ਵੱਡੀ ਖ਼ਬਰ: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ

Date:

spot_img

ਬਠਿੰਡਾ, 10 ਮਾਰਚ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਹੈ। ਉਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਜਿੰਦਲ ਹਾਰਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਦੋ ਸਟੰਟ ਪਏ ਹਨ। ਫਿਲਹਾਲ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪਤਾ ਲੱਗਿਆ ਹੈ ਕਿ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਦੇ ਅੱਜ ਸਵੇਰ ਤੋਂ ਹੀ ਦਰਦ ਹੋ ਰਿਹਾ ਸੀ।

ਪੰਜਾਬ ਸਮੇਤ ਪੂਰੇ ਦੇਸ਼ ਵਿਚ ਕਿਸਾਨਾਂ ਵੱਲੋਂ ਟਰੇਨਾਂ ਦਾ ਚੱਕਾ ਜਾਮ

ਇਸ ਦੌਰਾਨ ਜਦ ਜਾਂਚ ਦੇ ਲਈ ਬਠਿੰਡਾ ਲਿਆਂਦਾ ਗਿਆ ਤਾਂ ਪਤਾ ਚੱਲਿਆ ਕਿ ਤਕਲੀਫ ਵਧੀ ਹੋਈ ਹੈ। ਜਿਸਦੇ ਚਲਦੇ ਡਾਕਟਰ ਦੀ ਸਲਾਹ ਤੇ ਲੋਕਾਂ ਉਨ੍ਹਾਂ ਨੂੰ ਤੁਰੰਤ ਦੋ ਸਟੰਟ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮਨਪ੍ਰੀਤ ਸਿੰਘ ਬਾਦਲ ਦੇ ਸਵਰਗੀ ਤਾਇਆ ਜੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਮਨਾਈ ਗਈ ਹੈ।

spot_img
spot_img

Share post:

Popular

More like this
Related