👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
👉ਮੁਲਜ਼ਮ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਸਰਹੱਦ ਪਾਰੋਂ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾ ਕੇ ਅੱਗੇ ਸਪਲਾਈ ਕਰਦੇ ਸਨ: ਆਈਜੀਪੀ ਗੁਰਪ੍ਰੀਤ ਭੁੱਲਰ
Amritsar News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ ਅਤੇ 10 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਨਪ੍ਰੀਤ ਸਿੰਘ ਵਾਸੀ ਗੱਲੂਵਾਲ; ਵਿਜੇ ਵਾਸੀ ਰਾਜਾਤਾਲ ਕਲੋਨੀ, ਘਰਿੰਡਾ; ਪਾਰਸਦੀਪ ਸਿੰਘ ਉਰਫ਼ ਬਿੱਲਾ ਵਾਸੀ ਕੰਬੋਆ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਵਾਸੀ ਕਾਹਨਗੜ੍ਹ, ਅਟਾਰੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ 👉Sri Muktsar Sahib Police ਵੱਲੋਂ ਵਾਰਦਾਤ ਦੀ ਤਾਕ ਵਿੱਚ ਘੁੰਮ ਰਹੇ 3 ਨੌਜਵਾਨ 32 ਬੋਰ ਪਿਸਟਲ ਸਮੇਤ ਕਾਬੂ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਤਾਰ ਕਥਿਤ ਤੌਰ ’ਤੇ ਵਿਦੇਸ਼ ਬੈਠੇ ਤਸਕਰਾਂ ਨਾਲ ਜੁੜੇ ਹੋਏ ਹਨ, ਜੋ ਨਾਜਾਇਜ਼ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਨੈੱਟਵਰਕ ਦੇ ਪਿਛਲੇ ਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਦੌਰਾਨ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਬਾਰੇ ਠੋਸ ਸੂਚਨਾ ਮਿਲਣ ’ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀ ਪੁਲੀਸ ਪਾਰਟੀ ਨੇ ਰਾਜਨਪ੍ਰੀਤ ਸਿੰਘ ਅਤੇ ਵਿਜੇ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਨਾਜਾਇਜ਼ ਪਿਸਤੌਲ ਬਰਾਮਦ ਕੀਤੇ।
ਇਹ ਵੀ ਪੜ੍ਹੋ 👉ਚਾਵਲਾ ਬਲਾਤਕਾਰ ਕਾਂਡ; ਆਮ ਆਦਮੀ ਪਾਰਟੀ ਨੇ ਵਲਟੋਹਾ ਤੇ ਬਹਿਰੀਨ ਵਾਲੀ ਬੀਬੀ ਦੀ ਆਡੀਓ ਕੀਤੀ ਜਾਰੀ !
ਆਈਜੀਪੀ ਨੇ ਅੱਗੇ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਬਾਰੇ ਮਿਲੀ ਪੁਖ਼ਤਾ ਜਾਣਕਾਰੀ ਦੇ ਆਧਾਰ ’ਤੇ ਥਾਣਾ ਘਰਿੰਡਾ ਦੀਆਂ ਟੀਮਾਂ ਨੇ ਪਾਰਸਦੀਪ ਸਿੰਘ ਉਰਫ਼ ਬਿੱਲਾ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਕਿੱਲੋ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਰਸਦੀਪ ਇੱਕ ਬਦਨਾਮ ਨਸ਼ਾ ਤਸਕਰ ਹੈ, ਜੋ ਖੇਤਰ ਵਿੱਚ ਡਰੱਗ ਕਾਰਟਲ ਚਲਾ ਰਿਹਾ ਸੀ।ਸੀਨੀਅਰ ਸੁਪਰਡੈਂਟ ਆਫ਼ ਪੁਲੀਸ (ਐੱਸਐੱਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਘਰਿੰਡਾ (ਅੰਮ੍ਰਿਤਸਰ ਦਿਹਾਤੀ) ਵਿਖੇ ਦੋ ਵੱਖ-ਵੱਖ ਕੇਸ—ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 27.09.2026 ਨੂੰ ਐੱਫਆਈਆਰ ਨੰਬਰ 422 ਅਤੇ ਐੱਨਡੀਪੀਐੱਸ ਐਕਟ ਦੀ ਧਾਰਾ 21 ਤਹਿਤ ਮਿਤੀ 28.09.2026 ਨੂੰ ਐੱਫਆਈਆਰ ਨੰਬਰ 423 ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



