ਚੰਡੀਗੜ੍ਹ: ਮੋਹਾਲੀ ਦੇ ਸਾਬਕਾ DSP ਰਾਕਾ ਗੇਰਾ ਨਾਲ ਜੁੜੇ ਰਿਸ਼ਵਤ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਡੀਐਸਪੀ ਰਾਕਾ ਗੇਰਾ ਨੂੰ 1 ਲੱਖ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਸੀਬੀਆਈ ਅਦਾਲਤ ਬੁੱਧਵਾਰ ਨੂੰ ਇਸ ਮਾਮਲੇ ਵਿੱਚ ਸਜ਼ਾ ਸੁਣਾਏਗੀ। ਸੀਬੀਆਈ ਨੇ ਰਾਕਾ ਗੇਰਾ ਖ਼ਿਲਾਫ਼ 2011 ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਉਸ ਸਮੇਂ ਇਹ ਕੇਸ ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਚੱਲ ਰਿਹਾ ਸੀ।
ਪੰਜਾਬ ‘ਚ ਰਜਿਸਟਰੀਆਂ ‘ਤੇ NOC ਖ਼ਤਮ!
ਤੁਹਾਨੂੰ ਦੱਸ ਦਈਏ ਕਿ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸ ਮੁਕੱਦਮੇ ਦੀ ਸੁਣਵਾਈ ‘ਤੇ ਕਰੀਬ 5 ਸਾਲ ਲਈ ਰੋਕ ਲਗਾ ਦਿੱਤੀ ਸੀ ਪਰ ਅਗਸਤ 2023 ‘ਚ ਸਟੇਅ ਹਟਾ ਲਿਆ ਗਿਆ ਅਤੇ ਫਿਰ ਸੁਣਵਾਈ ਜਾਰੀ ਰਹੀ। ਸਾਬਕਾ DSP ਰਾਕਾ ਗੇਰਾ ‘ਤੇ ਮੁੱਲਾਂਪੁਰ ਦੇ ਇੱਕ ਬਿਲਡਰ ਨੇ ਰਿਸ਼ਵਤ ਲੈਣ ਦੇ ਦੋਸ਼ ਲਾਏ ਸਨ। ਜਿਸ ਤੋਂ ਬਾਅਦ ਸੀਬੀਆਈ ਚੰਡੀਗੜ੍ਹ ਨੇ ਸੈਕਟਰ-15 ਸਥਿਤ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਹਲਾਂਕਿ ਅਦਾਲਤ ਵਿੱਚ ਆਪਣੀ ਗਵਾਹੀ ਦੌਰਾਨ ਉਹ ਬਿਲਡਰ ਆਪਣੇ ਬਿਆਨਾਂ ਤੋਂ ਮੁਕਰ ਗਿਆ ਸੀ।