ਬੈਂਗਲੋਰ, 31 ਮਈ: ਜੇਡੀਐਸ ਦੇ ਸਰਪ੍ਰਸਤ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਪੋਤੇ ਪ੍ਰਜਵਲ ਰੇਵੰਨਾ ਨੂੰ ਬੀਤੀ ਰਾਤ SIT ਨੇ ਬੈਂਗਲੋਰ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਜਵਲ ਰੇਵੰਨਾ ‘ਤੇ ਘਰ ਦੇ ਵਿੱਚ ਕੰਮ ਕਰਨ ਵਾਲੀਆਂ ਮਹਿਲਾਵਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਇਲਜ਼ਾਮ ਲੱਗਿਆ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੈਨ ਡਰਾਈਵ ਵਿਚੋਂ 3000 ਤੋਂ ਵੱਧ ਅਸ਼ਲੀਲ ਵੀਡੀਓ ਵਾਇਰਲ ਹੋਏ। ਫਿਲਹਾਲ ਜੇਡੀਐਸ ਨੇ ਪ੍ਰਜਵਲ ਰੇਵੰਨਾ ਨੂੰ ਪਾਰਟੀ ਤੋਂ ਸਸਪੈਂਡ ਕੀਤਾ ਹੋਇਆ ਹੈ। ਬੀਤੀ ਰਾਤ ਰੇਵੰਨਾ ਜਰਮਨੀ ਤੋਂ ਵਾਪਿਸ ਭਾਰਤ ਪਰਤਿਆ ਸੀ। ਜਿਸ ਤੋਂ ਬਾਅਦ ਉਸ ਨੂੰ ਪੁੱਛਗਿੱਛ ਲਈ CID ਦਫਤਰ ਲਿਜਾਇਆ ਗਿਆ।
ਅਮਰੀਕਾ ਦਾ ਸਾਬਕਾ ਰਾਸ਼ਟਰਪਤੀ ‘ਟਰੰਪ’ ਦੋਸ਼ੀ ਕਰਾਰ
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਥਾਨਕ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਦੱਸ ਦਈਏ ਕਿ ਪ੍ਰਜਵਲ ਰੇਵੰਨਾ ਆਪਣੇ ਹਲਕੇ ‘ਚ ਲੋਕ ਸਭਾ ਚੋਣਾਂ ਲਈ ਵੋਟ ਪਾਉਣ ਤੋਂ ਇਕ ਦਿਨ ਬਾਅਦ 27 ਅਪ੍ਰੈਲ ਨੂੰ ਵਿਦੇਸ਼ ਚਲੇ ਗਏ ਸਨ। ਉੱਥੇ ਹੀ ਗ੍ਰਿਫਤਾਰੀ ਤੋਂ 24 ਘੰਟਿਆਂ ਦੇ ਅੰਦਰ ਐਸਆਈਟੀ ਪ੍ਰਜਵਲ ਰੇਵੰਨਾ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਰਿਮਾਂਡ ਦੀ ਮੰਗ ਕਰੇਗੀ। ਇਸ ਤੋਂ ਪਹਿਲਾਂ ਕਰਨਾਟਕ ਸਰਕਾਰ ਨੇ ਵੀਰਵਾਰ ਨੂੰ ਕਿਹਾ ਸੀ ਕਿ ਜੇਕਰ ਪ੍ਰਜਵਲ ਰੇਵੰਨਾ ਦੇਸ਼ ਨਹੀਂ ਪਰਤਿਆ ਤਾਂ ਉਸ ਦਾ ਪਾਸਪੋਰਟ ਰੱਦ ਕਰਨ ਵਰਗੀ ਕਾਰਵਾਈ ਕੀਤੀ ਜਾਵੇਗੀ।
#WATCH | Karnataka: Suspended JD(S) leader Prajwal Revanna, who is facing sexual abuse charges was brought to the CID office, in Bengaluru.
He has been arrested by SIT and is likely to be brought to the government hospital for medical examination. pic.twitter.com/ndKZghNpvD
— ANI (@ANI) May 30, 2024