ਮੁਲਾਜ਼ਮ ਰੈਲੀ ‘ਚ ਸ਼ਮੂਲੀਅਤ ਕਰਕੇ ਵਾਪਸ ਆ ਰਹੇ ਸਾਬਕਾ ਥਾਣੇਦਾਰ ਦੀ ਸੜਕ ਹਾਦਸੇ ‘ਚ ਹੋਈ ਮੌ*ਤ

Date:

spot_img

Bathinda News: ਬੀਤੇ ਕੱਲ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮ ਵਰਗ ਵੱਲੋਂ ਚੰਡੀਗੜ੍ਹ ਵਿਖੇ ਕੀਤੀ ਰੈਲੀ ਵਿੱਚ ਸ਼ਮੂਲੀਅਤ ਕਰਕੇ ਵਾਪਸ ਆ ਰਹੇ ਬਠਿੰਡਾ ਦੇ ਇੱਕ ਸਾਬਕਾ ਥਾਣੇਦਾਰ ਦੀ ਸੜਕ ਹਾਦਸੇ ਵਿੱਚ ਮੌਤ ਹੁੰਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਤਲਵੰਡੀ ਸਾਬੋ‌ਦੇ ਰਹਿਣ ਵਾਲੇ ਰਿਟਾਇਰ ਏ.ਐਸ.ਆਈ ਗੁਰਚਰਨ ਸਿੰਘ ਦਾ ਅੰਤਮ ਸੰਸਕਾਰ ਭਲਕੇ 11 ਵਜੇ ਤਲਵੰਡੀ ਸਾਬੋ ਵਿਖੇ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਥਾਣੇਦਾਰ ਗੁਰਚਰਨ ਸਿੰਘ ਚੰਡੀਗੜ੍ਹ ਰੈਲੀ ਵਿੱਚ ਸ਼ਾਮਲ ਹੋਣ ਉਪਰੰਤ ਆਪਣੇ ਸਾਥੀਆਂ ਨਾਲ ਵਾਪਸ ਤਲਵੰਡੀ ਸਾਬੋ ਵੱਲ ਆ ਰਹੇ ਸਨ।

ਇਹ ਵੀ ਪੜ੍ਹੋ  Himachal ‘ਚ ਭਿਆਨਕ ਹਾਦਸਾ; ਸਵਾਰੀਆਂ ਨਾਲ ਭਰੀ ਬੱਸ ਪਲਟੀ, 7 ਮੌ*ਤਾਂ ਤੇ ਦਰਜ਼ਨ ਜਖ਼ਮੀ

ਇਸ ਦੌਰਾਨ ਗੁਰਦੁਆਰਾ ਸਾਹਿਬ ਪ੍ਰਮੇਸ਼ਵਰ ਦੁਆਰ ਪਟਿਆਲਾ ਵਿਖੇ ਰੁੱਕੇ ਤਾਂ ਇੱਕ ਸਵਿਟ ਕਾਰ ਨੇ ਉਨ੍ਹਾਂ ਨੂੰ ਜਬਰਦਸਤ ਟੱਕਰ ਮਾਰ ਦਿੱਤੀ। ਜਿਸਦੇ ਚਲਦੇ ਜਖਮੀ ਹਾਲਤ ਵਿੱਚ ਉਨ੍ਹਾਂ ਨੂੰ ਸਾਥੀਆਂ ਵੱਲੋਂ ਪਟਿਆਲਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਜਖਮਾਂ ਦੀ ਤਾਬ ਨਾ ਚਲਦੇ ਹੋਏ ਉਨ੍ਹਾਂ ਦੀ ਮੌਤ ਹੋ ਗਈ। ਉਧਰ, ਗੁਰਚਰਨ ਸਿੰਘ ਦੀ ਮੌਤ ਉੱਪਰ ਦੁੱਖ ਪ੍ਰਗਟ ਕਰਦਿਆਂ ਪੰਜਾਬ ਪੁਲਿਸ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਾਬਕਾ ਡੀਐਸਪੀ ਰਣਜੀਤ ਸਿੰਘ ਤੂਰ ਨੇ ਕਿਹਾ ਕਿ ਜੇਕਰ ਸਰਕਾਰਾਂ ਮੁਲਾਜ਼ਮਾਂ ਨੂੰ ਉਹਨਾਂ ਦੇ ਬਣਦੇ ਹੱਕ ਸਮੇਂ ਸਿਰ ਦੇ ਦੇਵੇ ਤਾਂ ਸੰਘਰਸ਼ ਕਰਨ ਲਈ ਜਰੂਰਤ ਨਾ ਪਵੇ ਅਤੇ ਅਜਿਹੀਆਂ ਬੇਵਕਤੀ ਘਟਨਾਵਾਂ ਨਾ ਵਾਪਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

👉ਪੁਰਤਗਾਲ ਅਧਾਰਤ ਬੀਕੇਆਈ ਮਾਸਟਰਮਾਈਂਡ ਵੱਲੋਂ ਚਲਾਇਆ ਜਾ ਰਿਹਾ ਸੀ...

Ferozepur ‘ਚ 30 ਕਿੱਲੋ ਹੈਰੋਇਨ ਸਮੇਤ 2 ਗ੍ਰਿਫ਼ਤਾਰ

👉ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਸਬੰਧਾਂ ਦਾ ਪਤਾ...