ਚੰਡੀਗੜ੍ਹ, 18 ਮਈ: ਲੋਕ ਸਭਾ ਚੋਣਾ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਆਬਾਕਰੀ ਵਿਭਾਗ ਵੀ ਕਾਫੀ ਸਰਗਰਮ ਹੋ ਗਿਆ ਹੈ। ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਬਕਾਰੀ ਵਿਭਾਗ ਵਲੋਂ ਚੰਡੀਗੜ੍ਹ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀਆਂ ਵੀ ਜ਼ਾਰੀ ਹਨ। ਆਬਕਾਰੀ ਵਿਭਾਗ ਨੇ ਅੱਜ ਚੰਡੀਗੜ੍ਹ ਦੇ ਇੱਕ ਗੋਦਾਮ ‘ਚ ਛਾਪਾ ਮਾਰਿਆ ਹੈ। ਛਾਪੇਮਾਰੀ ਦੌਰਾਨ ਗੋਦਾਮ ਵਿਚੋਂ 792 ਬੋਤਲਾਂ ਨਾਜਾਇਜ਼ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਗਈ ਹੈ। ਹਾਲਾਂਕਿ ਵਿਭਾਗ ਦੇ ਅਨੁਸਾਰ ਇਸ ਨਾਜਾਇਜ਼ ਸ਼ਰਾਬ ਦੀ ਬਾਜ਼ਾਰੀ ਕੀਮਤ ਕਰੀਬ 19 ਲੱਖ 80 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ। ਦਸਣਯੋਗ ਹੈ ਕਿ ਵਿਭਾਗ ਨੇ ਇਸ ਦੀ ਸੂਚਨਾ ਚੋਣ ਕਮਿਸ਼ਨ ਨੂੰ ਵੀ ਦੇ ਦਿੱਤੀ ਹੈ ਅਤੇ ਆਬਕਾਰੀ ਵਿਭਾਗ ਨੇ ਇਸ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਵਿਗੜੀ ਤਬੀਅਤ, ਹਸਪਤਾਲ ਭਰਤੀ
ਆਬਕਾਰੀ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਇਹ ਵਿਦੇਸ਼ੀ ਬਰਾਂਡ ਦੀ ਸ਼ਰਾਬ ਹੈ। ਪਰ ਇਸਨੂੰ ਭਾਰਤ ਵਿੱਚ ਹੀ ਬਣਾਇਆ ਗਿਆ ਹੈ। ਇਸ ਦੌਰਾਨ ਆਬਕਾਰੀ ਵਿਭਾਗ ਦੇ ਕਮਿਸ਼ਨਰ ਰੁਪੇਸ਼ ਕੁਮਾਰ ਨੇ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਸ਼ਰਾਬ ਦੀ ਸਪਲਾਈ ਨਹੀਂ ਹੋਣ ਦਿੱਤੀ ਜਾਵੇਗੀ। ਇਸ ਦੇ ਲਈ ਸਾਰਿਆਂ ਨੂੰ ਆਬਕਾਰੀ ਐਕਟ 1914 ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਵਿਭਾਗ ਇਸ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਤਾਂ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਕਿਸੇ ਤਰ੍ਹਾਂ ਦੀ ਕੋਈ ਅਟਕਲਾਂ ਦਾ ਸਾਹਮਣਾ ਨਾ ਕਰਨਾ ਪਵੇ।