Tuesday, February 3, 2026

ludhiana News: ਆਤਮ ਨਗਰ ਦੇ ਸਾਬਕਾ ਕਾਂਗਰਸ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ‘ਆਪ’ ਵਿੱਚ ਸ਼ਾਮਲ

Date:

spot_img

👉ਕਈ ਹੋਰ ਕਾਂਗਰਸੀ ਅਤੇ ਭਾਜਪਾ ਆਗੂ ਪਾਰਟੀ ਵਿਚ ਸ਼ਾਮਲ, ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਆਗੂਆਂ ਦਾ ਕੀਤਾ ਸਵਾਗਤ
👉ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਵੇਗੀ ਵੱਡੀ ਜਿੱਤ – ਅਮਨ ਅਰੋੜਾ

ਲੁਧਿਆਣਾ, 13 ਦਸੰਬਰ:ludhiana News: ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਇੱਕ ਹੋਰ ਮਜਬੂਤੀ ਮਿਲੀ ਹੈ। ਆਤਮ ਨਗਰ ਦੇ ਸਾਬਕਾ ਕਾਂਗਰਸ ਹਲਕਾ ਇੰਚਾਰਜ ਅਤੇ ਭਾਜਪਾ ਦੇ ਮੌਜੂਦਾ ਆਗੂ ਕਮਲਜੀਤ ਸਿੰਘ ਕੜਵਲ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕਮਲਜੀਤ ਸਿੰਘ ਦੇ ਨਾਲ ਕਈ ਹੋਰ ਕਾਂਗਰਸੀ ਅਤੇ ਭਾਜਪਾ ਆਗੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਸਾਬਕਾ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗੋਪੀ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕੋਛੜ, ਬਲਜਿੰਦਰ ਸਿੰਘ ਕਾਲੋ, ਲੋਕ ਇਨਸਾਫ਼ ਪਾਰਟੀ ਦੇ ਆਗੂ ਵਿਕਰਾਂਤ ਸ਼ਰਮਾ, ਸਾਬਕਾ ਭਾਜਪਾ ਕੌਂਸਲਰ ਰਣਜੀਤ ਸਿੰਘ ਉੱਭੀ,

ਇਹ ਵੀ ਪੜ੍ਹੋ ਆਪ’ ਸਾਂਸਦ ਮੀਤ ਹੇਅਰ ਨੇ ਲੋਕ ਸਭਾ ‘ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਉਠਾਇਆ ਮੁੱਦਾ

ਬਲਜਿੰਦਰ ਸਿੰਘ ਕਾਹਲੋ, ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਜੀਤ ਸਿੰਘ ਭਾਮ ਅਤੇ ਭਾਜਪਾ ਆਗੂ ਦਵਿੰਦਰ ਸਿੰਘ ਵਾਲੀਆ, ਸੁਖਵੰਤ ਸਿੰਘ ਉੱਭੀ, ਰਵੀ ਸ਼ਰਮਾ ਨੀਟਾ, ਰਣਵੀਰ ਸਿੰਘ ਉੱਭੀ ਪ੍ਰੀਤ ਗੁਡਾਣੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਸਾਰੇ ਆਗੂਆਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਦੇਵ ਮਾਨ, ਆਪ ਆਗੂ ਡਾ.ਸਨੀ ਆਹਲੂਵਾਲੀਆ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਹਾਜ਼ਰ ਸਨ।

ਇਹ ਵੀ ਪੜ੍ਹੋ ‘ਇੱਕ ਦੇਸ਼,ਇੱਕ ਚੋਣ’ਤੋਂ ਪਹਿਲਾਂ’ਇੱਕ ਦੇਸ਼,ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ਨੂੰ ਯਕਾਨੀ ਬਣਾਏ ਕੇਂਦਰ:ਭਗਵੰਤ ਸਿੰਘ ਮਾਨ

ਅਮਨ ਅਰੋੜਾ ਨੇ ਸਮੂਹ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਹਰ ਪਾਸੇ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਲਗਾਤਾਰ ਸ਼ਾਮਲ ਹੋਣਾ ਦਰਸਾਉਂਦਾ ਹੈ ਕਿ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਮੈਂਬਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda Police ‘ਚ ਵੱਡੀ ਰੱਦੋਬਦਲ; ਡੇਢ ਦਰਜ਼ਨ SHO ਅਤੇ ਚੌਂਕੀ ਇੰਚਾਰਜ਼ ਬਦਲੇ, ਦੇਖੋ ਲਿਸਟ

Bathinda News: Bathinda Police;ਪਿਛਲੇ ਦਿਨੀਂ ਬਠਿੰਡਾ 'ਚ ਬਦਲ ਕੇ...

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...