ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

Date:

spot_img

ਤਖ਼ਤ ਸ਼੍ਰੀ ਦਮਦਮਾ ਸਾਹਿਬ ਦਾ ਮਾਡਲ ਅਤੇ ਸਿਰੋਪਾਓ ਕੀਤਾ ਭੇਂਟ
ਤਲਵੰਡੀ ਸਾਬੋ (ਬਠਿੰਡਾ), 18 ਮਾਰਚ : ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅੱਜ ਇੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਮੀਤ ਮੈਨੇਜਰ ਤਖਤ ਸ਼੍ਰੀ ਦਮਦਮਾ ਸਾਹਿਬ ਗੁਰਸੇਵਕ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਗੜ੍ਹੇਮਾਰੀ ਦੇ ਮੁਆਵਜ਼ੇ ਲਈ ਕਿਸਾਨਾਂ ਨੇ ਵਜਾਇਆ ਸੰਘਰਸ਼ ਦਾ ਵਿਗਲ

ਆਪਣੇ ਦੌਰੇ ਦੌਰਾਨ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਗੁਰੂ ਕੀ ਨਗਰੀ ਤਖਤ ਸ਼੍ਰੀ ਦਮਦਮਾ ਸਾਹਿਬ ਨਾਲ ਜੁੜੀ ਇਤਿਹਾਸਕ ਪ੍ਰਦਰਸ਼ਨੀ ਦੇ ਦਰਸ਼ਨ ਵੀ ਕੀਤੇ ਅਤੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਕੋਲੋਂ ਗੁਰੂਦੁਆਰਾ ਸਾਹਿਬ ਦੇ ਸਮੁੱਚੇ ਇਤਿਹਾਸ ਬਾਰੇ ਜਾਣਕਾਰੀ ਵੀ ਹਾਸਲ ਕੀਤੀ।ਇਸ ਮੌਕੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਗੁਰੂਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓ, ਤਖ਼ਤ ਸ਼੍ਰੀ ਦਮਦਮਾ ਸਾਹਿਬ ਦਾ ਮਾਡਲ ਅਤੇ ਸ਼੍ਰੀ ਸਾਹਿਬ ਵੀ ਭੇਂਟ ਕੀਤਾ। ਇਸ ਮੌਕੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਵਲੋਂ ਸੰਗਤਾ ਨਾਲ ਇੱਕ ਯਾਦਗਾਰੀ ਤਸਵੀਰ ਵੀ ਖਿਚਵਾਈ ਗਈ।

spot_img
spot_img

Share post:

Popular

More like this
Related

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...