spot_img

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

Date:

spot_img

ਚੰਡੀਗੜ੍ਹ, 21 ਅਗਸਤ:ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ ਗਠਨ ਕੀਤਾ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ।

CM Mann ਦੇ Mumbai ਦੌਰੇ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ

ਸਰਕਾਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਸਬ-ਕਮੇਟੀਆਂ ਮਹਿੰਗਾਈ ਭੱਤੇ (ਡੀਏ) ਅਤੇ 01-07-2021 ਤੋਂ 31-03-2024 ਤੱਕ ਦੇ ਬਕਾਏ, ਸੋਧੀ ਹੋਈ ਤਨਖਾਹ/ਪੈਨਸ਼ਨ, 01-01-2016 ਤੋਂ 30-06-2021 ਤੱਕ ਦੀ ਲੀਵ ਇਨਕੈਸ਼ਮੈਂਟ (ਅਣਵਰਤੀ ਕਮਾਊ ਛੁੱਟੀ) ਅਤੇ 01-01-2006 ਤੋਂ 30-11-2011 ਦਰਮਿਆਨ ਸੇਵਾਮੁਕਤ ਹੋਏ ਕਰਮਚਾਰੀਆਂ ਦੀਆਂ 25 ਸਾਲਾਂ ਦੀਆਂ ਸੇਵਾਵਾਂ ਨੂੰ ਯੋਗ ਵਿਚਾਰਦਿਆਂ ਪੂਰੀ ਪੈਨਸ਼ਨ ਦੇਣ ਸਬੰਧੀ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕਰਨਗੀਆਂ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

 

spot_img

Share post:

Popular

More like this
Related

DAV Run ; शांति, एकता, अनुशासन एवं राष्ट्रवाद का संदेश

Bathinda News: DAV Public School में शांति, अखंडता, अनुशासन...

CM Nayab Singh Saini 4 से 6 अक्टूबर तक सिंगापुर दौरे पर

👉निवेश, नवाचार और वैश्विक साझेदारी के नए अवसरों को...