ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ

Date:

spot_img

👉ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 75 ਫੀਸਦ ਦੀ ਪ੍ਰਕਿਰਿਆ ਮੁਕੰਮਲ
Chandigarh News:ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ ਦਾ ਲਾਭ ਮਿਲ ਸਕੇ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਲੋਕ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਈ-ਕੇ.ਵਾਈ.ਸੀ. ਕਰਵਾਉਣ ਲਈ ਆਪਣੇ ਨੇੜਲੇ ਡਿਪੂਆਂ ਵਿੱਚ ਜਾਣ।

ਇਹ ਵੀ ਪੜ੍ਹੋ  Punjab Police ਵੱਲੋਂ ਅਗਵਾਕਾਰਾਂ ਕੋਲੋਂ ਛੁਡਵਾਏ ਬੱਚੇ ਨੂੰ ਵਿੱਤ ਮੰਤਰੀ ਚੀਮਾ ਨੇ ਘਰ ਜਾ ਕੇ ਪ੍ਰਵਾਰ ਨੂੰ ਸੌਂਪਿਆ

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਈ-ਕੇ.ਵਾਈ.ਸੀ. ਪ੍ਰਕਿਰਿਆ ਲਈ ਲੋਕਾਂ ਤੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ ਅਤੇ ਜੇਕਰ ਕੋਈ ਉਨ੍ਹਾਂ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਇਸਨੂੰ ਤੁਰੰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 1.17 ਕਰੋੜ ਲਾਭਪਾਤਰੀਆਂ ਦੀ ਭਾਵ 75 ਫੀਸਦ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਨੇ ਬਾਕੀ ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਨੂੰ ਵੀ ਜਲਦ ਤੋਂ ਜਲਦ ਪੂਰਾ ਕਰਨ ਲਈ ਕਿਹਾ।ਕੈਬਨਿਟ ਮੰਤਰੀ ਨੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਇਸ ਸਬੰਧ ਵਿੱਚ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕਰਦਿਆਂ ਇਸ ਪਹਿਲਕਦਮੀ ਨੂੰ ਇੱਕ ਵਿਆਪਕ ਮੁਹਿੰਮ ਬਣਾਉਣ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਢੰਗ ਨਾਲ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

ਸਿਵਲ ਸਰਜਨ ਵਲੋਂ ਲੋਕਾਂ ਨੂੰ ‘ਟੀ.ਬੀ. ਮੁਕਤ ਭਾਰਤ’ ਐਪ ਵਰਤਣ ਦੀ ਅਪੀਲ

👉ਮੋਬਾਈਲ ’ਤੇ ਮਿਲੇਗੀ ਟੀਬੀ ਸਬੰਧੀ ਹਰ ਜਾਣਕਾਰੀ 👉ਏ.ਆਈ. ਆਧਾਰਤ 'ਖ਼ੁਸ਼ੀ"...