spot_img

“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

Date:

spot_img

👉ਤੀਜ ਦੇ ਰੰਗ ਵਿੱਚ ਗੂੰਜੀ ਅਮਰਗੜ੍ਹ ਦੀਆਂ ਔਰਤਾਂ ਦੀ ਆਵਾਜ਼
Amargarh News: Amargarh (ਅਮਰਗੜ੍ਹ) ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ ‘ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰਵਾਏ ਗਏ ਤੀਆਂ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਰਮਪਤਨੀ ਡਾ ਗੁਰਪ੍ਰੀਤ ਕੌਰ ਵਿਸ਼ੇਸ ਤੌਰ ‘ਤੇ ਪੁੱਜੇ। ਰੰਗ-ਬਿਰੰਗੇ ਪਾਰੰਪਰਿਕ ਪਹਿਰਾਵੇ, ਲੋਕ ਗੀਤਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਪੂਰਾ ਪ੍ਰੋਗਰਾਮ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।ਪ੍ਰੋਗਰਾਮ ਵਿੱਚ ਔਰਤਾਂ ਨੇ ਤੀਜ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਵੀ ਚਰਚਾ ਕੀਤੀ।

ਇਹ ਵੀ ਪੜ੍ਹੋ 👉Punjab Police ‘ਚ ਵੱਡਾ ਫ਼ੇਰਬਦਲ; 12 IPS ਤੇ 112 SP ਬਦਲੇ, ਦੇਖੋ List

ਔਰਤਾਂ ਨੇ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਅਤੇ ਆਰਥਿਕ ਸਨਮਾਨ ਨਾਲ ਜੁੜੇ ਮੁੱਦਿਆਂ ਨੂੰ ਸਰਕਾਰ ਦੀਆਂ ਨੀਤੀਆਂ ਵਿੱਚ ਇੰਨੀ ਮੁੱਖਤਾ ਮਿਲੀ ਹੈ। ਜੁਲਾਈ 2026 ਵਿੱਚ ਸ਼ੁਰੂ ਹੋਈ ਇਸ ਯੋਜਨਾ ਤਹਿਤ ਯੋਗ ਔਰਤਾਂ ਨੂੰ ਮਹੀਨਾਵਾਰ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ।ਇਸ ਮੌਕੇ ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਤੀਆਂ ਕੇਵਲ ਇੱਕ ਤਿਉਹਾਰ ਨਹੀਂ, ਸਗੋਂ ਪੰਜਾਬ ਦੀਆਂ ਧੀਆਂ ਅਤੇ ਔਰਤਾਂ ਦੀਆਂ ਖੁਸ਼ੀਆਂ, ਸਨਮਾਨ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੁੜਿਆ ਤਿਓਹਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਦੇ ਨਾਲ-ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਅਮਰਗੜ੍ਹ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਲਗਾਤਾਰ ਤੇਜ਼ ਹੋਈ ਹੈ। ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਵੀ ਕਰੋੜਾਂ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ।

ਇਹ ਵੀ ਪੜ੍ਹੋ 👉ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰੋਗਰਾਮ ਵਿੱਚ ਔਰਤਾਂ ਦਾ ਉਤਸ਼ਾਹ ਅਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਇਸ ਗੱਲ ਦਾ ਸੰਕੇਤ ਰਹੀ ਕਿ ਅਮਰਗੜ੍ਹ ਦੀਆਂ ਔਰਤਾਂ ਹੁਣ ਸਿਰਫ਼ ਤਿਉਹਾਰ ਮਨਾਉਣ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੀ ਰਾਜਨੀਤੀ ਅਤੇ ਆਪਣੇ ਭਵਿੱਖ ਨੂੰ ਲੈ ਕੇ ਵੀ ਪੂਰੀ ਤਰ੍ਹਾਂ ਜਾਗਰੂਕ ਹਨ। ਔਰਤਾਂ ਵਿਚਕਾਰ ਸਰਕਾਰ ਦੀਆਂ ਯੋਜਨਾਵਾਂ ਅਤੇ ਖੇਤਰ ਵਿੱਚ ਹੋਏ ਵਿਕਾਸ ਕਾਰਜਾਂ ਨੂੰ ਲੈ ਕੇ ਹਾਂ-ਪੱਖੀ ਚਰਚਾ ਦੇਖਣ ਨੂੰ ਮਿਲੀ।ਪ੍ਰੋਗਰਾਮ ਦੌਰਾਨ ਔਰਤਾਂ ਵਿੱਚ ਆਗਾਮੀ ਚੋਣਾਂ ਨੂੰ ਲੈ ਕੇ ਵੀ ਉਤਸ਼ਾਹ ਨਜ਼ਰ ਆਇਆ। ਕਈ ਔਰਤਾਂ ਨੇ ਕਿਹਾ ਕਿ “ਕੰਮ ਕਰਨ ਵਾਲੀ ਸਰਕਾਰ ਨੂੰ ਇੱਕ ਹੋਰ ਮੌਕਾ ਮਿਲਣਾ ਚਾਹੀਦਾ ਹੈ ਅਤੇ ਭਗਵੰਤ ਮਾਨ ਸਰਕਾਰ ਨੂੰ ਫਿਰ ਤੋਂ ਚੁਣ ਕੇ ਪੰਜਾਬ ਦੀ ਵਿਕਾਸ ਯਾਤਰਾ ਨੂੰ ਅੱਗੇ ਵਧਾਉਣਾ ਚਾਹੀਦਾ ਹੈ।”ਤੀਜ ਸਮਾਗਮ ਨੇ ਇੱਕ ਵਾਰ ਫਿਰ ਇਹ ਸੰਦੇਸ਼ ਦਿੱਤਾ ਕਿ ਅਮਰਗੜ੍ਹ ਵਿੱਚ ਔਰਤਾਂ ਦੀ ਭਾਗੀਦਾਰੀ ਹੁਣ ਸਮਾਜਿਕ ਸਮਾਗਮਾਂ ਤੋਂ ਅੱਗੇ ਵਧ ਕੇ ਵਿਕਾਸ ਅਤੇ ਰਾਜਨੀਤਿਕ ਬਦਲਾਅ ਦੀ ਮਜ਼ਬੂਤ ਆਵਾਜ਼ ਬਣ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Guru Kashi University ਦੇ ਤੀਰਅੰਦਾਜ਼ ਕੁਸ਼ਲ ਦਲਾਲ ਨੇ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ

Talwandi Sabo News: ਨਾਗੋਆ, ਜਾਪਾਨ ਵਿਖੇ ਚੱਲ ਰਹੀਆਂ ਏਸ਼ੀਆਈ...

ਅਸਤੀਫ਼ੇ ਦੀ ਚਰਚਾ ਦੌਰਾਨ Raja Warring X ਹੈਂਡਲ ‘ਤੇ ਲਿਖਿਆ ਸਾਬਕਾ ਪ੍ਰਧਾਨ !

Punjab News : ਪੰਜਾਬ ਕਾਂਗਰਸ ਦੇ ਲੰਮਾ ਸਮਾਂ ਪ੍ਰਧਾਨ...

ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ…

Chandigarh News: Punjab Government; ਪੰਜਾਬ ਵਿਚ ਸ਼੍ਰੀ ਗੁਰੂ ਗਰੰਥ...