spot_img

ਜਾਅਲੀ ਜਾਤੀ ਆਧਾਰ ’ਤੇ ਨੌਕਰੀ ਕਰਨ ਵਾਲਾ ਫਾਰੈਸਟਰ ਗੁਲਾਬ ਸਿੰਘ ਮੁਅੱਤਲ

Date:

spot_img

ਚੰਡੀਗੜ੍ਹ, 19 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਉੱਤੇ ਕੀਤੀ ਪੜਤਾਲ ਉਪਰੰਤ ਗੁਲਾਬ ਸਿੰਘ ਫਾਰੈਸਟਰ ਦਫਤਰ ਵਣ ਮੰਡਲ ਅਫਸਰ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਦੁਬਈ ਭੱਜਣ ਦੀ ਤਿਆਰੀ ਕਰਦਾ ਪਰਲਜ਼ ਦਾ ਭਗੋੜਾ ਡਾਇਰੈਕਟਰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ

ਦੱਸਣਯੋਗ ਹੈ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਕਿ ਗੁਲਾਬ ਸਿੰਘ ਜਨਰਲ ਕੈਟਾਗਿਰੀ ਨਾਲ ਸਬੰਧ ਰੱਖਦਾ ਹੈ, ਪ੍ਰੰਤੂ ਉਹ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਦੇ ਅਧਾਰ ਉੱਤੇ ਵਿਭਾਗ ਵਿੱਚ ਨੌਕਰੀ ਕਰ ਰਿਹਾ ਹੈ। ਇਸਦੀ ਪੜਤਾਲ ਵਣ ਰੇਂਜ ਅਫਸਰ ਸ਼੍ਰੀ ਮੁਕਤਸਰ ਸਾਹਿਬ ਪਾਸੋਂ ਕਰਵਾਈ ਗਈ। ਮੁੱਢਲੀ ਪੜਤਾਲ ਦੌਰਾਨ ਦੋਸ਼ ਸਿੱਧ ਕੀਤੇ ਗਏ ਹਨ। ਦੋਸ਼ਾਂ ਦੇ ਅਧਾਰ ਉੱਤੇ ਗੁਲਾਬ ਸਿੰਘ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਸਦਾ ਹੈੱਡਕੁਆਟਰ ਵਣ ਮੰਡਲ ਅਫਸਰ ਗੁਰਦਾਸਪੁਰ ਵਿਖੇ ਬਣਾਇਆ ਗਿਆ ਹੈ ਅਤੇ ਉਸ ਵਿਰੁੱਧ ਰੈਗੂਲਰ ਪੜਤਾਲ ਵੱਖਰੇ ਤੌਰ ਉੱਤੇ ਆਰੰਭ ਦਿੱਤੀ ਗਈ ਹੈ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...