ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

Date:

spot_img

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵਾਂ ਖੇਡ ਸ਼ਖਸੀਅਤਾਂ ਦਾ ‘ਆਪ’ ਵਿੱਚ ਸਵਾਗਤ ਕੀਤਾ, ਕਿਹਾ – ਇਹਨਾਂ ਦਾ ਤਜਰਬਾ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗਾ
👉ਗੋਨੀ ਅਤੇ ਕੁਨਾਰ ਨੇ ਕਿਹਾ – ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਾਂ,

Chandigarh News: ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲਿਸਟ) ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਗੋਨੀ ਅਤੇ ਕੁਨਾਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੰਤਰੀ ਗੁਰਮੀਤ ਖੁੱਡੀਆਂ ਵੀ ਮੌਜੂਦ ਸਨ।

ਇਹ ਵੀ ਪੜ੍ਹੋ 👉Bhagwant Mann govt ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ।ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੋਨੀ ਅਤੇ ਕੁਨਾਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...