Friday, May 22, 2026
spot_img
spot_img
spot_img

ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਐਲਾਨਣ ‘ਤੇ ਕੀਤੀ ਪੰਜਾਬ ਸਰਕਾਰ ਦੀ ਸ਼ਲਾਘਾ

Date:

spot_img

Amritsar News: ਬੀਤੇ ਕੱਲ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉਪਰ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੰਜਾਬ ਵਿੱਚ ਪੈਂਦੇ ਤਿੰਨ ਤਖ਼ਤਾਂ ਦੇ ਸ਼ਹਿਰਾਂ ਨੂੰ ਪਵਿੱਤਰ ਐਲਾਨਣ ਦੇ ਪਾਸ ਕੀਤੇ ਮਤੇ ਦੀ ਸਲਾਘਾ ਕੀਤੀ ਜਾ ਰਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਇਸ ਮੁੱਦੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਿੱਖ ਪੰਥ ਦੀ ਚਿਰੋਕਣੀ ਮੰਗ ਸੀ, ਜਿਸ ਨੂੰ ਪੂਰਾ ਕਰਨ ਦੇ ਲਈ ਸਮੇਂ ਸਮੇਂ ਤੇ ਮੰਗ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ

ਉਹਨਾਂ ਕਿਹਾ ਕਿ ਇਹ ਬਹੁਤ ਸ਼ਲਾਘਾ ਯੋਗ ਫੈਸਲਾ ਹੈ, ਜਿਸ ਦਾ ਹਰ ਇੱਕ ਨੂੰ ਸਹਿਯੋਗ ਕਰਨਾ ਬਣਦਾ ਹੈ। ਉਹਨਾਂ ਕਿਹਾ ਕਿ ਸ਼੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ਼੍ਰੀ ਦਮਦਮਾ ਸਾਹਿਬ ਤਖਤ ਹੋਣ ਦੇ ਬਾਵਜੂਦ ਇੱਥੇ ਮੀਟ, ਸ਼ਰਾਬ ਅਤੇ ਤਬਾਕੂ ਦੀ ਖੁੱਲੀ ਵਿੱਕਰੀ ਹੋ ਰਹੀ ਸੀ। ਉਹਨਾਂ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਮਤੇ ਨੂੰ ਹੁਣ ਜਲਦੀ ਤੋਂ ਜਲਦੀ ਅਮਲੀ ਰੂਪ ਦਿੱਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण

👉मुख्यमंत्री श्री नायब सिंह सैनी ने नई दिल्ली में...