ਬਠਿੰਡਾ, 1 ਜਨਵਰੀ : ਸਿਵਲ ਸਰਜਨ ਡਾ ਗੁਰਜੀਤ ਸਿੰਘ ਦੀ ਪ੍ਰੇਰਨਾ ਸਦਕਾ ਅਤੇ ਕਾਰਜਕਾਰੀ ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਦੀ ਅਗਵਾਈ ਵਿੱਚ ਨਵੇ ਸਾਲ ਦੀ ਆਮਦ ਅਤੇ ਸਰਬੱਤ ਦੇ ਭਲੇ ਲਈ ਸਿਵਲ ਸਰਜਨ ਦਫਤਰ, ਜਿਲ੍ਹਾ ਹਸਪਤਾਲ ਅਤੇ ਜੀ.ਐਨ.ਐਮ. ਸਕੂਲ ਸਟਾਫ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੁਆਰਾ ਸਥਾਨਕ ਜੀ ਐਨ ਐਮ ਟਰੇਨਿੰਗ ਸਕੂਲ ਚ ਅਖੰਡ ਪਾਠ ਦਾ ਭੋਗ ਪਾਇਆ ਗਿਆ।
ਇਹ ਵੀ ਪੜ੍ਹੋ ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ
ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਨੇ ਹਾਜਰੀਨ ਨੂੰ ਨਵੇ ਸਾਲ ਦੀ ਵਧਾਈ ਦੇਣ ਦੇ ਨਾਲ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਦਾ ਇਲਾਜ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਕਰਨ ਲਈ ਪ੍ਰੇਰਿਤ ਕੀਤਾ । ਭੋਗ ਪੈਣ ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK