ਅੰਮ੍ਰਿਤਸਰ, 10 ਅਪ੍ਰੈਲ: ਅਮਰੀਕਾ ਵਿਚ ਲੰਮਾ ਸਮਾਂ ਭਾਰਤ ਦੇ ਰਾਜੂਦਤ ਰਹੇ ਤੇ ਹੁਣ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੂੰ ਕੇਂਦਰੀ ਗ੍ਰਹਿ ਵਿਭਾਗ ਨੇ Y+ ਸੁਰੱਖਿਆ ਮੁਹੱਈਆਂ ਕਰਵਾਈ ਹੈ। ਕੇਂਦਰੀ ਸੁਰੱਖਿਆ ਬਲ ਸੀਆਰਪੀਐਫ਼ ਦੇ ਜਵਾਨਾਂ ਵੱਲੋਂ ਸ: ਸੰਧੂ ਨੂੰ ਇਹ ਸੁਰੱਖਿਆ ਪੁੂਰੇ ਦੇਸ ਭਰ ਵਿਚ ਮੁਹੱਈਆਂ ਕਰਵਾਈ ਜਾਵੇਗੀ। ਪਿਛਲੇ ਦਿਨੀਂ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਦੀ ਟਿਕਟ ਦਿੱਤੀ ਹੈ।
ਆਪ ਨੂੰ ਲੱਗਿਆ ਵੱਡਾ ਝਟਕਾ, ਮੰਤਰੀ ਨੇ ਛੱਡੀ ਪਾਰਟੀ
ਮੌਜੂਦਾ ਸਮੇਂ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਤੇ ਉਮੀਦਵਾਰਾਂ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ। ਇਸੇ ਕੜੀ ਤਹਿਤ ਕਈ ਵਾਰ ਤਰਨਜੀਤ ਸਿੰਘ ਸੰਧੂ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸੇਕ ਝੱਲਣਾ ਪਿਆ ਹੈ। ਇਸੇ ਤਰ੍ਹਾਂ ਕੁੱਝ ਦਿਨ ਪਹਿਲਾਂ ਆਪ ਛੱਡ ਕੇ ਭਾਜਪਾ ਵਿਚ ਸਾਮਲ ਹੋਏ ਜਲੰਧਰ ਤੋਂ ਐਮ.ਪੀ ਸੁਸੀਲ ਰਿੰਕੂ ਅਤੇ ਐਮ.ਐਲ.ਏ ਸ਼ੀਤਲ ਨੂੰ ਵੀ ਕੇਂਦਰੀ ਸੁਰੱਖਿਆ ਮੁਹੱਈਆਂ ਕਰਵਾਈ ਗਈ ਸੀ। ਵੱਡੀ ਗੱਲ ਇਹ ਵੀ ਹੈ ਕਿ ਹੁਣ ਤੱਕ ਦੂਜੀਆਂ ਪਾਰਟੀਆਂ ਵਿਚੋਂ ਜਿੰਨੇਂ ਆਗੂ ਭਾਜਪਾ ਵਿਚ ਸ਼ਾਮਲ ਹੋਏ ਹਨ, ਉਨ੍ਹਾਂ ਵਿਚੋਂ ਜਿਆਦਾਤਰ ਨੂੰ ਕੇਂਦਰੀ ਸੁਰੱਖਿਆ ਮਿਲੀ ਹੈ।