Sunday, May 17, 2026
spot_img
spot_img
spot_img

ਸਫਾਈ ਦੇ ਮੁੱਦੇ ‘ਤੇ ਸਾਬਕਾ ਵਿਧਾਇਕ ਸਰੂਪ ਸਿੰਗਲਾ ਨੇ ਸੱਤਾਧਿਰ ਨੂੰ ਘੇਰਿਆ, ਕਿਹਾ ਨਾਕਾਮੀ ਦਾ ਨਤੀਜਾ

Date:

spot_img

Bathinda News: ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੀ ਜਾਰੀ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਗਈ ਹੈ। ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਢੇਰ ਲੱਗਣ ਕਾਰਨ ਗੰਦਗੀ ਅਤੇ ਬਦਬੂ ਫੈਲ ਰਹੀ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਧ ਰਹੀ ਗੰਦਗੀ ਕਾਰਨ ਲੋਕਾਂ ਵਿੱਚ ਰੋਸ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਹ ਦਾਅਵਾ ਇੱਥੇ ਜਾਰੀ ਇੱਕ ਬਿਆਨ ਵਿਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਆਪ ਦੀ ਅਗਵਾਈ ਵਾਲੇ ਨਗਰ ਨਿਗਮ ਹਾਊਸ ਦੀ ਨਾਕਾਮੀ ਦਾ ਖਮਿਆਜ਼ਾ ਅੱਜ ਬਠਿੰਡਾ ਦੀ ਜਨਤਾ ਭੁਗਤ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨਗਰ ਨਿਗਮ ਦੀ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਚੁੱਕੀ ਹੈ, ਪਰ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਸਮੱਸਿਆ ਦੇ ਹੱਲ ਲਈ ਗੰਭੀਰ ਨਜ਼ਰ ਨਹੀਂ ਆ ਰਹੇ।ਸਿੰਗਲਾ ਨੇ ਕਿਹਾ ਕਿ ਨਗਰ ਨਿਗਮ ਹਾਊਸ ਨੇ ਆਪਣੇ ਕਾਰਜਕਾਲ ਦੌਰਾਨ ਸ਼ਹਿਰ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਸਿਰਫ ਦਿਖਾਵੇ ਦੀ ਰਾਜਨੀਤੀ ਕੀਤੀ।

ਇਹ ਵੀ ਪੜ੍ਹੋ Bathinda Municipal Corporation Elections; ਮਹਿਤਾ ਧੜੇ ਨੇ ‘ਰੱਬ’ ਦਾ ਨਾਮ ਲੈ ਕੇ ਸ਼ੁਰੂ ਕੀਤੀ ਚੋਣ ਮੁਹਿੰਮ

ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਸਮੇਂ ਸਿਰ ਨਹੀਂ ਸੁਣਿਆ ਗਿਆ, ਜਿਸ ਕਾਰਨ ਅੱਜ ਕਰਮਚਾਰੀ ਹੜਤਾਲ ’ਤੇ ਹਨ ਅਤੇ ਆਮ ਲੋਕ ਗੰਦਗੀ ਅਤੇ ਸਿਹਤ ਸੰਬੰਧੀ ਖਤਰਿਆਂ ਨਾਲ ਜੂਝਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਸਮੇਂ ਸਿਰ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਹੱਲ ਕੱਢ ਲੈਂਦੇ, ਤਾਂ ਅੱਜ ਇਹ ਸਥਿਤੀ ਪੈਦਾ ਨਾ ਹੁੰਦੀ।ਸਿੰਗਲਾ ਨੇ ਸਫਾਈ ਕਰਮਚਾਰੀ ਯੂਨੀਅਨ ਨੂੰ ਵੀ ਅਪੀਲ ਕੀਤੀ ਕਿ ਸ਼ਹਿਰ ਦੇ ਹਿਤ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੇਖਦੇ ਹੋਏ ਹੜਤਾਲ ਖਤਮ ਕਰਨ ਬਾਰੇ ਵਿਚਾਰ ਕਰਨ। ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਤੁਰੰਤ ਦਖਲ ਦੇ ਕੇ ਸਮੱਸਿਆ ਦਾ ਸਥਾਈ ਹੱਲ ਕੱਢਣ ਅਤੇ ਨਗਰ ਨਿਗਮ ਦੀਆਂ ਨਾਕਾਮੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img

Share post:

spot_img

Popular

More like this
Related

ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਮਹਾਰਾਣਾ ਪ੍ਰਤਾਪ ਦੇ ਨਾਮ ‘ਤੇ ਚੇਅਰ ਅਤੇ ਅਧਿਐਨ ਕੇਂਦਰ ਦੀ ਸਥਾਪਨਾ ਹੋਵੇਗੀ – ਮੁੱਖ ਮੰਤਰੀ

👉ਮਹਾਰਾਣਾ ਪ੍ਰਤਾਪ ਜਯੰਤੀ 'ਤੇ ਅੰਬਾਲਾ ਦੇ ਸ਼ਹਿਜ਼ਾਦਪੁਰ ਵਿੱਚ ਆਯੋਜਿਤ...

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

👉ਗ੍ਰਿਫ਼ਤਾਰ ਮੁਲਜ਼ਮਾਂ ਨੂੰ ਆਪਣੇ ਵਿਦੇਸ਼ੀ ਹੈਂਡਲਰ ਜ਼ਰੀਏ ਪ੍ਰਾਪਤ ਹੋਏ...