ਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ,ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ

Date:

spot_img

ਆਪ ਨੂੰ ਅੰਬੇਡਕਰ ਅਤੇ ਕਾਂਸ਼ੀ ਰਾਮ ਦੇ ਆਦਰਸ਼ਾਂ ਦਾ ਸੱਚਾ ਮਾਰਗ ਦਰਸ਼ਕ ਦੱਸਿਆ
ਜਸਵੀਰ ਸਿੰਘ ਗੜ੍ਹੀ ਬਸਪਾ ‘ਤੇ ਕਾਂਸ਼ੀ ਰਾਮ ਦੇ ਆਦਰਸ਼ਾਂ ਨਾਲ ਵਿਸ਼ਵਾਸਘਾਤ ਕਰਨ ਦਾ ਲਾਇਆ ਦੋਸ਼
ਚੰਡੀਗੜ੍ਹ, 1 ਜਨਵਰੀ:ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੁਧਵਾਰ ਨੂੰ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਮਾਜਿਕ ਨਿਆਂ ਅਤੇ ਸਮਾਵੇਸ਼ੀ ਸ਼ਾਸਨ ਲਈ ‘ਆਪ’ ਦੇ ਸਮਰਪਣ ਦਾ ਭਰੋਸਾ ਦਿੱਤਾ।ਜਸਵੀਰ ਗੜ੍ਹੀ ਦੇ ਨਾਲ ਬਸਪਾ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਡਾਕਟਰ ਜਸਪ੍ਰੀਤ ਸਿੰਘ, ਸਾਬਕਾ ਪੰਜਾਬ ਪ੍ਰਧਾਨ ਅਤੇ ਮੌਜੂਦਾ ਜਨਰਲ ਸਕੱਤਰ ਗੁਰਲਾਲ ਸੈਲਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਸੁਖਵਿੰਦਰ ਸੁੱਖੀ ਵੀ ਹਾਜ਼ਰ ਸਨ।ਗੜ੍ਹੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਆਮ ਆਦਮੀ ਪਾਰਟੀ ਬਾਬਾ ਸਾਹਿਬ ਅੰਬੇਡਕਰ ਅਤੇ ਕਾਂਸ਼ੀ ਰਾਮ ਜੀ ਦੇ ਆਦਰਸ਼ਾਂ ਨੂੰ ਅੱਗੇ ਲਿਜਾਣ ਲਈ ਸਮਰਪਿਤ ਹੈ। ਇਕੱਠੇ ਮਿਲ ਕੇ, ਅਸੀਂ ਸਮਾਜ ਦੇ ਹਰ ਵਰਗ ਲਈ ਨਿਆਂ, ਸਮਾਨਤਾ ਅਤੇ ਮੌਕਿਆਂ ਨੂੰ ਯਕੀਨੀ ਬਣਾਵਾਂਗੇ।”ਜਸਵੀਰ ਸਿੰਘ ਗੜ੍ਹੀ ਨੇ ਆਪਣੇ ਸਿਆਸੀ ਸਫਰ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਆਪਣੇ ਸਿਆਸੀ ਸਫ਼ਰ ਅਤੇ ਉਨ੍ਹਾਂ ਹਾਲਾਤਾਂ ਬਾਰੇ ਦੱਸਿਆ ਜਿਨ੍ਹਾਂ ਕਾਰਨ ਉਨ੍ਹਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਮੈਂ ਆਪਣੀ ਪਿਛਲੀ ਪਾਰਟੀ ਦੁਆਰਾ ਲਏ ਗਏ ਫੈਸਲੇ ਬਾਰੇ ਚੁੱਪ ਰਿਹਾ। ਮੈਨੂੰ ਉਮੀਦ ਸੀ ਕਿ ਉਹ ਆਤਮ-ਪੜਚੋਲ ਕਰਨਗੇ ਅਤੇ ਆਪਣੀਆਂ ਗਲਤੀਆਂ ਨੂੰ ਸੁਧਾਰਨਗੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ’ਚ ਨਵੀਆਂ ਬੱਸਾਂ ਖਰੀਦਣ ਦੀ ਤਿਆਰੀ, ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅਧਿਕਾਰੀਆਂ ਨੂੰ ਬੱਸਾਂ ਖ਼ਰੀਦਣ ਦੇ ਹੁਕਮ

ਪਰੰਤੂ ਮੇਰੇ ਨਾਲ ਹੀ ਧੋਖਾ ਹੋਇਆ ਹੈ, ਮੈਨੂੰ ਮਹਿਸੂਸ ਹੋਇਆ ਜਿਵੇਂ ਕਿ ਮੇਰਾ “ਸਿਆਸੀ ਕਤਲ ਕਰ ਦਿੱਤਾ ਗਿਆ ਹੈ, ਠੀਕ ਉਸੇ ਤਰ੍ਹਾਂ ਜਿਵੇਂ ਕਿ ਕਾਂਸ਼ੀ ਰਾਮ ਜੀ ਦੇ ਨਾਲ ਖੜ੍ਹੇ ਬਹੁਤ ਸਾਰੇ ਨੇਤਾਵਾਂ ਨੂੰ ਪਾਸੇ ਕਰ ਦਿੱਤਾ ਗਿਆ।ਡਾ. ਬੀ.ਆਰ. ਅੰਬੇਡਕਰ ਅਤੇ ਕਾਂਸ਼ੀ ਰਾਮ ਦੀ ਵਿਚਾਰਧਾਰਾ ਪ੍ਰਤੀ ‘ਆਪ’ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਗੜ੍ਹੀ ਨੇ ਉਨ੍ਹਾਂ ਨੂੰ ਰਾਹ ਦਿਖਾਉਣ ਦਾ ਸਿਹਰਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਦਿੱਤਾ। ਉਹਨਾਂ ਕਿਹਾ, “ਡਾ. ਸੁੱਖੀ ਨੇ ਸਾਨੂੰ ਦਿਖਾਇਆ ਕਿ ਸਿਰਫ ਆਮ ਆਦਮੀ ਪਾਰਟੀ ਹੀ ਅੰਬੇਡਕਰ ਦੀ ਵਿਰਾਸਤ ਨੂੰ ਹਰ ਘਰ ਤੱਕ ਪਹੁੰਚਾ ਸਕਦੀ ਹੈ। ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੇ ਅੰਬੇਡਕਰ ਜੀ ਦੀ ਤਸਵੀਰ ਵਾਲੇ ਕੈਲੰਡਰ ਛਾਪ ਕੇ ਦਿੱਲੀ ਭਰ ਦੇ ਘਰਾਂ ਵਿੱਚ ਵੰਡੇ। ਪੰਜਾਬ ਵਿੱਚ ਹੁਣ 50,000 ਤੋਂ ਵਧ ਸਰਕਾਰੀ ਦਫ਼ਤਰਾਂ ਵਿੱਚ ਡਾ. ਅੰਬੇਡਕਰ ਦੀ ਫੋਟੋ ਲੱਗੀ ਹੋਈ ਹੈ।”

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

spot_img
spot_img

Share post:

Popular

More like this
Related

किसानों को मंडियों में जरूरी सुविधाएं प्रदान करना सरकार की प्राथमिकता : श्याम सिंह राणा

👉हरियाणा के कृषि एवं किसान कल्याण मंत्री श्याम सिंह...

राखीगढ़ी की विरासत हमारी ऐतिहासिक पहचान, इसे सहेजना हम सबकी जिम्मेदारी: श्री कृष्ण लाल पवार

मुख्यमंत्री के ओएसडी श्री भारत भूषण भारती तथा डेक्कन...

Haryana में ₹219.91 करोड़ के विकास कार्यों को मंजूरी, बोलीदाताओं से नेगोसिएशन से ₹18.81 करोड़ की बचत

👉मुख्यमंत्री नायब सिंह सैनी की अध्यक्षता में उच्चाधिकार प्राप्त...