Sri Anandpur Sahib News: ਜਿਲਾ ਰੂਪਨਗਰ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਨਾਮੀ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ਦੇ ਅੱਜ ਇੱਕ ਵਿਆਹ ਸਮਾਗਮ ਦੌਰਾਨ ਚੰਡੀਗੜ੍ਹ ਪੁਲਿਸ ਦੇ ਇੱਕ ਸਾਬਕਾ ਡੀਐਸਪੀ ਵੱਲੋਂ ਗੋਲੀਆਂ ਮਾਰਨ ਦੀ ਖਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਆਪ ਆਗੂ ਨੰਦਾ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਹਨਾਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ। ਦੱਸਿਆ ਜਾ ਰਿਹਾ ਕਿ ਨਿਤਨ ਨੰਦਾ ਦੇ ਦੋ ਗੋਲੀਆਂ ਲੱਗੀਆਂ ਹਨ ਜਿਨਾਂ ਵਿੱਚੋਂ ਇੱਕ ਗੋਲੀ ਸਿਰ ਦੇ ਪਿਛਲੇ ਹਿੱਸੇ ਵਿੱਚ ਲੱਗੀ ਹੈ।
ਇਹ ਵੀ ਪੜ੍ਹੋ ਨਨਕਾਣਾ ਸਾਹਿਬ ਜਾਣ ਲਈ 2185 ਸ਼ਰਧਾਲੂਆਂ ਨੂੰ ਮਿਲੇ ਪਾਕਿਸਤਾਨ ਦੇ ਵੀਜ਼ੇ
ਨਿਤਨ ਨੰਦਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਜਦੀਕੀ ਸਾਥੀਆਂ ਵਿੱਚੋਂ ਗਿਣੇ ਜਾਂਦੇ ਹਨ ਅਤੇ ਉਹ ਹਲਕੇ ਦੇ ਪਿੰਡ ਅਗਮਪੁਰ ਦੇ ਰਹਿਣ ਵਾਲੇ ਹਨ। ਜਾਣਕਾਰੀ ਮੁਤਾਬਿਕ ਉਹਨਾਂ ਨੂੰ ਗੋਲੀਆਂ ਮਾਰਨ ਵਾਲੇ ਸਾਬਕਾ ਡੀਐਸਪੀ ਦੀ ਪਹਿਚਾਣ ਦਿਲਸ਼ੇਰ ਸਿੰਘ ਵਜੋਂ ਹੋਈ ਹੈ ਜੋ ਕਿ ਚੰਡੀਗੜ੍ਹ ਪੁਲਿਸ ਵਿੱਚੋਂ ਸੇਵਾ ਮੁਕਤ ਹੋਏ ਹਨ। ਦੱਸਿਆ ਜਾ ਰਿਹਾ ਕਿ ਦੋਨੇ ਇੱਕ ਵਿਆਹ ਸਮਾਗਮ ਦੌਰਾਨ ਵਿੱਚ ਇਕੱਠੇ ਹੋਏ ਸਨ, ਜਿੱਥੇ ਕਿਸੇ ਗੱਲ ਨੂੰ ਲੈ ਕੇ ਬਹਿਸਬਾਜੀ ਹੋ ਗਈ। ਜਿਸਤੋਂ ਬਾਅਦ ਤੈਸ਼ ਵਿੱਚ ਆਏ ਸਾਬਕਾ ਡੀਐਸਪੀ ਦਿਲਸੇਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਨਿਤਨ ਨੰਦਾ ਉੱਪਰ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਮੁਲਜਮ ਨੂੰ ਫੜ ਲਈ ਛਾਪੇ ਮਾਰੀ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


