spot_img

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਿੰਨ ਨਵੇਂ ਰੂਟਾਂ ਲਈ ਚਾਰ ਬੱਸਾਂ ਰਵਾਨਾ; ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦਿਖਾਈ ਹਰੀ ਝੰਡੀ

Date:

spot_img

Bathinda News : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਅੱਜ ਤਿੰਨ ਨਵੇਂ ਤੀਰਥ ਯਾਤਰਾ ਰੂਟਾਂ ਦੀ ਸ਼ੁਰੂਆਤ ਕੀਤੀ ਗਈ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਚਾਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਦੋ ਬੱਸਾਂ ਹਰਿਦੁਆਰ-ਰਿਸ਼ੀਕੇਸ਼, ਇੱਕ ਬੱਸ ਸ੍ਰੀ ਸਾਲਾਸਰ ਬਾਲਾਜੀ ਧਾਮ-ਸ੍ਰੀ ਖਾਟੂ ਸ਼ਿਆਮ ਜੀ ਅਤੇ ਇੱਕ ਬੱਸ ਸ੍ਰੀ ਵਰਿੰਦਾਵਨ-ਮਥੁਰਾ ਦੇ ਦਰਸ਼ਨਾਂ ਲਈ ਰਵਾਨਾ ਹੋਈ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਨੂੰ ਸੁਖਾਲਾ ਬਣਾਉਣ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪ੍ਰਮੁੱਖ ਤੀਰਥ ਸਥਾਨਾਂ ਦੀ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ 👉Minister Barinder Kumar Goyal ਨੇ ਕੀਤਾ ਪਿੰਡ ਜੋਧਪੁਰ ਪਾਖਰ ਅਤੇ ਕੋਟਸ਼ਮੀਰ ਵਿਖੇ 31.39 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪ੍ਰੋਜੈਕਟਾਂ ਦਾ ਉਦਘਾਟਨ

ਤੀਰਥ ਯਾਤਰਾ ਲਈ ਰਵਾਨਾ ਹੋਏ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਉਨ੍ਹਾਂ ਨੂੰ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਲੋਕ-ਭਲਾਈ ਪਹਿਲਕਦਮੀਆਂ ਜਾਰੀ ਰੱਖਣ ਦੀ ਉਮੀਦ ਪ੍ਰਗਟਾਈ।ਮੇਅਰ ਨੇ ਰਵਾਨਗੀ ਤੋਂ ਪਹਿਲਾਂ ਸ਼ਰਧਾਲੂਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਸੰਗਤਾਂ ਦੀ ਸੁਵਿਧਾ, ਸੁਰੱਖਿਆ ਅਤੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ ਹੈ। ਇਸ ਮੌਕੇ ਚੇਅਰਮੈਨ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਸ੍ਰੀ ਬਲਜੀਤ ਸਿੰਘ ਬੱਲੀ, ਚੇਅਰਮੈਨ ਸ੍ਰੀ ਅਮਰਦੀਪ ਸਿੰਘ ਰਾਜਨ, ਕੌਂਸਲਰ ਸ੍ਰੀ ਉਮੇਸ਼ ਗਰਗ, ਕੌਂਸਲਰ ਸ੍ਰੀ ਮੁਨੀਸ਼ ਕੁਮਾਰ ਡਿੰਪੀ ਬਾਘਲਾ, ਕੌਂਸਲਰ ਸ੍ਰੀ ਸੁਖਦੇਵ ਸਿੰਘ, ਕੌਂਸਲਰ ਸ੍ਰੀ ਸੰਜੀਵ ਕੁਮਾਰ ਸੋਨੀ ਪ੍ਰਧਾਨ ਸਮੇਤ ਹੋਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related