WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਇਸ ਵਿਸ਼ੇਸ਼ ਜਾਂਚ ਟੀਮ ਦੀ ਕਰਨਗੇ ਅਗਵਾਈ
ਚੰਡੀਗੜ੍ਹ, 30 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।

ਬਿਕਰਮ ਮਜੀਠੀਆ ਮੁੜ ਐਸਆਈਟੀ ਦੇ ਸਾਹਮਣੇ ਹੋਏ ਪੇਸ਼, ਗਿਰਫਤਾਰੀ ਦੀ ਚਰਚਾ !

ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿੱਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ।ਐਸਆਈਟੀ ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ।

ਗੈਂਗਸਟਰ ਲਖਵੀਰ ਲੰਡਾ ਨੂੰ ਕੇਂਦਰ ਨੇ ਅੱਤਵਾਦੀ ਐਲਾਨਿਆਂ

ਇਸ ਕੇਸ ਵਿੱਚ ਸਹਾਇਤਾ ਲਈ ਐਸਆਈਟੀ ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ ਜਿਸ ਵਿੱਚ 303 ਭਾਰਤੀ ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

 

Related posts

ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ

punjabusernewssite

ਪੌਣੇ ਦੋ ਸਾਲ ਦੀ ਲੰਮੀ ਜਾਂਚ ਤੋਂ ਬਾਅਦ ਐਸ.ਪੀ ਸੰਘਾ ਮੁਅੱਤਲ

punjabusernewssite

ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

punjabusernewssite