Haryana News: ਬੀਤੀ ਦੇਰ ਰਾਤ ਹਰਿਆਣਾ ਦੇ ਬਹਾਦਰਗੜ੍ਹ ਵਿਚ ਸਥਿਤ ਇੱਕ ਘਰ ਵਿਚ ਬਲਾਸਟ ਕਾਰਨ ਇੱਕ ਹੀ ਪ੍ਰਵਾਰ ਦੇ ਚਾਰ ਜੀਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਇੱਕ ਜਣਾ ਜਖ਼ਮੀ ਹੋ ਗਿਆ। ਮਰਨ ਵਾਲਿਆਂ ਵਿਚ 10-12 ਸਾਲ ਦੇ ਦੋ ਬੱਚੇ ਵੀ ਸ਼ਾਮਲ ਹਨ। ਹਾਦਸੇ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ। ਘਟਨਾ ਤੋਂ ਬਾਅਦ ਇਲਾਕੇ ’ਚ ਸਹਿਮ ਫੈਲ ਗਿਆ ਹੈ ਤੇ ਪੁਲਿਸ ਦੇ ਉਚ ਅਧਿਕਾਰੀਆਂ ਵੱਲੋਂ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਵਿਅਕਤੀ ਦੀ ਪਹਿਚਾਣ ਹਰੀਪਾਲ ਸਿੰਘ ਦੇ ਤੌਰ ’ਤੇ ਹੋਈ ਹੈ, ਜੋਕਿ ਦਿੱਲੀ ਦੇ ਰਹਿਣ ਵਾਲੇ ਸਨ ਅਤੇ ਇੱਥੇ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਸਨ ਤੇ ਵਪਾਰ ਕਰਦੇ ਸਨ। ਡੀਸੀਪੀ ਮਯੰਕ ਮਿਸ਼ਰਾ ਨੇ ਇਸ ਮੌਕੇ ਮੀਡੀਆ ਨੂੰ ਦਸਿਆ ਕਿ ਫ਼ੌਰੇਂਸਕ ਟੀਮਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਧਮਾਕਾ ਬੈਡਰੂਮ ਵਿਚ ਹੋਇਆ ਹੈ ਨਾਂ ਕਿ ਸਲੰਡਰ ਫ਼ਟਿਆ ਹੈ, ਜਿਸਦੇ ਚੱਲਦੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
#WATCH | Haryana: Mayank Mishra, DCP, Bahadurgarh, says, ” This is not a cylinder blast, this took place inside the bedroom. The whole house has been affected by the blast impact. Four people have died on the spot and one person is critical and undergoing treatment at a hospital.… pic.twitter.com/AzvzGLVTF1
— ANI (@ANI) March 22, 2025
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਘਰ ’ਚ ਬਲਾਸਟ ਹੋਣ ਕਾਰਨ ਦੋ ਬੱਚਿਆਂ ਸਹਿਤ ਪ੍ਰਵਾਰ ਦੇ ਚਾਰ ਜੀਆਂ ਦੀ ਹੋਈ ਮੌ+ਤ"