ਝੋਨੇ ਦੀ ਖ਼ਰੀਦ ਲਈ ਕਿਸਾਨ ਜਥੇਬੰਦੀ ਉਗਰਾਹਾ ਵੱਲੋਂ ਆਪ ਵਿਧਾਇਕਾਂ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਸ਼ੁਰੂ

0
16

ਦੂਜੇ ਦਿਨ ਵੀ ਜ਼ਿਲ੍ਹੇ ਦੇ ਸਾਰੇ ਟੋਲ-ਪਲਾਜ਼ੇ ਰੱਖੇ ਫ਼ਰੀ
ਬਠਿੰਡਾ, 18 ਅਕਤੂਬਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਜਿਲ੍ਹਾ ਬਠਿੰਡਾ ਵੱਲੋਂ ਪੂਰੀ ਝੋਨੇ ਦੀ ਖਰੀਦ ਅਤੇ ਚੁਕਾਈ ਲਈ ਬੱਲੂਆਣਾ, ਜੀਦਾ, ਲਹਿਰਾ ਬੇਗਾ ਅਤੇ ਸੇਖਪੁਰਾ ਟੋਲ ਪਲਾਜ਼ਾ ਨੂੰ ਦੂਜੇ ਦਿਨ ਵੀ ਫਰੀ ਰੱਖਣ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨਾ ਸ਼ੁਰੂ ਕਰ ਦਿੱਤਾ। ਜਥੇਬੰਦੀ ਵੱਲੋਂ ਆਪ ਵਿਧਾਇਕ ਜਗਰੂਪ ਸਿੰਘ ਸਹਿਰੀ ਬਠਿੰਡਾ, ਮਾਸਟਰ ਜਗਸੀਰ ਸਿੰਘ ਹਲਕਾ ਭੁੱਚੋ ,ਬਲਕਾਰ ਸਿੰਘ ਹਲਕਾ ਰਾਮਪੁਰਾ, ਸੁਖਵੀਰ ਸਿੰਘ ਮਾਈਸਰਖਾਨਾ ਹਲਕਾ ਮੌੜ, ਬਲਜਿੰਦਰ ਕੌਰ ਹਲਕਾ ਤਲਵੰਡੀ ਤੋਂ ਇਲਾਵਾ ਭਾਜਪਾ ਆਗੂ ਜਗਦੀਪ ਸਿੰਘ ਨਕਈ ਦੇ ਘਰਾਂ ਅੱਗੇ ਮੋਰਚੇ ਦਿਨੇ ਰਾਤ ਸ਼ੁਰੂ ਕੀਤੇ ਹਨ ਜੋ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਲਗਾਤਾਰ ਰੱਖੇ ਜਾਣਗੇ।

ਇਹ ਵੀ ਪੜ੍ਹੋ: ਸਾਬਕਾ ਸੀਨੀਅਰ ਅਕਾਲੀ ਆਗੂ ਪੰਜਾਬ ਕਾਂਗਰਸ ਵਿੱਚ ਹੋਇਆ ਸ਼ਾਮਲ

ਅੱਜ ਦੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸਿੰਗਾਰਾ ਸਿੰਘ ਮਾਨ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਹਰਿੰਦਰ ਬਿੰਦੂ, ਕਰਮਜੀਤ ਕੌਰ ਲਹਿਰਾ ਖਾਨਾ, ਮਾਲਣ ਕੌਰ ਕੋਠਾਗੁਰੂ ਅਤੇ ਹਰਪ੍ਰੀਤ ਕੌਰ ਜੇਠੂਕੇ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਅਨਾਜ ਦੀ ਸਰਕਾਰੀ ਖਰੀਦ ਬੰਦ ਕਰਕੇ ਇਸ ਨੂੰ ਖੁੱਲੀ ਮੰਡੀ ਦੇ ਹਵਾਲੇ ਕਰਨ ਜਾ ਰਹੀ ਹੈ ਤਾਂ ਜੋ ਵਪਾਰੀਆਂ ਵੱਲੋਂ ਕਿਸਾਨਾਂ ਦੀਆਂ ਫਸਲਾਂ ਦੀ ਲੁੱਟ ਕੀਤੀ ਜਾ ਸਕੇ। ਉਹਨਾਂ ਮੋਰਚੇ ਦੀਆਂ ਮੰਗਾਂ ਬਾਰੇ ਦੱਸਿਆ ਕਿ ਝੋਨੇ ਦੀ ਪੂਰੇ ਐੱਮ ਐੱਸ ਪੀ ’ਤੇ ਨਿਰਵਿਘਨ ਖਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ ’ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕਰਨ; ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮ ਐੱਸ ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕਰਨ; ਬਾਸਮਤੀ ਦਾ ਲਾਭਕਾਰੀ ਐੱਮ ਐੱਸ ਪੀ ਮਿਥਣ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ ’ਤੇ ਖ੍ਰੀਦ ਕਰਨ ਸਮੇਤ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕਰਨ;

ਇਹ ਵੀ ਪੜ੍ਹੋ: ਸੰਸਕਾਰ ’ਤੇ ਜਾ ਰਹੇ ਪ੍ਰਵਾਰ ਨਾਲ ਵਾਪਰਿਆਂ ਭਿਆਨਕ ਹਾਦਸਾ, ਮਾਂ-ਪੁੱਤ ਦੀ ਹੋਈ ਮੌਤ

ਹ ਵੀ ਪੜ੍ਹੋ:ਝੋਨੇ ਦੀ ਵੱਧ ਤੋਂ ਵੱਧ ਨਮੀ 22% ਕਰਨ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕਰਨ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥਣ ਅਤੇ ਹੋਰ ਹੱਕੀ ਮੰਗਾਂ ਮੰਨਣ; ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕਰਨ ਅਤੇ ਇਸ ਸੰਸਥਾ ’ਚੋਂ ਬਾਹਰ ਆਉਣ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕਰਨ; ਪਰਾਲੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਅਤੇ ਕੇਸ ਮੜ੍ਹਨ, ਜੁਰਮਾਨੇ ਕਰਨ ਜਾਂ ਲਾਲ ਐਂਟਰੀਆਂ ਕਰਨ ਦਾ ਜਾਬਰ ਸਿਲਸਿਲਾ ਬੰਦ ਕਰਨ ਸਮੇਤ ਪਹਿਲਾਂ ਚੁੱਕੇ ਅਜਿਹੇ ਜਾਬਰ ਕਦਮ ਵਾਪਸ ਲੈਣ ਵਰਗੀਆਂ ਮੰਗਾਂ ਸ਼ਾਮਲ ਹਨ। ਉਹਨਾਂ ਕਿਸਾਨਾਂ ਅਤੇ ਹੋਰ ਸਮੂਹ ਇਨਸਾਫ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਤੋਂ ਝਾਕ ਛੱਡ ਕੇ ਸੰਘਰਸ਼ਾਂ ਦੇ ਮੈਦਾਨ ਵਿੱਚ ਆਉਣ।

 

LEAVE A REPLY

Please enter your comment!
Please enter your name here