ਫ਼ੂਡ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ

Date:

spot_img

ਪਠਾਨਕੋਟ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ।

ਸ਼ੇਰੇ ਪੰਜਾਬ ਅਕਾਲੀ ਦਲ ਵੱਲੋਂ ਲੋਕ ਸਭਾ ਦੀਆਂ ਚੋਣਾਂ ਲੜਣ ਦਾ ਐਲਾਨ

ਉਹਨਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਐਫ਼.ਆਈ.ਨੰਬਰ 14 ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

spot_img
spot_img

Share post:

Popular

More like this
Related

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...