Friday, April 17, 2026
spot_img
spot_img

ਸਾਬਕਾ ਜਥੇਦਾਰ ਹਰਪ੍ਰੀਤ ਸਿੰਘ ਨਵੇਂ ਅਕਾਲੀ ਦਲ ਦੀ ਪ੍ਰਧਾਨਗੀ ਦੀ ਦੋੜ ਤੋਂ ਹੋਏ ਬਾਹਰ, ਬੀਬੀ ਸਤਵੰਤ ਕੌਰ ਦੇ ਨਾਂ ਦੀ ਚਰਚਾ!

Date:

spot_img

👉ਗਿਆਨੀ ਹਰਪ੍ਰੀਤ ਸਿੰਘ ਨੇ ਸੋਸਲ ਮੀਡੀਆ ‘ਤੇ ਪੋਸਟ ਪਾ ਕੇ ਪੰਜ ਮੈਂਬਰੀ ਕਮੇਟੀ ਨੂੰ ਪ੍ਰਧਾਨਗੀ ਲਈ ਆਪਣਾ ਨਾਮ ਨਾਂ ਵਿਚਾਰਨ ਦੀ ਕੀਤੀ ਅਪੀਲ

Amritsar News: ਪੰਜਾਬ ਦੀ ਪ੍ਰਮੁੱਖ ਖੇਤਰੀ ਪਾਰਟੀ ਮੰਨੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਦੇ ਵਿਚ ਚੱਲ ਰਹੀ ਸਿਆਸੀ ਉਥਲ-ਪੁਥਲ ਦੌਰਾਨ ਆਗਾਮੀ 11 ਅਗੱਸਤ ਨੂੰ ਹੋਂਦ ਵਿਚ ਆ ਰਹੇ ਨਵੇਂ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੀਆਂ ਕਿਆਸਅਰਾਈਆਂ ਦੌਰਾਨ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੈ ਖੁਦ ਨੂੰ ਇਸ ਦੋੜ ਤੋਂ ਬਾਹਰ ਕਰ ਲਿਆ ਹੈ। ਸ਼ੁੱਕਰਵਾਰ ਦੀ ਸਵੇakalਰ ਆਪਣੇ ਸੋਸਲ ਮੀਡੀਆ ਉੱਪਰ ਇੱਕ ਲੰਮੀ-ਚੋੜੀ ਪੋਸਟ ਪਾ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਨੂੰ ਇਸ ਮੁਕਾਬਲੇ ਤੋਂ ਪਾਸੇ ਕਰਦਿਆਂ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਮੁਕਾਬਲੇ ਪ੍ਰਧਾਨ ਬਣਨ ਤੋਂ ਸਾਫ਼ ਇੰਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ Land Pooling Policy; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੀਤੀ ‘ਤੇ ਮੁੜ ਲਗਾਈ ਰੋਕ

ਦਸਣਾ ਬਣਦਾ ਹੈ ਕਿ 2 ਦਸੰਬਰ 2024 ਨੂੰ ਸ਼੍ਰੀ ਅਕਾਲ ਤਖੱਤ ਸਾਹਿਬ ਤੋਂ ਜਾਰੀ ਹੁਕਮਨਾਮੇ ਤਹਿਤ ਹੋਂਦ ਵਿਚ ਆਈ 7 ਮੈਂਬਰੀ(2 ਮੈਂਬਰਾਂ ਦੇ ਅਸਤੀਫ਼ੇ ਕਾਰਨ ਹੁਣ 5 ਮੈਂਬਰੀ) ਭਰਤੀ ਕਮੇਟੀ ਵੱਲੋਂ ਆਪਣੀ ਭਰਤੀ ਮੁਹਿੰਮ ਪੂਰੀ ਕਰਨ ਤੋਂ ਬਾਅਦ ਹੁਣ 11 ਅਗੱਸਤ ਨੂੰ ਚੋਣ ਇਜਲਾਸ ਰੱਖਿਆ ਗਿਆ ਹੈ। ਇਸ ਚੋਣ ਇਜਲਾਜ਼ ਕਰਨ ਦੇ ਲਈ ਕਮੇਟੀ ਦੇ ਵੱਲੋਂ ਸ਼੍ਰੋਮਣੀ ਕਮੇਟੀ ਕੋਲੋਂ ਤੇਜ਼ਾ ਸਿੰਘ ਸਮੁੰਦਰੀ ਹਾਲ ਦੀ ਮੰਗ ਕੀਤੀ ਗਈ ਹੈ। ਹਾਲਾਂਕਿ ਕਮੇਟੀ ਨੇ 5 ਮੈਂਬਰੀ ਕਮੇਟੀ ਦੀ ਇਹ ਮੰਗ ਵਾਲਾ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜ ਦਿੱਤਾ ਸੀ। ਇਸਤੋਂ ਇਲਾਵਾ ਇਸ ਇਜ਼ਲਾਜ ਨੂੰ ਨੇਪਰੇ ਚਾੜਣ ਦੇ ਲਈ ਬੀਤੇ ਕੱਲ ਵੀ ਭਰਤੀ ਕਮੇਟੀ ਦੇ ਮੈਂਬਰਾਂ ਦੀ ਚੰਡੀਗੜ੍ਹ ਵਿਚ ਮੀਟਿੰਗ ਹੋਈ ਸੀ, ਜਿਸ ਵਿਚ ਪ੍ਰਧਾਨਗੀ ਨੂੰ ਲੈ ਕੇ ਕੁੱਝ ਵਖਰੇਵੇ ਵੀ ਸਾਹਮਣੇ ਆਏ ਸਨ ਪ੍ਰੰਤੂ ਇਸ ਦੌਰਾਨ ਪ੍ਰਧਾਨਗੀ ਲਈ ਦੋ ਨਾਮ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ ਦੋ ਮਸ਼ਹੂਰ ਪੰਜਾਬੀ ਗਾਇਕਾਂ ਦੀਆਂ ਮੁਸ਼ਕਲਾਂ ਵਧੀਆਂ,ਮਹਿਲਾ ਕਮਿਸ਼ਨ ਨੇ ਕੀਤੇ ਤਲਬ

ਇੱਕ ਨਾਮ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਦੂਜਾ ਨਾਮ ਬੀਬੀ ਸਤੰਵਤ ਕੌਰ ਦਾ ਦਸਿਆ ਜਾ ਰਿਹਾ। ਇਸਦੀ ਪੁਸ਼ਟੀ ਆਪਣੀ ਪੋਸਟ ਰਾਹੀਂ ਕਰਦਿਆਂ ਸਾਬਕਾ ਜਥੇਦਾਰ ਨੇ ਲਿਖਿਆ ਹੈ, ‘‘ਮੇਰੇ ਕੋਲ ਜਾਣਕਾਰੀ ਪੁੱਜ ਰਹੀ ਹੈ ਕਿ 11 ਅਗਸਤ ਦੇ ਚੋਣ ਇਜਲਾਸ ਵਿੱਚ ਮੇਰਾ ਅਤੇ ਬੀਬੀ ਸਤਵੰਤ ਕੌਰ ਦੇ ਨਾਮ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਲਈ ਵਿਚਾਰੇ ਜਾ ਰਹੇ ਹਨ। ਕੁਝ ਮੇਰੇ ਤੇ ਕੁਝ ਬੀਬੀ ਦੇ ਸਮਰਥਨ ਵਿੱਚ ਵਿਚਾਰ ਪ੍ਰਗਟ ਹੋ ਰਹੇ ਹਨ। ਮੇਰੇ ਮਨ ਵਿੱਚ ਅਪਣੀ ਉਸ ਭੈਣ ਦੇ ਪ੍ਰਤੀ ਬਹੁਤ ਸਤਿਕਾਰ ਹੈ। ਇਸ ਲਈ ਪੰਜ ਮੈਂਬਰੀ ਕਮੇਟੀ ਨੂੰ ਮੇਰੇ ਵੱਲੋਂ ਅਪੀਲ ਹੈ ਕਿ ਬੀਬੀ ਸਤਵੰਤ ਕੌਰ ਦੇ ਮੁਕਾਬਲੇ ਮੈਂ ਕਿਸੇ ਪ੍ਰਧਾਨਗੀ ਦੀ ਦੌੜ ਵਿੱਚ ਸ਼ਾਮਲ ਨਹੀ। ਇਸ ਲਈ ਮੇਰਾ ਨਾਮ ਪ੍ਰਧਾਨਗੀ ਲਈ ਨਾ ਵਿਚਾਰਿਆ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...