USA ਤੋਂ Deport ਹੋਕੇ ਆਏ ਪ੍ਰਵਾਸੀਆਂ ‘ਤੇ ਬੋਲੇ ਵਿਦੇਸ਼ ਮੰਤਰੀ ਐਸ ਜੈਸ਼ੰਕਰ

0
351
+3

ਨਵੀਂ ਦਿੱਲੀ: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ ਨੂੰ ਰਾਜ ਸਭਾ ਵਿੱਚ ਕਿਹਾ ਕਿ ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਏ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣਾ ਪਹਿਲਾਂ ਨਾਲੋਂ ਕੋਈ ਬਦਲਾਅ ਨਹੀਂ ਹੈ। ਉਨ੍ਹਾਂ ਨੇ 2009 ਤੋਂ ਲੈ ਕੇ ਤੱਕ ਦੇ ਡਿਪੋਰਟ ਨਾਗਰਿਕਾਂ ਦੇ ਆਂਕੜਿਆਂ ਦੀ ਸੂਚੀ ਸਾਂਝੀ ਕੀਤੀ। ਕੇਂਦਰੀ ਮੰਤਰੀ ਨੇ ਗੈਰ-ਕਾਨੂੰਨੀ ਪ੍ਰਵਾਸ ‘ਤੇ ਸਖ਼ਤ ਕਾਰਵਾਈ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ, “…ਇਹ ਸਾਰੇ ਦੇਸ਼ਾਂ ਦਾ ਫਰਜ਼ ਹੈ ਕਿ ਜੇਕਰ ਉਹ ਆਪਣੇ ਨਾਗਰਿਕਾਂ ਨੂੰ ਵਿਦੇਸ਼ਾਂ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਵਾਪਸ ਲੈ ਜਾਣ।” ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕੀ ਅਸੀ ਅਮਰੀਕੀ ਸਰਕਾਰ ਨਾਲ ਗੱਲਬਾਤ ਕਰਕੇ ਇਹ ਪੱਕਾ ਕਰ ਰਹੇ ਹਾਂ ਕਿ ਵਾਪਿਸ ਆਉਣ ਵਾਲੇ ਪ੍ਰਵਾਸੀਆਂ ਨਾਲ ਕਿਸੇ ਤਰ੍ਹਾਂ ਦਾ ਵੀ ਮਾਵਾ ਵਿਤਕਰਾਂ ਨਾ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕੀ ਯਾਤਰੀਆਂ ਨੂੰ ਵੀਜ਼ਾ ਲੈਣ ਲਈ ਆਸਾਨ ਪ੍ਰੀਕਿਰਆਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਦੱਸ ਦਈਏ ਕੀ 104 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਇੱਕ ਅਮਰੀਕੀ ਫੌਜੀ ਜਹਾਜ਼ ਬੁੱਧਵਾਰ ਨੂੰ ਅੰਮ੍ਰਿਤਸਰ ਪਹੁੰਚਿਆ, ਜੋ ਕਿ ਡੋਨਾਲਡ ਟਰੰਪ ਸਰਕਾਰ ਦੁਆਰਾ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਕਾਰਵਾਈ ਦੇ ਹਿੱਸੇ ਵਜੋਂ ਦੇਸ਼ ਨਿਕਾਲਾ ਦਿੱਤੇ ਗਏ ਭਾਰਤੀਆਂ ਦਾ ਪਹਿਲਾ ਜੱਥਾ ਹੈ। ਇਨ੍ਹਾਂ ਵਿੱਚੋਂ, ਹਰਿਆਣਾ ਅਤੇ ਗੁਜਰਾਤ ਤੋਂ 33-33, ਪੰਜਾਬ ਤੋਂ 30, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਤੋਂ ਤਿੰਨ-ਤਿੰਨ ਅਤੇ ਚੰਡੀਗੜ੍ਹ ਤੋਂ ਦੋ ਹਨ।

+3

LEAVE A REPLY

Please enter your comment!
Please enter your name here