ਨਵੇਂ ਜਥੇਦਾਰ ਦੀ ਨਿਯੁਕਤੀ ‘ਤੇ ਸਾਬਕਾ ਜਥੇਦਾਰ ਨੇ ਚੁੱਕੇ ਸਵਾਲ, ਕਿਹਾ ਮਰਿਆਦਾ ਦੀ ਹੋਈ ਘੋਰ ਉਲੰਘਣਾ

Date:

spot_img

Amritsar News: ਬੀਤੇ ਕੱਲ ਤੜਕਸਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਹੋਈ ਤਾਜਪੋਸ਼ੀ ਦਾ ਵਿਵਾਦ ਹਾਲੇ ਰੁਕਦਾ ਨਹੀਂ ਵਿਖਾਈ ਦੇ ਰਿਹਾ। ਇਸ ਮਾਮਲੇ ਵਿੱਚ ਜਿੱਥੇ ਸਿੱਖ ਜਥੇਬੰਦੀਆਂ ਅਤੇ ਨਿਹੰਗ ਸਿੰਘਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ ਦੇ ਵੱਲੋਂ ਵੀ ਸਵਾਲ ਖੜੇ ਕੀਤੇ ਗਏ ਹਨ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਤੌਰ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਤਾਜਪੋਸ਼ੀ ਦੀ ਮਰਿਆਦਾ ਬਾਰੇ ਜਾਣਕਾਰੀ ਦਿੰਦਿਆਂ ਦਾਅਵਾ ਕੀਤਾ ਕਿ ਇਸ ਤਾਜਪੋਸ਼ੀ ਦੌਰਾਨ ਮਰਿਆਦਾ ਦਾ ਬਿਲਕੁਲ ਵੀ ਖਿਆਲ ਨਹੀਂ ਰੱਖਿਆ ਗਿਆ।

ਇਹ ਵੀ ਪੜ੍ਹੋ  ਵਿਆਹ ‘ਚ ਫਾਇਰ ਕਰਨ ਵਾਲਿਆਂ ਨੂੰ ਮੋਗਾ ਪੁਲਿਸ ਨੇ ਕੀਤਾ ਕਾਬੂ

ਗਿਆਨੀ ਰਘਬੀਰ ਸਿੰਘ ਨੇ ਦਾਅਵਾ ਕੀਤਾ ਕਿ ਤਾਜਪੋਸ਼ੀ ਦੌਰਾਨ ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕੀਤਾ ਹੋਇਆ ਸੀ, ਉੱਥੇ ਤਖਤਾਂ ਦੇ ਜਥੇਦਾਰ, ਹੈਡ ਗ੍ਰੰਥੀ, ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਆਦਿ ਗੈਰ ਹਾਜ਼ਰ ਸਨ। ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ ਮੁਕਤੀ ਇੱਕ ਅਲੱਗ ਮੁੱਦਾ ਹੈ ਪਰੰਤੂ ਮਰਿਆਦਾ ਦਾ ਖਿਆਲ ਰੱਖਣਾ ਹਰੇਕ ਸਿੱਖ ਦਾ ਫਰਜ਼ ਹੈ। ਗੌਰ ਤਲਬ ਹੈ ਕਿ ਇਸ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਇਸ ਤਾਜਪੋਸ਼ੀ ਉੱਪਰ ਸਵਾਲ ਖੜੇ ਕੀਤੇ ਜਾ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ:-ਐਡਵੋਕੇਟ ਧਾਮੀ

ਕਿਹਾ, ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ...