spot_img

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ 2024-25 ਦੌਰਾਨ ਵੱਖ-ਵੱਖ ਕੰਮਾਂ ‘ਤੇ 155 ਕਰੋੜ ਰੁਪਏ ਕੀਤੇ ਖਰਚ: ਲਾਲ ਚੰਦ ਕਟਾਰੂਚੱਕ

Date:

spot_img

ਜੰਗਲੀ ਜੀਵ ਰੱਖਾਂ ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਵਾਤਾਵਰਣ ਪਾਰਕ ਵਿਕਸਿਤ ਕਰਨ ‘ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਉਦੇਸ਼ ਦੀ ਪ੍ਰਾਪਤੀ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਪ੍ਰਾਜੈਕਟ ਚਲਾਏ ਜਾ ਰਹੇ ਹਨ। ਇਹ ਵਿਚਾਰ ਅੱਜ ਇੱਥੇ ਸੈਕਟਰ-68 ਦੇ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ 2024-25 ਵਿੱਚ ਵਿਭਾਗ ਵੱਲੋਂ ਕੀਤੇ ਗਏ ਪ੍ਰਾਜੈਕਟਾਂ ਅਤੇ 2025-26 ਵਿੱਚ ਸ਼ੁਰੂ ਕੀਤੇ ਜਾਣ ਵਾਲੇ ਭਵਿੱਖਮੁਖੀ ਕਾਰਜਾਂ ਦੀ ਸਮੀਖਿਆ ਲਈ ਕਰਵਾਈ ਮੀਟਿੰਗ ਦੌਰਾਨ ਪ੍ਰਗਟ ਕੀਤੇ।ਮੰਤਰੀ ਨੂੰ ਦੱਸਿਆ ਗਿਆ ਕਿ 2024-25 ਦੌਰਾਨ ਵੱਖ-ਵੱਖ ਕੰਮਾਂ ‘ਤੇ ਲਗਭਗ 155 ਕਰੋੜ ਰੁਪਏ ਖਰਚ ਕੀਤੇ ਗਏ ਹਨ।

Big News: ਬਠਿੰਡਾ ਦੇ ਥਾਣਾ ਸਿਵਲ ਲਾਈਨ ਦਾ SHO ਤੇ additional SHO ਮੁਅੱਤਲ

ਪੌਦੇ ਲਗਾਉਣ ਦੇ ਕੰਮਾਂ ਦੇ ਨਾਲ-ਨਾਲ ਮਹਿਲਾ ਕਰਮਚਾਰੀਆਂ ਦੀ ਸਹੂਲਤ ਲਈ ਸੂਬੇ ਦੀਆਂ ਨਰਸਰੀਆਂ ਵਿੱਚ ਬਣਾਏ ਗਏ ਪਖਾਨਿਆਂ ਬਾਰੇ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਸਾਲ 2023-24 ਦੌਰਾਨ 100 ਨਰਸਰੀਆਂ ਵਿੱਚ, 2024-25 ਸੀਜ਼ਨ ਦੌਰਾਨ 78 ਨਰਸਰੀਆਂ ਵਿੱਚ ਪਖਾਨਿਆਂ ਦਾ ਨਿਰਮਾਣ ਕੀਤਾ ਗਿਆ ਹੈ ਜਦੋਂ ਕਿ 2025-26 ਸੀਜ਼ਨ ਦੌਰਾਨ ਬਾਕੀ ਰਹਿੰਦੀਆਂ ਨਰਸਰੀਆਂ ਵਿੱਚ ਵੀ ਪਖਾਨਿਆਂ ਦਾ ਨਿਰਮਾਣ ਪੂਰਾ ਕੀਤਾ ਜਾਵੇਗਾ। ਮੌਜੂਦਾ ਸੀਜ਼ਨ ਦੌਰਾਨ ਲਗਭਗ 1 ਕਰੋੜ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਸਬੰਧੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਇਹਨਾਂ ਪੌਦਿਆਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।ਰੁੱਖਾਂ ਦੀ ਗਣਨਾ ਬਾਰੇ ਮੰਤਰੀ ਨੂੰ ਦੱਸਿਆ ਗਿਆ ਕਿ ਇਹ ਇੱਕ ਅਜਿਹੀ ਪ੍ਰਕਿਰਿਆ ਹੈ ਜੋ ਸੜਕਾਂ ਅਤੇ ਨਹਿਰਾਂ ਦੇ ਕੰਢਿਆਂ ‘ਤੇ ਖੜ੍ਹੇ ਰੁੱਖਾਂ ਦੇ ਸਬੰਧ ਵਿੱਚ ਹਰ 5 ਸਾਲਾਂ ਬਾਅਦ ਕੀਤੀ ਜਾਂਦੀ ਹੈ।

‘ਮਾਂ ਤਾਂ ਮਾਂ ਹੀ ਹੁੰਦੀ ਆਂ’; ਪੁੱਤ ਦੇ ‘ਗੁੱਸੇ’ ਦਾ ਸ਼ਿਕਾਰ ਹੋਈ ‘ਮਾਂ’ਕੋਈ ਕਾਰਵਾਈ ਨਾਂ ਕਰਨ ਲਈ ਕਰ ਰਹੀ ਹੈ ਅਰਜ਼ੋਈ!

ਮੰਤਰੀ ਨੇ ‘ਨਾਨਕ ਬਗੀਚੀਆਂ’ ਅਤੇ ‘ਪਵਿਤਰ ਵਣਾਂ’ ਵਿੱਚ ਜਾਮੁਨ, ਬੋਹੜ ਅਤੇ ਆਂਵਲਾ ਵਰਗੇ ਹੋਰ ਫਲਦਾਰ ਰੁੱਖ ਲਗਾਉਣ ਦੇ ਨਿਰਦੇਸ਼ ਦਿੱਤੇ ਅਤੇ ਵੀ.ਸੀ. ਦੌਰਾਨ ਮੌਜੂਦ ਡੀ.ਐਫ.ਓਜ਼ ਨੂੰ ਹਾਈਵੇਅ ਦੇ ਨਾਲ ਪੌਦੇ ਲਗਾਉਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਵਾਤਾਵਰਣ ਪਾਰਕਾਂ ਨੂੰ ਵਿਕਸਿਤ ਕਰਨ ਅਤੇ ਜੰਗਲੀ ਜੀਵ ਰੱਖਾਂ ਜਿਵੇਂ ਕਥਲੌਰ ਜੰਗਲੀ ਜੀਵ ਰੱਖ, ਸੋਹੀਆਂ ਬੀੜ ਖੇਤਰ ਅਤੇ ਬਮਿਆਲ ਵਰਗੇ ਹੋਰ ਸੁੰਦਰ ਸਥਾਨਾਂ ‘ਤੇ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਮੁੱਖ ਵਣਪਾਲ (ਫੌਰੈਸਟ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ.-ਕਮ-ਸੀ.ਈ.ਓ., ਪਨਕੈਂਪਾ ਸੌਰਵ ਗੁਪਤਾ ਅਤੇ ਏ.ਪੀ.ਸੀ.ਸੀ.ਐਫ. (ਪ੍ਰਸ਼ਾਸਨ) ਬਸੰਤ ਰਾਜ ਕੁਮਾਰ ਮੌਜੂਦ ਸਨ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...