤੇ ਪ੍ਰਬੰਧਕਾਂ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਵਿੱਚ ਸਾਰੇ ਜਾਇਜ਼ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  CM Bhagwant Singh Mann ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਵਿੱਚ ਸਹਾਇਕ ਇੰਜੀਨੀਅਰਾਂ ਦੇ ਤਨਖ਼ਾਹ ਸਕੇਲ ਦੀਆਂ ਤਰੁੱਟੀਆਂ ਦੂਰ ਕਰਨਾ, ਐੱਨ.ਸੀ.ਸੀ., ਸੀ.ਆਰ.ਸੀ., ਸਟੋਰ, ਲੈਬ ਅਤੇ ਬਿਲਿੰਗ ਸਣੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕੇ ਅਧੀਨ ਲਿਆਉਣ, ਸਿਖਲਾਈ ਪ੍ਰਾਪਤ ਡਿਪਲੋਮਾ ਅਤੇ ਡਿਗਰੀ ਅਪ੍ਰੈਂਟਿਸਾਂ ਨੂੰ ਪੱਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਨੌਕਰੀ ਤੋਂ ਕੱਢੇ ਗਏ ਮੀਟਰ ਰੀਡਰਾਂ ਨੂੰ ਮੁੜ ਬਹਾਲ ਕਰਦਿਆਂ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਤੇ ਭੱਤੇ ਤੈਅ ਕਰਨਾ ਪ੍ਰਮੁੱਖ ਤੌਰ ’ਤੇ ਸ਼ਾਮਲ ਸਨ।ਮੁਲਾਜ਼ਮਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਪ੍ਰਸ਼ਾਸਨਿਕ, ਢਾਂਚਾਗਤ ਤੇ ਵਿੱਤੀ ਮਸਲਿਆਂ ਅਤੇ ਜਾਇਜ਼ ਮੰਗਾਂ ਨੂੰ ਯੋਜਨਾਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਹੱਲ ਕੀਤਾ ਜਾਵੇਗਾ। ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਬਹੁਤੀਆਂ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਹਨ।

ਇਹ ਵੀ ਪੜ੍ਹੋ 👉Punjab ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਮੀਟਿੰਗਾਂ ਦੌਰਾਨ ਪੀ.ਐੱਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਇੰਜੀ. ਜੇ.ਐੱਸ. ਧੀਮਾਨ, ਇੰਜੀ. ਅਜੈ ਪਾਲ ਸਿੰਘ ਅਟਵਾਲ, ਇੰਜੀ. ਸੁਖਵੰਤ ਸਿੰਘ, ਇੰਜੀ. ਜਗਦੀਪ ਸਿੰਘ ਗਰਚਾ, ਇੰਜੀ. ਜਤਿੰਦਰ ਗਰਗ ਅਤੇ ਇੰਜੀ. ਦਵਿੰਦਰ ਗੋਇਲ; ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ, ਸੰਦੀਪ ਖੱਤਰੀ ਅਤੇ ਬਲਵਿੰਦਰ ਸਿੰਘ; ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਵੱਲੋਂ ਕੁਲਜੀਤ ਸਿੰਘ, ਤਰਨਦੀਪ ਸਿੰਘ, ਅੰਮ੍ਰਿਤਸਰ ਕੁਮਾਰ ਅਤੇ ਪਵਨਦੀਪ ਸਿੰਘ; ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਵੱਲੋਂ ਗੁਰਦੀਪ ਸਿੰਘ, ਸੁਖਮੰਦਰ ਸਿੰਘ ਅਤੇ ਜਗਜੀਤ ਸਿੰਘ; ਅਤੇ ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਵੱਲੋਂ ਗੁਰਵਿੰਦਰ ਸਿੰਘ, ਜਗਸੀਰ ਸਿੰਘ ਅਤੇ ਮੋਲਕਦੀਪ ਸਿੰਘ ਨੇ ਆਪਣੇ ਮਸਲੇ ਤੇ ਮੰਗਾਂ ਰੱਖੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ 7 ਹਲਕਿਆਂ ‘ਚ ਨਵੇਂ ਇੰਚਾਰਜ਼ ਨਿਯੁਕਤ, ਦੇਖੋ list

ਕਿਸਾਨ ਸੰਘਰਸ਼ ਦੌਰਾਨ ਮੁੱਖ ਚਿਹਰਾ ਬਣੇ ਜੱਗੀ ਬਾਬੇ ਨੂੰ...

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...