ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ; ਕਿਹਾ ਪ੍ਰਵਾਰ ਸਮੇਤ ਮੁੜ ਪੇਸ਼ ਹੋ ਕੇ ਰੱਖੇ ਸਬੂਤ…

Date:

spot_img

Amritsar News: ਅਕਾਲੀ ਸਰਕਾਰ ਦੇ ਰਾਜ਼ ਦੌਰਾਨ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਅਤੇ ਸੌਦਾ ਸਾਧ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਦਿਵਾਉਣ ਸਮੇਤ ਕਈ ਗੰਭੀਰ ਦੋਸ਼ਾਂ ਤਹਿਤ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆਂ ਕਰਾਰ ਦੇਣ ਵਾਲੇ ਤਤਕਾਲੀ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਫੈਸਲਿਆਂ ਨੂੰ ਸਾਜਸ਼ ਦੱਸਣ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਇੱਥੇ ਜਾਰੀ ਇੱਕ ਵੀਡੀਓ ਵਿਚ ਉਨ੍ਹਾਂ ਸ: ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ 2 ਦਸੰਬਰ 2024 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਸਮੁੱਚੀ ਅਕਾਲੀ ਲੀਡਰਸ਼ਿਪ ਸਮੇਤ ਪੇਸ਼ ਹੋ ਕੇ ਆਪਣੇ ਕੀਤੇ ਹੋਏ ਗੁਨਾਹਾਂ ਨੂੰ ਕਬੂਲਣ ਅਤੇ ਲੱਗੀ ਹੋਈ ਸੇਵਾ ਭੁਗਤਣ ਤੋਂ ਬਾਅਦ ਅਜਿਹੇ ਦੋਸ਼ ਲਗਾਉਣ ਬਦਲੇ ਉੱਹ ਸਿੱਖ ਸੰਗਤ ਦੇ ਸਾਹਮਣੇ ਸਬੂਤ ਰੱਖਣ।

ਇਹ ਵੀ ਪੜ੍ਹੋ 👉ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਵੱਲੋਂ ਵਿਧਾਨ ਸਭਾ ਚੋਣਾਂ ਨਾਂ ਲੜਣ ਦਾ ਐਲਾਨ!

ਗਿਆਨੀ ਰਘਵੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ ਵਾਲੇ ਦਿਨ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਫੈਸਲੇ ਨੂੰ ਆਪਣੇ ਖਿਲਾਫ਼ ਇੱਕ ਵੱਡੀ ਸਾਜਿਸ਼ ਦੱਸਣ ਦੇ ਮਾਮਲੇ ਵਿਚ ਟਿੱਪਣੀ ਕਰਦਿਆਂ ਕਿਹਾ ਕਿ ਇਹ ਫੈਸਲਾ ਇੰਨ੍ਹਾਂ ਵੱਲੋਂ ਕੀਤੇ ਗੁਨਾਹਾਂ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਅੱਜ ਵੀ ਗੁਰੂ ਰਾਮਦਾਸ ਜੀ ਮਹਾਰਾਜ ਨੂੰ ਹਾਜ਼ਰ ਨਾਜ਼ਰ ਜਾਣ ਕੇ ਆਖਦੇ ਹਨ ਕਿ ਜੋ ਗੁਰਮਿਤ ਮਰਿਆਦਾ ਤੇ ਪੰਥਕ ਭਾਵਨਾਵਾਂ ਦੇ ਅਨੁਸਾਰ ਅਤੇ ਇੰਨ੍ਹਾਂ ਵੱਲੋਂ ਮਾਈਕ ਫੜ ਕੇ ਕਬੂਲਣ ਤੋਂ ਬਾਅਦ ਸੁਣਾਇਆ ਗਿਆ ਸੀ।

ਇਹ ਵੀ ਪੜ੍ਹੋ 👉ਜੇਲ੍ਹ ਤੋਂ ਬਾਹਰ ਆਵੇਗਾ MP Amritpal Singh, ਅਦਾਲਤ ਪੁੱਜਿਆ ਪ੍ਰਵਾਰ

ਸਾਬਕਾ ਜਥੇਦਾਰ ਨੇ ਕਿਹਾ ਕਿ ਹੁਣ ਜਦ ਸੁਖਬੀਰ ਸਿੰਘ ਬਾਦਲ ਇਹ ਕਹਿ ਰਹੇ ਨੇ ਕਿ ਇਹ ਫੈਸਲਾ ਉਸਦੇ ਖਿਲਾਫ ਇੱਕ ਸਾਜਿਸ਼ ਤਹਿਤ ਕੀਤਾ ਗਿਆ ਤਾਂ ਮੈਂ ਉਨ੍ਹਾਂ ਨੂੰ ਕਹਿੰਦਾ ਕਿ ਕੋਈ ਵੀ ਦਿਨ ਸੁਖਬੀਰ ਸਿੰਘ ਬਾਦਲ ਰੱਖ ਲੈਣ, ਆਪਣਾ ਪਰਿਵਾਰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਉੱਪਰ ਪੁੱਜਣ, ਜਿੱਥੇ ਸੰਗਤ ਤੇ ਸ਼੍ਰੀ ਗੁਰੂ ਸਾਹਿਬ ਦਾ ਪ੍ਰਕਾਸ਼ ਹੋਵੇ ਅਤੇ ਇੱਥੇ ਖੜੇ ਹੋ ਕੇ ਉਹ ਪੰਜ ਪਿਆਰਿਆਂ ਅੱਗੇ ਉਹ ਸਬੂਤ ਰੱਖਣ, ਜਿਸਦੇ ਆਧਾਰ ‘ਤੇ ਉਹ ਕਹਿ ਰਹੇ ਹਨ ਕਿ ਉਸਦੇ ਖਿਲਾਫ਼ ਇੱਕ ਸਾਜਿਸ਼ ਤਹਿਤ ਫੈਸਲਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ 👉Canada News: ਕੈਨੇਡਾ ‘ਚ 2 ਲੱਖ ਲੋਕਾਂ ਨੂੰ ਮਿਲੇਗੀ PR!

ਗਿਆਨੀ ਰਘਵੀਰ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਸਬੂਤ ਰੱਖਣ ਤੋਂ ਬਾਅਦ ਪੰਥ ਉਨ੍ਹਾਂ ਨੂੰ ਜੋ ਵੀ ਸਜ਼ਾ ਲਾਏਗਾ, ਉਹ ਭੁਗਤਣ ਵਾਸਤੇ ਤਿਆਰ ਹਨ। ਜਿਕਰਯੋਗ ਹੈ ਕਿ ਕਈ ਪੰਥਕ ਧਿਰਾਂ ਨੇ ਵੀ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਗੁਨਾਹ ਕਬੂਲਣ ਤੋਂ ਬਾਅਦ ਬਾਹਰ ਆ ਕੇ ਮੁਨਕਰ ਹੋਣ ‘ਤੇ ਮੁੜ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਨ ਦੀ ਮੰਗ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related