👉3973 ਛੱਪੜਾਂ ਵਿੱਚੋਂ ਪਾਣੀ ਕੱਢਣ ਦਾ ਕੰਮ ਪੂਰਾ, 6,606 ਮੁਕੰਮਲ ਹੋਣ ਦੇ ਨਜ਼ਦੀਕ
👉ਪਿੰਡਾਂ ਦੀ ਨੁਹਾਰ ਬਦਲਣ ਲਈ ਸਰਪੰਚਾਂ ਨੇ ‘ਆਪ ਸਰਕਾਰ’ ਦੀ ਕੀਤੀ ਤਾਰੀਫ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਕਾਇਆ ਕਲਪ ਅਤੇ ਪੁਨਰ ਸੁਰਜੀਤੀ ਮਿਸ਼ਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿੰਡਾਂ ਦੀ ਦਿੱਖ ਨੂੰ ਸੁਧਾਰਨ ਲਈ ਸਥਾਈ ਵਿਕਾਸ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 15,000 ਛੱਪੜਾਂ ਦੀ ਸਾਫ਼ ਸਫਾਈ ਲਈ ਇੱਕ ਵੱਡੇ ਪੱਧਰ ‘ਤੇ ਪਹਿਲਕਦਮੀ ਸ਼ੁਰੂ ਕੀਤੀ ਹੋਈ ਹੈ। ਇਹ ਮਿਸ਼ਨ ਪੰਜਾਬ ਦੇ 154 ਬਲਾਕਾਂ ਵਿੱਚ ਪੜਾਅਵਾਰ ਅਤੇ ਲੋਕਾਂ ਦੇ ਸਹਿਯੋਗ ਨਾਲ ਪੂਰੇ ਸਫਲ ਚੱਲ ਰਹੇ ਹਨ।
ਇਹ ਵੀ ਪੜ੍ਹੋ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ
ਉਨ੍ਹਾਂ ਦੱਸਿਆ ਕਿ ਹੁਣ ਤੱਕ 3973 ਛੱਪੜਾਂ ਵਿੱਚੋਂ ਪਾਣੀ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ 6,606 ਛੱਪੜਾਂ ਵਿੱਚ ਪਾਣੀ ਕੱਢਣ ਦਾ ਕੰਮ ਮੁਕੰਮਲਤਾ ਦੇ ਨਜ਼ਦੀਕ ਹੈ। ਸਾਰੇ ਛੱਪੜਾਂ ਤੇ ਟੋਬਿਆਂ ਵਿੱਚੋਂ ਪਾਣੀ ਕੱਢਣ ਦੀ ਕਾਰਵਾਈ 30 ਮਈ 2025 ਤੱਕ ਪੂਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਾਰੇ ਪਿੰਡਾਂ ਦੇ ਛੱਪੜਾਂ ਦੇ ਸਾਫ-ਸਫਾਈ ਬਰਸਾਤੀ ਮੌਸਮ ਤੋਂ ਪਹਿਲਾਂ ਹੋ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 1223 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਵੀ ਪੂਰਾ ਹੋ ਗਿਆ ਹੈ ਅਤੇ 3267 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਦੇ ਪਹਿਲੇ ਪੜਾਅ ਵਿੱਚ 5000 ਥਾਪਰ ਮਾਡਲ ਬਣਾਏ ਜਾ ਰਹੇ ਹਨ।
ਪ੍ਰੈੱਸ ਕਾਨਫਰੰਸ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਪਿੰਡ ਬੂਰਮਾਜਰਾ ਤੇ ਖੈਰਾਬਾਦ ਦੀ ਸਰਪੰਚ ਹਰਪ੍ਰੀਤ ਕੌਰ ਤੇ ਹਰਦੀਪ ਕੌਰ ਅਤੇ ਫਤਹਿਗੜ੍ਹ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਦੇ ਸਰਪੰਚ ਇੰਦਰਦੀਪ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਹੋ ਕੰਮ ‘ਆਪ ਸਰਕਾਰ’ ਨੇ ਕੀਤੇ ਹਨ, ਉਹ ਹੋਰ ਕੋਈ ਸਰਕਾਰ ਨਹੀਂ ਕਰ ਸਕੀ। ਜ਼ਿਕਰਯੋਗ ਹੈ ਕਿ ਛੱਪੜ ਵਿੱਚੋਂ ਕੱਢੀ ਗਈ ਗਾਰ ਦੀ ਵਰਤੋਂ ਪਿੰਡ ਦੇ ਖੇਡ ਮੈਦਾਨ ਲਈ ਅਤੇ ਛੱਪੜ ਦੇ ਕੰਡਿਆਂ ਨੂੰ ਉੱਚਾ ਚੁੱਕਣ ਲਈ ਵਰਤੀ ਜਾ ਰਹੀ ਹੈ। ਅਗਲੇ 10 ਦਿਨਾਂ ਵਿੱਚ ਛੱਪੜ ਦੇ ਪਾਣੀ ਨੂੰ ਟ੍ਰੀਟ ਕਰਨ ਲਈ ਥਾਪਰ/ਸੀਚੇਵਾਲ ਮਾਡਲ ਦੀ ਵਰਤੋਂ ਕੀਤੀ ਜਾਵੇਗੀ ਜਿਸ ਨਾਲ ਪਾਣੀ ਹੋਰ ਸਾਫ਼ ਅਤੇ ਗੰਦਗੀ ਰਹਿਤ ਹੋਣਾ ਸ਼ੁਰੂ ਹੋ ਜਾਵੇਗਾ।
ਇਹ ਵੀ ਪੜ੍ਹੋ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਇਸ ਕਾਰਜ ਲਈ ਪਿੰਡ ਵਾਸੀ, ਖਾਸ ਕਰਕੇ ਸਰਪੰਚ ਤੇ ਪੰਚ ਸਾਹਿਬਾਨ ਬਹੁਤ ਖੁਸ਼ ਹਨ ਅਤੇ ਪੂਰਾ ਸਮੱਰਥਨ ਦੇ ਰਹੇ ਹਨ। ਕਿਸਾਨ ਹੁਣ ਸਿੰਚਾਈ ਲਈ ਛੱਪੜ ਦੇ ਸਾਫ਼ ਪਾਣੀ ਦੀ ਵਰਤੋਂ ਕਰਨ ਦੇ ਯੋਗ ਹੋਣਗੇ। ਛੱਪੜ ਤੋਂ ਨਿਕਲਣ ਵਾਲੀ ਮਿੱਟੀ ਦੀ ਵਰਤੋਂ ਛੱਪੜ ਦੇ ਢੁਕਵੇਂ ਕੰਡੇ ਬਣਾਉਣ ਲਈ ਕੀਤੀ ਗਈ ਹੈ, ਜਿਸ ਨਾਲ ਹੁਣ ਇਸਦੇ ਆਸ ਪਾਸ ਤੁਰਨਾ ਆਸਾਨ ਹੋ ਗਿਆ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡ ਵਾਸੀ ਅਸਲ ਵਿੱਚ ਹੁਣ ਕਿਤੇ ਜਾਕੇ ਪਿੰਡਾਂ ਦੀ ਤਰੱਕੀ ਅਤੇ ਅਸਲ ਬਦਲਾਅ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਅਗਲੇ ਦਿਨਾਂ ਵਿੱਚ ਪੰਜਾਬ ਨੂੰ ਹੋਰ ਵੀ ਬੁਲੰਦੀ ਉੱਤੇ ਲੈਕੇ ਜਾਣ ਲਈ ਵਚਨਬੱਧ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





