Talwandi Sabo News:ਸਰਬੱਤ ਦੇ ਭਲੇ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰਬੰਧਕਾਂ, ਫੈਕਲਟੀ ਮੈਂਬਰਾਂ, ਸਟਾਫ ਅਤੇ ਵਿਦਿਆਰਥੀਆਂ ਵੱਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਲੋਕਾਈ ਦੇ ਭਲੇ, ਸਭਨਾਂ ਦੀ ਚੜ੍ਹਦੀ ਕਲਾ ਵਿੱਚ ਰਹਿਣ ਤੇ ਉਨ੍ਹਾਂ ਦੀਆਂ ਖੁਸ਼ੀਆਂ ਲਈ ਅਰਦਾਸ ਕੀਤੀ ਗਈ। ਤਖ਼ਤ ਸ਼ੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਕੀਰਤਪੁਰੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਤੇ ‘ਵਰਸਿਟੀ ਵਿਦਿਆਰਥੀਆਂ ਵੱਲੋਂ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ. ਗੁਰਲਾਭ ਸਿੰਘ ਸਿੱਧੂ ਚਾਂਸਲਰ, ਸ. ਸੁਖਰਾਜ ਸਿੰਘ ਸਿੱਧੂ ਮੈਨੇਜ਼ਿੰਗ ਡਾਇਰੈਕਟਰ, ਸ. ਸੁਖਵਿੰਦਰ ਸਿੰਘ, ਡਾ. ਨਵਤੇਜ ਸਿੰਘ ਧਾਲੀਵਾਲ, ਪ੍ਰੋ.(ਡਾ.) ਰਾਮੇਸ਼ਵਰ ਸਿੰਘ ਉਪ ਕੁਲਪਤੀ, ਨੇ ਸੰਗਤਾਂ ਸੰਗ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ ਤੇ ਆਸ਼ੀਰਵਾਦ ਲਿਆ।ਇਸ ਮੌਕੇ ਚਾਂਸਲਰ ਸਿੱਧੂ ਨੇ ਸੰਗਤਾਂ ਤੇ ਵਿਦਿਆਰਥੀਆਂ ਨੂੰ ਨਸ਼ੇ ਦੀ ਗੁਲਾਮੀ ਤੋਂ ਆਜ਼ਾਦੀ ਲੈਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ 2007 Moga Sex Scandal ਮਾਮਲੇ ‘ਚ CBI ਅਦਾਲਤ ਨੇ Ex SSP ਤੇ SP ਸਹਿਤ ਦੋ SHO ਨੂੰ ਸੁਣਾਈ ਸਜ਼ਾ
ਉਨ੍ਹਾਂ ਕਿਹਾ ਕਿ ਧਰਤੀ ਨੂੰ ਨਸ਼ਾ ਮੁਕਤ ਕਰਨਾ ਹੀ ਸੱਚੀ ਭਗਤੀ ਹੋਵੇਗੀ। ਉਨ੍ਹਾਂ ਸਾਰਿਆਂ ਨੂੰ ਗੁਰੂ ਚਰਨਾਂ ਲੜ ਲੱਗ ਕੇ ਉਨ੍ਹਾਂ ਦੇ ਵਿਖਾਏ ਰਸਤੇ ਤੇ ਚੱਲਣ ਲਈ ਕਿਹਾ।ਉਪ ਕੁਲਪਤੀ ਡਾ. ਸਿੰਘ ਨੇ ਸੰਗਤ ਨੂੰ ਅਧਿਆਤਮ ਅਤੇ ਧਰਮ ਦੇ ਫਲਸਫੇ ਨੂੰ ਆਪਣੀ ਅਸਲ ਜ਼ਿੰਦਗੀ ਵਿੱਚ ਲਾਗੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਪ੍ਰਬੰਧਕੀ ਕਮੇਟੀ, ਫੈਕਲਟੀ ਮੈਂਬਰਾਂ, ਸਟਾਫ, ਵਿਦਿਆਰਥੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਕਾਰਜਕਾਰੀ ਜੱਥੇਦਾਰ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੇ ਗੁਰੂ ਕਾਸ਼ੀ ਦੇ ਇਤਿਹਾਸ ਅਤੇ ਗੁਰੂ ਦੀਆਂ ਬਖਸ਼ਿਸ਼ਾਂ ਦਾ ਜ਼ਿਕਰ ਕੀਤਾ।ਡਾ. ਗੁਰਜੀਤ ਸਿੰਘ ਖਾਲਸਾ ਮੁੱਖੀ ਧਰਮ ਅਧਿਐਨ ਵਿਭਾਗ ਅਤੇ ਭਾਈ ਮਰਦਾਨਾ ਚੇਅਰ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਵੱਲੋਂ ਬਖਸ਼ਿਸ਼ ਕੀਤੇ ਸਿਰਪਾਓ ‘ਵਰਸਿਟੀ ਪ੍ਰਬੰਧਕਾਂ, ਅਧਿਕਾਰੀਆਂ ਨੂੰ ਭੇਂਟ ਕੀਤੇ ਗਏ।
ਇਹ ਵੀ ਪੜ੍ਹੋ ਮੋਗਾ ਕੋਲ ਵਾਪਰੇ ਭਿਆ.ਨਕ ਕਾਰ ਹਾਦਸੇ ‘ ਚ ਤਿੰਨ ਨੌਜਵਾਨਾਂ ਦੀ ਹੋਈ ਮੌ+ਤ
ਉਨ੍ਹਾਂ ‘ਵਰਸਿਟੀ ਪ੍ਰਬੰਧਕਾਂ ਵੱਲੋਂ ਇਲਾਕੇ ਵਿੱਚ ਅਗਿਆਨ ਦੇ ਅੰਧੇਰੇ ਨੂੰ ਦੂਰ ਕਰਨ ਤੇ ਵਿੱਦਿਆ ਦੇ ਪ੍ਰਚਾਰ ਪਾਸਾਰ ਲਈ ਕੀਤੇ ਜਾ ਰਹੇ ਕਾਰਜਾਂ ਤੇ ਯਤਨਾਂ ਦੀ ਸ਼ਲਾਘਾ ਕੀਤੀ। ਆਈ ਸੰਗਤ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਮੂਹ ਲੋਕਾਈ ਲਈ ਖੁਸ਼ੀ ਦੀ ਗੱਲ ਹੈ ਸਾਨੂੰ ਗੁਰੂ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਤੇ ਸੇਵਾ ਕਰਨ ਦਾ ਮੌਕਾ ਵਾਹਿਗੁਰੂ ਨੇ ਬਖਸ਼ਿਸ਼ ਕੀਤਾ ਹੈ। ‘ਵਰਸਿਟੀ ਪ੍ਰਬੰਧਕਾਂ ਵੱਲੋਂ ਰਾਗੀ ਸਿੰਘਾਂ, ਸੰਤ ਬਾਬਾ ਕਾਕਾ ਸਿੰਘ ਮੁੱਖੀ ਬੁੰਗਾ ਮਸਤੂਆਣਾ ਸਾਹਿਬ, ਸਾਬਕਾ ਹੈੱਡ ਗ੍ਰੰਥੀ ਗਿਆਨੀ ਨੈਬ ਸਿੰਘ, ਭਾਈ ਰਣਜੀਤ ਸਿੰਘ ਮੈਨੇਜ਼ਰ ਤਖ਼ਤ ਸ਼੍ਰੀ ਦਮਦਮਾ ਸਾਹਿਬ, ਸ਼ਹੀਦ ਭਾਈ ਮਨੀ ਸਿੰਘ ਸੋਸਾਇਟੀ, ਇਸ਼ਨਾਨ ਸੇਵਾ ਅੰਮ੍ਰਿਤ ਵੇਲਾ ਤਖ਼ਤ ਸ਼੍ਰੀ ਦਮਦਮਾ ਸਾਹਿਬ, ਗੁਰੂ ਤੇਗ ਬਹਾਦੁਰ ਸਰੋਵਰ ਸੇਵਾ, ਬਾਬਾ ਦੀਪ ਸਿੰਘ ਸੇਵਾਦਾਰ ਸੋਸਾਇਟੀ ਤੇ ਪਤਵੰਤਿਆਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ। ਭੋਗ ਉਪਰਾਂਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸਰਬੱਤ ਦੇ ਭਲੇ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ"