ਸਾਬਕਾ ED ਅਧਿਕਾਰੀ ਤੇ DSP ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਹੋਏ ਸ਼ਾਮਲ

Date:

spot_img

Chandigarh News : ਪੰਜਾਬ ਦੇ ਵਿਚ ਲੰਮੇ ਸਮੇਂ ਤੋਂ ਚਰਚਿਤ ਨਾਮ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਅਤੇ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋ ਅੱਜ ਬੁੱਧਵਾਰ ਨੂੰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਰੱਖੇ ਇੱਕ ਸਮਾਗਮ ਦੌਰਾਨ ਦੋਨਾਂ ਸਾਬਕਾ ਅਧਿਕਾਰੀਆਂ ਨੇ ਜਥੇਬੰਦੀ ਦੇ ਆਗੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਮੌਜੂਦਗੀ ਵਿਚ ਸਮੂਲੀਅਤ ਕੀਤੀ।

ਇਹ ਵੀ ਪੜ੍ਹੋ 👉ਬਹਿਰੀਨ ਵਾਲੀ ‘ਬੀਬੀ’ ਨੇ ਅਕਾਲੀ ਦਲ(ਬਾਦਲ) ਤੇ ਸ਼੍ਰੋਮਣੀ ਕਮੇਟੀ ਨੂੰ ਕਸੂਤਾ ਫ਼ਸਾਇਆ, ਦੇਖੋ ਵੀਡੀਓ

ਇੰਨ੍ਹਾਂ ਅਧਿਕਾਰੀਆਂ ਦੀ ਸਮੂਲੀਅਤ ਨਾਲ ਜਥੇਬੰਦੀ ਨੂੰ ਵੱਡੀ ਤਾਕਤ ਮਿਲਣ ਦੀ ਉਮੀਦ ਹੈ ਕਿਉਂਕਿ ਨਿਰੰਜਣ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ 6,000 ਕਰੋੜ ਰੁਪਏ ਦੇ ਇੱਕ ਚਰਚਿਤ ਡਰੱਗ ਮਾਮਲੇ ਦੀ ਜਾਂਚ ਕੀਤੀ ਸੀ, ਜਿਸਦੇ ਵਿਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਤਤਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਵੀ ਪੁੱਛਗਿੱਛ ਕੀਤੀ। ਹਾਲਾਂਕਿ ਬਾਅਦ ਵਿਚ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ, ਜਿਸਦੇ ਉੱਪਰ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ। ਉਹ 31 ਮਈ, 2021 ਨੂੰ ਰਸਮੀ ਤੌਰ ‘ਤੇ ਸੇਵਾਮੁਕਤ ਹੋ ਗਏ ਸਨ।

ਇਹ ਵੀ ਪੜ੍ਹੋ 👉Amritsar ‘ਚ ਪੁਲਿਸ ਮੁਕਾਬਲਾ; ਵਾਂਟੇਡ ਗੈਂਗ.ਸਟ.ਰ ਦੇ ਲੱਗੀ ਗੋ/ਲੀ

ਇਸੇ ਤਰ੍ਹਾਂ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋ ਵੀ ਆਪਣੀ ਨੌਕਰੀ ਦੌਰਾਨ ਤਤਕਾਲੀ ਮੰਤਰੀ ਭਾਰਤ ਭੂਸਣ ਆਸ਼ੂ ਦੇ ਨਾਲ ਵਾਈਰਲ ਹੋਈ ਇੱਕ ਆਡੀਓ ਕਾਰਨ ਕਾਫ਼ੀ ਚਰਚਾ ਵਿਚ ਆਏ ਸਨ, ਜਿਸਦੇ ਵਿਚ ਉਨ੍ਹਾਂ ਮੰਤਰੀ ਦਾ ਗੈਰ-ਕਾਨੂੰਨੀ ਹੁਕਮ ਮੰਨਣ ਤੋਂ ਸਪੱਸ਼ਟ ਇੰਨਕਾਰ ਕਰ ਦਿੱਤਾ ਸੀ। ਇਸ ਦੌਰਾਨ ਤਰਸੇਮ ਸਿੰਘ ਤੇ ਮਨਪ੍ਰੀਤ ਸਿੰਘ ਇਯਾਲੀ ਨੇ ਦੋਨਾਂ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ, ਉਨ੍ਹਾਂ ਦੀ ਜਥੇਬੰਦੀ ਦਾ ਮੁੱਖ ਨਿਸ਼ਾਨਾ ਪੰਜਾਬ ਵਿਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੈ, ਜਿਸਦੇ ਲਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਮੁਹਿੰਮ ਸ਼ੁਰੂ ਕੀਤੀ ਪ੍ਰੰਤੂ ਸਰਕਾਰ ਨੇ ਇਸਤੋਂ ਨਰਾਜ਼ ਹੁੰਦਿਆਂ ਉਸਨੂੰ ਡਿਬਰੂਗੜ੍ਹ ਜੇਲ ਵਿਚ ਬੰਦ ਕਰ ਦਿੱਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Amritsar ‘ਚ ਪੁਲਿਸ ਮੁਕਾਬਲਾ; ਵਾਂਟੇਡ ਗੈਂਗ.ਸਟ.ਰ ਦੇ ਲੱਗੀ ਗੋ/ਲੀ

Amritsar News: Amritsar 'ਚ ਅੱਜ ਬੁੱਧਵਾਰ ਨੂੰ ਇੱਕ ਹੋਰ...

Bathinda ‘ਚ ਮੰਗਲਵਾਰ ਸ਼ਾਮ ਨੂੰ ਗਣਪਤੀ ਵਿਸਰਜਨ ਦੌਰਾਨ ਮਾਸੂਮ ਭੈਣ-ਭਰਾ ਨਹਿਰ ‘ਚ ਰੁੜੇ

Bathinda News: Bathinda 'ਚ ਮੰਗਲਵਾਰ ਦੇਰ ਸ਼ਾਮ ਨੂੰ ਵਾਪਰੀ...