ਪੰਜਾਬ ਪੁਲਿਸ ਵੱਲੋਂ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਗਠਨ

Date:

spot_img

ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਨਵੀਂ ਸੂਬਾ ਪੱਧਰੀ ਟਰੈਫਿਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਬਣਾਈ ਗਈ ਹੈ।ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਏ.ਐਸ ਰਾਏ ਦੀ ਪ੍ਰਧਾਨਗੀ ਹੇਠ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿਆਂ ਤੋਂ ਕਮਿਊਨਿਟੀ-ਅਧਾਰਿਤ ਸੰਸਥਾਵਾਂ (ਸੀਬੀਓਜ਼) ਦੇ ਨੁਮਾਇੰਦੇ ਅਤੇ ਨਿੱਜੀ ਵਿਅਕਤੀ ਮੈਂਬਰਾਂ ਵਜੋਂ ਸ਼ਾਮਲ ਹਨ।

ਵਿਜੀਲੈਂਸ ਵੱਲੋਂ ਸੰਨੀ ਇਨਕਲੇਵ ਦੇ ਡਾਇਰੈਕਟਰ ਜਰਨੈਲ ਬਾਜਵਾ ਸਹਿਤ ਪੰਜਾਬ ਦੇ ਮੁੱਖ ਟਾਊਨ ਪਲਾਨਰ ਵਿਰੁਧ ਪਰਚਾ ਦਰਜ਼

ਵੱਖ-ਵੱਖ ਜ਼ਿਲਿਆਂ ਤੋਂ ਘੱਟੋ-ਘੱਟ 14 ਐਨਜੀਓ/ਸੀਬੀਓਜ਼ ਦੇ ਮੈਂਬਰਾਂ ਨੇ ਉਦਘਾਟਨੀ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਆਪਣੀ ਕੀਮਤੀ ਜਾਣਕਾਰੀ ਸਾਂਝੀ ਕੀਤੀ ਅਤੇ ਸੁਝਾਅ ਦਿੱਤੇ।ਮੀਟਿੰਗ ਤੋਂ ਬਾਅਦ, ਕਮੇਟੀ ਮੈਂਬਰਾਂ ਨੂੰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦਾ ਦੌਰਾ ਕਰਨ ਦਾ ਵੀ ਮੌਕਾ ਦਿੱਤਾ ਗਿਆ, ਜਿੱਥੇ ਉਨ੍ਹਾਂ ਨੇ ਰਾਜ ਦੀਆਂ ਨਵੀਨਤਮ ਟਰੈਫਿਕ ਪ੍ਰਬੰਧਨ ਪਹਿਲਕਦਮੀਆਂ ਅਤੇ ਤਕਨਾਲੋਜੀਆਂ ਬਾਰੇ ਚੋਖੀ ਜਾਣਕਾਰੀ ਪ੍ਰਾਪਤ ਕੀਤੀ।ਜ਼ਿਕਰਯੋਗ ਹੈ ਕਿ ਇਹ ਨਵੀਂ ਬਣੀ ਕਮੇਟੀ ਪੰਜਾਬ ਪੁਲਿਸ ਦੀ ਕਮਿਊਨਿਟੀ-ਓਰੀਐਂਟਿਡ ਪੁਲਿਸਿੰਗ ਪ੍ਰਤੀ ਵਚਨਬੱਧਤਾ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦੀ ਹੈ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...