Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ

6 Views
ਚੰਡੀਗੜ੍ਹ, 9 ਮਾਰਚ: ਪੰਜਾਬ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੱਲੇਦਾਰਾਂ ਦੇ ਆਰਥਿਕ ਵਿਕਾਸ ਪ੍ਰਤੀ ਦ੍ਰਿੜਤਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿਉਂਕਿ ਉਹ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅੱਜ ਇੱਥੇ ਮੰਤਰੀਆਂ ਦੀ ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਾਮਲ ਹਨ, ਅਤੇ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਦਰਮਿਆਨ ਇੱਕ ਅਹਿਮ ਮੀਟਿੰਗ ਹੋਈ।  ਇਸ ਮੀਟਿੰਗ ਦੌਰਾਨ ਇਕ ਕਮੇਟੀ ਬਣਾਉਣ ਦਾ ਅਹਿਮ ਫੈਸਲਾ ਲਿਆ ਗਿਆ। ਇਸ ਕਮੇਟੀ ਵਿੱਚ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਵਿੱਤ ਅਤੇ ਕਿਰਤ ਵਿਭਾਗਾਂ ਦੇ ਨੁਮਾਇੰਦਿਆਂ ਦੇ ਨਾਲ-ਨਾਲ ਪੱਲੇਦਾਰ ਯੂਨੀਅਨ, ਐਫ.ਸੀ.ਆਈ., ਦੇ ਨੁਮਾਇੰਦੇ ਅਤੇ ਕਾਨੂੰਨੀ ਮਾਹਿਰ ਸ਼ਾਮਲ ਹੋਣਗੇ ਜੋ ਪੱਲੇਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਪਛਾਣ ਕਰਕੇ ਨਿਰਧਾਰਤ ਸਮਾਂ ਸੀਮਾ ਵਿੱਚ ਇਹਨਾਂ ਦਾ ਹੱਲ ਕਰੇਗੀ।
ਇਸ ਸਬੰਧੀ ਸੁਝਾਅ ਮੰਤਰੀਆਂ ਦੀ ਕਮੇਟੀ ਅੱਗੇ ਪੇਸ਼ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਵਿਕਾਸ ਗਰਗ, ਡਾਇਰੈਕਟਰ ਖੁਰਾਕ ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਪੁਨੀਤ ਗੋਇਲ ਅਤੇ ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਅਤੇ ਜੀ.ਐਮ. ਵਿੱਤ ਸਰਵੇਸ਼ ਕੁਮਾਰ ਹਾਜ਼ਿਰ ਸਨ।

Related posts

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

punjabusernewssite

ਹਾਈ ਕੋਰਟ ਵੱਲੋਂ ਮਨਪ੍ਰੀਤ ਬਾਦਲ ਦੀ ਅੰਤਰਿਮ ਜਮਾਨਤ ਵਿਚ ਫਰਵਰੀ ਤੱਕ ਵਾਧਾ

punjabusernewssite

ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼

punjabusernewssite