ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

👉ਸਾਡੀ ਸਰਕਾਰ ਨੇ ਜਨਵਰੀ ਤੋਂ ਲੈ ਕੇ ਹੁਣ ਤੱਕ 10 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਪੰਜਾਬ ਵਾਪਸ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਰਕਾਰ ਦੀ ਸਖ਼ਤੀ ਤੋਂ ਬਾਅਦ ਪਾਕਿਸਤਾਨ ਤੋਂ ਪੰਜਾਬ ਆਉਣ ਵਾਲੇ 80 ਫੀਸਦੀ ਨਸ਼ਿਆਂ ਦਾ ਖ਼ਾਤਮਾ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਿੰਘ ਮਾਨ
👉ਕਾਂਗਰਸ, ਅਕਾਲੀ ਦਲ ਤੇ ਭਾਜਪਾ ਆਪਣੀ ਗੰਦੀ ਸਿਆਸਤ ਬੰਦ ਕਰਨ ਅਤੇ ਪੰਜਾਬ ਲਈ ਆਪਣਾ ਏਜੰਡਾ ਲੋਕਾਂ ਨਾਲ ਸਾਂਝਾ ਕਰਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਪਾਸੇ ਉਨ੍ਹਾਂ ਦੀ ਸਰਕਾਰ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਦੇ ਖਿਲਾਫ਼ ਫੈਸਲਾਕੁੰਨ ਜੰਗ ਲੜ ਰਹੀ ਹੈ, ਦੂਜੇ ਪਾਸੇ ਵਿਰੋਧੀ ਧਿਰ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਪੇਸ਼ ਕਰਨ ਦੀ ਬਜਾਏ ਮੀਡੀਆ ਦੀਆਂ ਸੁਰਖੀਆਂ ਬਟੋਰਨ ਲਈ ਹਰ ਦੁਖਦਾਈ ਘਟਨਾ ਦਾ ਸਹਾਰਾ ਲੈ ਕੇ ‘ਗਿਰਝਾਂ ਵਾਲੀ ਸਿਆਸਤ’ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਨਵਰੀ ਤੋਂ ਹੁਣ ਤੱਕ 10 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਪੰਜਾਬ ਵਾਪਸ ਲਿਆਂਦਾ ਗਿਆ ਹੈ ਅਤੇ ਸਰਕਾਰ ਦੀ ਸਖ਼ਤੀ ਤੋਂ ਬਾਅਦ ਪਾਕਿਸਤਾਨ ਤੋਂ ਆਉਣ ਵਾਲੇ ਲਗਭਗ 80 ਫੀਸਦੀ ਨਸ਼ਿਆਂ ਦਾ ਖ਼ਾਤਮਾ ਕਰ ਦਿੱਤਾ ਗਿਆ ਹੈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਹੁਣ ਗੁਜਰਾਤ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਹੋ ਰਹੀ ਨਸ਼ਿਆਂ ਦੀ ਸਪਲਾਈ ‘ਤੇ ਸ਼ਿਕੰਜਾ ਕੱਸੇਗੀ। ਨਸ਼ਿਆਂ ਦੇ ਰੂਟ ਨੂੰ ਲੈ ਕੇ ਭਾਜਪਾ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਗੁਜਰਾਤ ਦੇ ਮੁੰਦਰਾ ਪੋਰਟ ਦੀ ਰਾਖੀ ਕਰ ਲਵੇ ਤਾਂ ਪੰਜਾਬ ‘ਚੋਂ ਨਸ਼ਿਆਂ ਦੀ ਸਮੱਸਿਆ ਲਗਭਗ ਖ਼ਤਮ ਹੋ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ “ਗੈਂਗਸਟਰਾਂ ਨੂੰ ਪਾਲਣ ਵਾਲੀ” ਕਾਂਗਰਸ ਅਤੇ ਅਕਾਲੀ ਦਲ ਨੂੰ ਕਾਨੂੰਨ ਵਿਵਸਥਾ ‘ਤੇ ਬੋਲਣ ਦਾ ਕੋਈ ਹੱਕ ਨਹੀਂ ਹੈ ਅਤੇ ਉਨ੍ਹਾਂ ਨੇ ਤਿੰਨਾਂ ਵਿਰੋਧੀ ਪਾਰਟੀਆਂ ਨੂੰ ਆਪਣੀ “ਗੰਦੀ ਸਿਆਸਤ” ਬੰਦ ਕਰਕੇ ਲੋਕਾਂ ਸਾਹਮਣੇ ਪੰਜਾਬ ਲਈ ਦ੍ਰਿਸ਼ਟੀਕੋਣ ਪੇਸ਼ ਕਰਨ ਦਾ ਸੱਦਾ ਦਿੱਤਾ।ਇਕ ਪ੍ਰੈਸ ਕਾਨਫਰੰਸ ਦੌਰਾਨ ਵਿਰੋਧੀ ਧਿਰ ਦੀ ‘ਗਿਰਝਾਂ ਵਾਲੀ ਸਿਆਸਤ’ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਤੁਹਾਡੇ ਕੋਲ ਕੋਈ ਮੁੱਦਾ ਨਹੀਂ ਹੁੰਦਾ ਤਾਂ ਤੁਸੀਂ ਹਰ ਦੁਖਦਾਈ ਘਟਨਾ ‘ਤੇ ਰਾਜਨੀਤੀ ਕਰਨ ਲੱਗ ਪੈਂਦੇ ਹੋ। ਇਹ ਲੋਕ ਸੇਵਾ ਦੀ ਰਾਜਨੀਤੀ ਨਹੀਂ ਹੈ, ਇਹ ਗਿਰਝਾਂ ਵਾਲੀ ਰਾਜਨੀਤੀ ਹੈ। ਪੰਜਾਬ ਇਸ ਘਟੀਆ ਰਾਜਨੀਤੀ ਨਾਲੋਂ ਬਿਹਤਰ ਦਾ ਹੱਕਦਾਰ ਹੈ।”

ਇਹ ਵੀ ਪੜ੍ਹੋ  Punjab Tax Department ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਕਿਹਾ, “ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ ਦੀ ਸ਼ਲਾਘਾ ਕਰਨ ਦੀ ਬਜਾਏ ਵਿਰੋਧੀ ਧਿਰ ਸਿਆਸੀ ਲਾਹੇ ਲਈ ਜਾਣਬੁੱਝ ਕੇ ਡਰ ਦਾ ਮਾਹੌਲ ਪੈਦਾ ਕਰਨ ਅਤੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਸਿਰਫ਼ ਇਕ ਸਰਹੱਦੀ ਸੂਬਾ ਨਹੀਂ ਹੈ ਸਗੋਂ ਦੇਸ਼ ਦਾ ਪ੍ਰਵੇਸ਼ ਦੁਆਰ (ਗੇਟਵੇਅ) ਅਤੇ ਭਾਰਤ ਦਾ ਗਹਿਣਾ ਹੈ। ਕੁਝ ਇਕਾ-ਦੁੱਕਾ ਘਟਨਾਵਾਂ ਦੇ ਨਜ਼ਰੀਏ ਤੋਂ ਪੂਰੇ ਸੂਬੇ ਨੂੰ ਚਿਤਰਨ ਦੀ ਕੋਈ ਵੀ ਕੋਸ਼ਿਸ਼ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਬਦਨਾਮ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਦੇ ਗਠਜੋੜ ਨੂੰ ਤੋੜਨ ਲਈ ਇੱਕ ਵਿਆਪਕ ਰੂਪ-ਰੇਖਾ ਨੂੰ ਅਮਲੀਜਾਮਾ ਪਹਿਨਾਇਆ। ਮੁੱਖ ਮੰਤਰੀ ਨੇ ਕਿਹਾ,”ਸਾਡੀ ਲੜਾਈ ਸਿਰਫ਼ ਗ੍ਰਿਫ਼ਤਾਰੀਆਂ ਤੱਕ ਸੀਮਤ ਨਹੀਂ ਹੈ। ਅਸੀਂ ਨੈੱਟਵਰਕ ਦੀ ਪਛਾਣ ਕਰ ਰਹੇ ਹਾਂ, ਖੇਪਾਂ ਦੀ ਸਪਲਾਈ ਰੋਕ ਰਹੇ ਹਾਂ, ਵਿੱਤੀ ਵਸੀਲੇ ਬੰਦ ਕਰ ਰਹੇ ਹਾਂ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰ ਰਹੇ ਹਾਂ। ਪੰਜਾਬ ਪੁਲਿਸ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਅਸੀਂ ਅਪਰਾਧੀਆਂ ਨੂੰ ਸੂਬੇ ਦੇ ਏਜੰਡੇ ਨੂੰ ਤੈਅ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਨਸ਼ਿਆਂ ਅਤੇ ਗੈਂਗਸਟਰ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦਾ ਬਿਨਾਂ ਕਿਸੇ ਸਿਆਸੀ ਸਾਂਝ ਜਾਂ ਪ੍ਰਭਾਵ ਦੇ ਲਗਾਤਾਰ ਪਿੱਛਾ ਕੀਤਾ ਜਾ ਰਿਹਾ ਹੈ।” ਨਸ਼ਾ ਤਸਕਰੀ ਦੇ ਮੁੱਦੇ ‘ਤੇ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ, “532 ਕਿਲੋਮੀਟਰ ਲੰਬੀ ਸਰਹੱਦ ਪਾਰ ਤੋਂ ਪੰਜਾਬ ਵਿੱਚ ਨਸ਼ਾ ਤਸਕਰ ਕਰਨ ਦੀਆਂ ਅਸਫਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਭੇਜੀਆਂ ਜਾ ਰਹੀਆਂ ਖੇਪਾਂ ਛੋਟੇ ਪੈਕੇਟਾਂ ਵਿੱਚ ਹੋ ਸਕਦੀਆਂ ਹਨ, ਪਰ ਭਾਜਪਾ, ਵਿਸ਼ੇਸ਼ ਤੌਰ ‘ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਭਾਜਪਾ ਸ਼ਾਸਿਤ ਸੂਬਿਆਂ ਵਿੱਚ ਟਨਾਂ ਦੇ ਹਿਸਾਬ ਨਾਲ ਅਜਿਹੀਆਂ ਖੇਪਾਂ ਕਿਉਂ ਮੌਜੂਦ ਹਨ।”ਮੁੱਖ ਮੰਤਰੀ ਨੇ ਕਿਹਾ, “ਪੰਜਾਬ ਪੁਲਿਸ ਨੇ ਮੁੰਦਰਾ ਪੋਰਟ ਤੋਂ ਅਜਿਹੇ ਨਸ਼ਿਆਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਕੇਂਦਰੀ ਗ੍ਰਹਿ ਮੰਤਰੀ ਦੇ ਗ੍ਰਹਿ ਸੂਬੇ ਵਿੱਚ ਹੈ। ਕੇਂਦਰੀ ਗ੍ਰਹਿ ਮੰਤਰੀ ਆਪਣੇ ਸੂਬੇ ਵਿੱਚ ਨਸ਼ਿਆਂ ਨੂੰ ਰੋਕਣ ਵਿੱਚ ਅਸਮਰੱਥ ਹਨ ਅਤੇ ਪੰਜਾਬ ਵਿੱਚ ਨਸ਼ਾ ਵਿਰੋਧੀ ਯਾਤਰਾ ਕੱਢਣ ਦੀ ਯੋਜਨਾ ਬਣਾ ਰਹੇ ਹਨ।”ਉਨ੍ਹਾਂ ਜ਼ੋਰ ਦੇ ਕੇ ਕਿਹਾ, “ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਤਸਕਰੀ ਨੂੰ ਰੋਕਣਾ ਮੁੱਖ ਤੌਰ ‘ਤੇ ਕੇਂਦਰ ਦੀ ਜ਼ਿੰਮੇਵਾਰੀ ਹੈ, ਫਿਰ ਵੀ ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਰੋਕਣ ਲਈ ਆਪਣੇ ਫੰਡਾਂ ਨਾਲ ਐਂਟੀ-ਡਰੋਨ ਸਿਸਟਮ ਲਾਏ ਹਨ।

ਇਹ ਵੀ ਪੜ੍ਹੋ  Punjab ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਜਰਾਤ ਵਿੱਚ ਲੱਖਾਂ ਟਨ ਨਸ਼ੇ ਜ਼ਬਤ ਕੀਤੇ ਜਾ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਜਦੋਂ ਕਿ ਪੰਜਾਬ ਨੇ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੂਰਾ ਦੇਸ਼ ਜਾਣਦਾ ਹੈ ਕਿ ਗੁਜਰਾਤ ਦੇ ਮੁੰਦਰਾ ਪੋਰਟ ‘ਤੇ ਲਗਭਗ 3,000 ਕਿਲੋ ਨਸ਼ਾ ਜ਼ਬਤ ਕੀਤਾ ਗਿਆ ਸੀ, ਪਰ ਜ਼ਿੰਮੇਵਾਰ ਲੋਕਾਂ ਵਿਰੁੱਧ ਕੋਈ ਸਾਰਥਕ ਕਾਰਵਾਈ ਨਹੀਂ ਕੀਤੀ ਗਈ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ੀਲੇ ਪਦਾਰਥਾਂ ਦੀ ਵੱਡੀ ਬਰਾਮਦਗੀ ਕੀਤੀ ਹੈ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹਜ਼ਾਰਾਂ ਵਿਅਕਤੀਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ, “ਅਸੀਂ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਵਿਆਪਕ ਰੋਡਮੈਪ ਅਪਣਾਇਆ ਹੈ। ਇਹ ਸਿਰਫ਼ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਬਾਰੇ ਨਹੀਂ ਹੈ। ਅਸੀਂ ਨੈੱਟਵਰਕ ਤਬਾਹ ਕਰ ਰਹੇ ਹਾਂ, ਉਨ੍ਹਾਂ ਦੀ ਸਪਲਾਈ ਚੇਨ ਨੂੰ ਤੋੜ ਰਹੇ ਹਾਂ, ਉਨ੍ਹਾਂ ਦੇ ਵਿੱਤੀ ਵਸੀਲਿਆਂ ‘ਤੇ ਹਮਲਾ ਕਰ ਰਹੇ ਹਾਂ ਅਤੇ ਇਹ ਅਪਰਾਧਿਕ ਸਿੰਡੀਕੇਟ ਚਲਾਉਣ ਵਾਲਿਆਂ ਦਾ ਪਿੱਛਾ ਕਰ ਰਹੇ ਹਾਂ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੇ ਇਹ ਮਨਸੂਬੇ ਸਿਰਫ਼ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਹਨ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਰਕਾਰ ਨੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਗ੍ਰਿਫ਼ਤਾਰੀਆਂ ਅਤੇ ਸੰਗਠਿਤ ਅਪਰਾਧ ਅਤੇ ਅਪਰਾਧਿਕ ਨੈੱਟਵਰਕਾਂ ਨਾਲ ਜੁੜੇ ਵਿਅਕਤੀਆਂ ਵਿਰੁੱਧ ਦੇਸ਼ ਨਿਕਾਲੇ ਦੀ ਕਾਰਵਾਈ ਸ਼ਾਮਲ ਹੈ। ਮੌਜੂਦਾ ਸਰਕਾਰ ਨੂੰ ਭਾਸ਼ਣ ਦੇਣ ਦੀ ਬਜਾਏ ਵਿਰੋਧੀ ਧਿਰ ਦੱਸੇ ਕਿ ਉਨ੍ਹਾਂ ਦੇ ਆਪਣੇ ਕਾਰਜਕਾਲ ਦੌਰਾਨ ਗੈਂਗਸਟਰ ਕਲਚਰ ਅਤੇ ਨਸ਼ਾ ਨੈੱਟਵਰਕ ਨੂੰ ਵਧਣ-ਫੁੱਲਣ ਦੀ ਇਜਾਜ਼ਤ ਕਿਉਂ ਦਿੱਤੀ ਗਈ?”ਮੁੱਖ ਮੰਤਰੀ ਨੇ ਕਿਹਾ ਕਿ ਜੋ ਅੱਜ ਕਾਨੂੰਨ ਵਿਵਸਥਾ ‘ਤੇ ਉਪਦੇਸ਼ ਦੇ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਆਪਣੇ ਅਤੀਤ ਵਿੱਚ ਝਾਤ ਮਾਰਨੀ ਚਾਹੀਦੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਉਹ ਕਾਲੇ ਦਿਨ ਨਹੀਂ ਭੁੱਲੇ, ਜਦੋਂ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਹਾਸਲ ਸੀ ਅਤੇ ਅਪਰਾਧੀਆਂ ਨੂੰ ਬੇਖ਼ੌਫ਼ ਹੋ ਕੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।”ਅਕਾਲੀ ਦਲ, ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਤੀਤ ‘ਚ ਅਪਰਾਧਿਕ ਅਨਸਰਾਂ ਦੀ ਪੁਸ਼ਪਨਾਹੀ ਕਰਨ ਵਾਲਿਆਂ ਕੋਲ ਅੱਜ ਸਰਕਾਰ ਦੀ ਕਾਰਵਾਈ ‘ਤੇ ਸਵਾਲ ਚੁੱਕਣ ਦਾ ਕੋਈ ਇਖਲਾਕੀ ਹੱਕ ਨਹੀਂ ਹੈ। ਉਨ੍ਹਾਂ ਕਿਹਾ, “ਹਰ ਦੁਖਾਂਤ ‘ਤੇ ਰਾਜਨੀਤੀ ਕਰਕੇ ਇੰਨੇ ਹੇਠਾਂ ਨਾ ਡਿੱਗੋ, ਪੰਜਾਬ ਅਜਿਹੀ ਰਾਜਨੀਤੀ ਕਾਰਨ ਪਹਿਲਾਂ ਹੀ ਬਹੁਤ ਸੰਤਾਪ ਭੋਗ ਚੁੱਕਾ ਹੈ।”

ਇਹ ਵੀ ਪੜ੍ਹੋ  ਨੰਦਨ ਐਨਕਲੇਵ ਵਿਚ ਚੱਲਿਆ ‘ਆਪ’ ਦਾ ਝਾੜੂ, ਅਮਰਜੀਤ ਮਹਿਤਾ ਦੀ ਅਗਵਾਈ ਹੇਠ ਦਰਜ਼ਨਾਂ ਨਿਵਾਸੀਆਂ ਨੂੰ ਕਰਵਾਇਆ ਆਪ ‘ਚ ਸ਼ਾਮਲ

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਲੋਕ ਹੱਲ ਚਾਹੁੰਦੇ ਹਨ, ਵਿਵਾਦ ਨਹੀਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,”ਸੂਬਾ ਸਰਕਾਰ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣੇ ਰੋਡਮੈਪ ‘ਤੇ ਬਿਨਾਂ ਕਿਸੇ ਸਮਝੌਤੇ ਦੇ ਕੰਮ ਕਰਨਾ ਜਾਰੀ ਰੱਖੇਗੀ। ਪੰਜਾਬ ਨਸ਼ਿਆਂ ਵਿਰੁੱਧ ਲੜਾਈ ਵਿੱਚ ਮੋਹਰੀ ਹੋ ਕੇ ਉੱਭਰਿਆ ਹੈ, ਪੰਜਾਬ ਪੁਲਿਸ ਨੇ ਵੱਡੀ ਬਰਾਮਦਗੀ ਕੀਤੀ ਹੈ ਅਤੇ ਸਪਲਾਈ ਨੈੱਟਵਰਕ ਨੂੰ ਤਬਾਹ ਕੀਤਾ ਹੈ।” ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਨੂੰ ਅਜਿਹੀ ਸਮੱਸਿਆ ਲਈ ਬਲੀ ਦਾ ਬੱਕਰਾ ਨਹੀਂ ਬਣਨ ਦੇਵੇਗੀ ਜਿਸ ਦੇ ਨੈੱਟਵਰਕ ਸੂਬੇ ਤੋਂ ਬਹੁਤ ਦੂਰ ਤੱਕ ਫੈਲੇ ਹੋਏ ਹਨ।ਸਿਆਸੀ ਪਾਰਟੀਆਂ ਨੂੰ ਯਾਤਰਾਵਾਂ, ਬਿਆਨਾਂ ਅਤੇ ਬਿਰਤਾਂਤ ਘੜ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਿਰੁੱਧ ਤਾੜਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬੀਆਂ ਨੂੰ ਹਮੇਸ਼ਾ ਲਈ ਗੁੰਮਰਾਹ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ,”ਤੁਸੀਂ ਪੰਜਾਬੀਆਂ ਨੂੰ ਹਮੇਸ਼ਾ ਲਈ ਗੁੰਮਰਾਹ ਨਹੀਂ ਕਰ ਸਕਦੇ। ਸੂਬੇ ਦੇ ਸੂਝਵਾਨ ਲੋਕ ਜਾਣਦੇ ਹਨ ਕਿ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਕੌਣ ਲੜਿਆ ਅਤੇ ਕਿਸ ਨੇ ਅਪਰਾਧੀਆਂ ਨੂੰ ਸਿਆਸੀ ਪਨਾਹ ਦਿੱਤੀ। ਇਸੇ ਤਰ੍ਹਾਂ ਲੋਕ ਇਹ ਵੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਕੌਣ ਸੂਬੇ ਦੀ ਭਲਾਈ ਲਈ ਕੰਮ ਕਰ ਰਹਾ ਹੈ ਅਤੇ ਕੌਣ ਸਿਰਫ਼ ਕੈਮਰੇ ਦੀ ਭਾਲ ਵਿੱਚ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇਤਿਹਾਸਕ ਤੌਰ ‘ਤੇ ਦੇਸ਼ ਲਈ ਵੱਡਾ ਯੋਗਦਾਨ ਦਿੱਤਾ ਹੈ ਅਤੇ ਜਦੋਂ ਵੀ ਦੇਸ਼ ਨੂੰ ਸਾਹਸ, ਕੁਰਬਾਨੀ ਅਤੇ ਸੇਵਾ ਦੀ ਲੋੜ ਪਈ ਹੈ, ਪੰਜਾਬ ਹਮੇਸ਼ਾ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ,”ਪੰਜਾਬ ਯੋਧਿਆਂ, ਕਿਸਾਨਾਂ, ਖਿਡਾਰੀਆਂ, ਉੱਦਮੀਆਂ ਅਤੇ ਮਿਹਨਤੀ ਲੋਕਾਂ ਦੀ ਧਰਤੀ ਹੈ। ਸਿਆਸੀ ਲਾਹੇ ਲਈ ਕਿਸੇ ਨੂੰ ਵੀ ਪੰਜਾਬ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਨੂੰ ਵਧੇਰੇ ਸੁਰੱਖਿਅਤ, ਨਸ਼ਾ ਮੁਕਤ ਅਤੇ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ ਅਤੇ ਸੂਬੇ ਦੀ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ।ਮੁੱਖ ਮੰਤਰੀ ਨੇ ਕਿਹਾ ਕਿ “ਮੌਕਾਪ੍ਰਸਤੀ ਦੀ ਰਾਜਨੀਤੀ” ਵਿੱਚ ਪੈਣ ਦੀ ਬਜਾਏ, ਵਿਰੋਧੀ ਧਿਰ ਨੂੰ ਪੰਜਾਬ ਦੇ ਵਿਸ਼ਾਲ ਹਿੱਤਾਂ ਵਿੱਚ ਸਰਕਾਰ ਨਾਲ ਹੱਥ ਮਿਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ,”ਲੋਕਤੰਤਰ ਵਿੱਚ ਸਿਆਸੀ ਮਤਭੇਦ ਸੁਭਾਵਿਕ ਹਨ, ਪਰ ਜਦੋਂ ਸਵਾਲ ਪੰਜਾਬ ਦੀ ਸ਼ਾਨ, ਇਸ ਦੇ ਨੌਜਵਾਨਾਂ ਅਤੇ ਇਸ ਦੇ ਭਵਿੱਖ ਦਾ ਹੋਵੇ, ਤਾਂ ਸਾਡੇ ਸਾਰਿਆਂ ਨੂੰ ਸੌੜੀ ਰਾਜਨੀਤੀ ਤੋਂ ਉੱਪਰ ਉੱਠਣਾ ਚਾਹੀਦਾ ਹੈ। ਵਿਰੋਧੀ ਧਿਰ ਨੂੰ ਲੋਕਾਂ ਨੂੰ ਗੁਮਰਾਹ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਸਾਕਾਰਤਮਕ ਯੋਗਦਾਨ ਪਾਉਣਾ ਸ਼ੁਰੂ ਕਰਨਾ ਚਾਹੀਦਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਨਾ ਤਾਂ ਸਿਆਸੀ ਆਲੋਚਨਾ ਤੋਂ ਡਰੇਗੀ ਅਤੇ ਨਾ ਹੀ ਆਪਣੇ ਮਿਸ਼ਨ ਤੋਂ ਭਟਕੇਗੀ।

ਇਹ ਵੀ ਪੜ੍ਹੋ  Vigilance Bureau ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਨੇ ਕਿਹਾ,”ਨਸ਼ਾ ਨੈੱਟਵਰਕ ਨੂੰ ਕੁਚਲਣ, ਗੈਂਗਸਟਰ ਸਿੰਡੀਕੇਟ ਨੂੰ ਖ਼ਤਮ ਕਰਨ, ਸਾਡੇ ਨੌਜਵਾਨਾਂ ਦੀ ਰਾਖੀ ਕਰਨ ਅਤੇ ਪੰਜਾਬ ਦਾ ਗੌਰਵ ਬਹਾਲ ਕਰਨ ਲਈ ਸੂਬੇ ਦਾ ਰੋਡਮੈਪ ਸਪੱਸ਼ਟ ਹੈ। ਜੋ ਹਰ ਘਟਨਾ ਵਿੱਚ ਸਿਆਸੀ ਆਕਸੀਜਨ ਲੱਭ ਰਹੇ ਹਨ, ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬ ਨੂੰ ਉਨ੍ਹਾਂ ਦੀ ਰਾਜਨੀਤੀ ਦਾ ਸ਼ਿਕਾਰ ਨਹੀਂ ਬਣਨ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ, ਰਾਜਧਾਨੀ, ਪੰਜਾਬ ਯੂਨੀਵਰਸਿਟੀ ਦੇ ਸਿਲੇਬਸ, ਖੇਤੀ ਕਾਨੂੰਨਾਂ, ਬੀ.ਬੀ.ਐਮ.ਬੀ. ਅਤੇ ਹੋਰ ਧੱਕੇਸ਼ਾਹੀਆਂ ਦੇ ਮੁੱਦੇ ਬਰਦਾਸ਼ਤਯੋਗ ਨਹੀਂ ਹਨ। ਉਨ੍ਹਾਂ ਕਿਹਾ,”ਪੰਜਾਬ ਖਾਸ ਹੈ ਅਤੇ ਇਹ ਹਰ ਲਿਹਾਜ਼ ਨਾਲ ਵਿਸ਼ੇਸ਼ ਪੈਕੇਜ ਦਾ ਹੱਕਦਾਰ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਗੈਂਗਸਟਰਾਂ ਵਿਰੁੱਧ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ,”ਸਾਲ 2022 ਤੋਂ ਏ.ਜੀ.ਟੀ.ਐਫ. (ਐਂਟੀ ਗੈਂਗਸਟਰ ਟਾਸਕ ਫੋਰਸ) ਨੇ 1.24 ਲੱਖ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਖਿਲਾਫ਼ ਕਾਰਵਾਈ ਕੀਤੀ ਹੈ। ਅਸੀਂ 1170 ਹਥਿਆਰ, 15 ਹੱਥ ਗੋਲੇ, 858.26 ਕਿਲੋ ਹੈਰੋਇਨ, 480.26 ਕਿਲੋ ਅਫ਼ੀਮ, 3056.85 ਗ੍ਰਾਮ ਸੋਨਾ ਅਤੇ 1.28 ਕਰੋੜ ਰੁਪਏ ਨਕਦ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਵੱਲੋਂ ਦੂਜੇ ਦੇਸ਼ਾਂ ਤੋਂ 18 ਗੈਂਗਸਟਰਾਂ ਨੂੰ ਡਿਪੋਰਟ ਕਰਵਾਇਆ ਗਿਆ ਹੈ।”ਮੁੱਖ ਮੰਤਰੀ ਨੇ ਕਿਹਾ, “ਕੇਂਦਰ ਸਰਕਾਰ ਕੌਮੀ ਪੱਧਰ ‘ਤੇ ਗੈਂਗਸਟਰਾਂ ਦੀ ਸਮੱਸਿਆ ਨੂੰ ਹੱਲ ਕਰਨ ‘ਚ ਨਾਕਾਮ ਰਹੀ ਹੈ। ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੀ ਜੇਲ੍ਹ ਵਿੱਚ ਭਾਜਪਾ ਸਰਕਾਰ ਵੱਲੋਂ ਪਨਾਹ ਦਿੱਤੀ ਗਈ ਹੈ ਅਤੇ ਉਸਨੂੰ ਪੰਜਾਬ ਵੀ ਨਹੀਂ ਲਿਆਉਣ ਦਿੱਤਾ ਜਾ ਰਿਹਾ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗੈਂਗਸਟਰਵਾਦ ਕੌਮੀ ਮੁੱਦਾ ਹੈ ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ ਹੈ ਅਤੇ ਕੇਂਦਰ ਸਰਕਾਰ ਇਸ ਨੂੰ ਠੱਲ੍ਹ ਪਾਉਣ ਵਿੱਚ ਅਸਫਲ ਰਹੀ ਹੈ। ਪੰਜਾਬ ਸਰਕਾਰ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੇਗੀ ਅਤੇ ਸੂਬੇ ਦੇ ਨੌਜਵਾਨਾਂ, ਅਮਨ-ਸ਼ਾਂਤੀ, ਸੁਰੱਖਿਆ ‘ਤੇ ਧਿਆਨ ਕੇਂਦਰਿਤ ਰੱਖੇਗੀ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

नमो सेवा पोर्टल से सेवा कार्यों से जुड़ेंगे आमजन और सामाजिक संगठन

👉मुख्यमंत्री नायब सिंह सैनी व भाजपा प्रदेशाध्यक्ष डॉ अर्चना...

मंत्री ने किया 200 बैड के निर्माणाधीन अस्पताल के कार्य का निरीक्षण, दिए विशेष निर्देश

👉विकास कार्यों में गुणवत्ता और समयबद्धता सुनिश्चित करें अधिकारी:...