ਚੰਡੀਗੜ੍ਹ, 4 ਅਗੱਸਤ: ਪਿਛਲੇ ਕੁੱਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ‘ਚੌਧਰ’ ਨੂੰ ਲੈ ਕੇ ਚੱਲ ਰਹੀ ਖਾਨਾਜੰਗੀ ਦੌਰਾਨ ਪਿਛਲੇ ਦਿਨੀਂ ਭੰਗ ਕੀਤੀ ਗਈ ਕੋਰ ਕਮੇਟੀ ਦਾ ਮੁੜ ਗਠਨ ਕਰ ਦਿੱਤਾ ਹੈ। ਇਸ ਕਮੇਟੀ ਵਿੱਚ 23 ਮੈਂਬਰ ਅਤੇ 4 ਵਿਸ਼ੇਸ਼ ਸੱਦੇ ਹੋਏ ਮੈਂਬਰ ਸ਼ਾਮਲ ਕੀਤੇ ਗਏ ਹਨ। ਨਵੀਂ ਕੋਰ ਕਮੇਟੀ ਦੇ ਵਿਚ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠਾ, ਹੀਰਾ ਸਿੰਘ ਗਾਬੜੀਆ,
ਕਾਟੋ-ਕਲੈਸ਼: ਅਕਾਲੀ ਦਲ ਨੇ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਹਟਾਇਆ
ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ, ਇਕਬਾਲ ਸਿੰਘ ਝੂੰਦਾਂ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ , ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਤੇ ਬਲਦੇਵ ਸਿੰਘ ਖਹਿਰਾ ਸ਼ਾਮਲ ਹਨ। ਇਸਤੋਂ ਇਲਾਵਾ ਅਹੁੱਦੇ ਮੁਤਾਬਕ ਵਿਸ਼ੇਸ਼ ਸੱਦੇ ਗਏ ਮੈਂਬਰਾਂ ਵਿਚ ਪਾਰਲੀਮੈਂਟ ਵਿੱਚ ਪਾਰਟੀ ਦਾ ਨੇਤਾ, ਪ੍ਰਧਾਨ, ਯੂਥ ਅਕਾਲੀ ਦਲ, ਪ੍ਰਧਾਨ, ਇਸਤਰੀ ਅਕਾਲੀ ਦਲ ਅਤੇ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਪ੍ਰਧਾਨ ਨੂੰ ਸ਼ਾਮਲ ਕੀਤਾ ਗਿਆ ਹੈ।
Share the post "ਬਾਗੀਆਂ ਨੂੰ ਬਾਹਰ ਕਰਨ ਤੋਂ ਬਾਅਦ ਸੁਖਬੀਰ ਬਾਦਲ ਵੱਲੋਂ ਨਵੀਂ ਕੋਰ ਕਮੇਟੀ ਦਾ ਗਠਨ"