spot_img
spot_img

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

Date:

spot_img

👉ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਸਨ: ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰ ਕੀਤੇ ਗਏ ਚਾਰੋ ਦੋਸ਼ੀ ਨੌਜਵਾਨ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿੱਟੂ ਕੁਮਾਰ ਉਰਫ਼ ਭਈਆ (20) ਵਾਸੀ ਨਵੀਂ ਆਬਾਦੀ, ਅੰਮ੍ਰਿਤਸਰ; ਸਾਹਿਬ ਸਿੰਘ (21) ਵਾਸੀ ਪਿੰਡ ਧਗਾਣਾ ਅਤੇ ਮੌਜੂਦਾ ਪਤਾ ਫਤਿਹ ਸਿੰਘ ਕਲੋਨੀ, ਅੰਮ੍ਰਿਤਸਰ; ਸੰਜੀਵ ਕੁਮਾਰ ਉਰਫ਼ ਨੰਨੂ (22) ਵਾਸੀ ਪਿੰਕ ਕਲੋਨੀ, ਤਰਨਤਾਰਨ ਅਤੇ ਸੰਦੀਪ ਕੁਮਾਰ ਉਰਫ਼ ਸੰਨੀ (22) ਵਾਸੀ ਪਿੰਡ ਛਿੱਦਾਂ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ 👉Cabinet Minister Dr. Ravjot Singh ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਅਤੇ ਕਾਰਟੈਲ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਦੋਸ਼ੀ ਬਿੱਟੂ ਉਰਫ਼ ਭਈਆ ਅਤੇ ਸਾਹਿਬ ਸਿੰਘ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਉਨ੍ਹਾਂ ਦੇ ਖੁਲਾਸੇ ਦੇ ਆਧਾਰ ‘ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ।ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਗਤੀਵਿਧੀਆਂ ਵਿੱਚ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ 👉ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ ਸੰਜੀਵ ਕੁਮਾਰ ਉਰਫ ਨੰਨੂ ਅਤੇ ਸੰਦੀਪ ਉਰਫ ਸੰਨੀ ਨੂੰ 2.015 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਜਾਂਚ ਦੌਰਾਨ, ਮੁਲਜ਼ਮ ਸੰਦੀਪ ਉਰਫ ਸੰਨੀ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਦੋ ਹੋਰ ਪਿਸਤੌਲ ਬਰਾਮਦ ਕੀਤੇ।ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਬਿੱਟੂ ਉਰਫ ਭਈਆ ਅਸਲਾ ਐਕਟ ਅਤੇ ਚੋਰੀ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੋ ਮੁਲਜ਼ਮ ਨੌਜਵਾਨ ਹਨ।ਇਸ ਸਬੰਧੀ, ਐਫਆਈਆਰ ਨੰਬਰ 156 ਮਿਤੀ 21.07.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(1ਬੀ) ਅਤੇ 24(6,7,8) ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਥਾਣਾ ਸਦਰ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

संत महापुरुष समाज को सत्य, सेवा और राष्ट्रभक्ति की राह दिखाते हैं: मुख्यमंत्री

👉हरियाणा के मुख्यमंत्री श्री नायब सिंह सैनी ने जींद...

Cabinet Minister Dr. Ravjot Singh ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

👉ਜੇਲ੍ਹ ’ਚ ਬੰਦੀਆਂ ਨੂੰ 45 ਕਿਸਮਾਂ ਦੇ ਮੈਡੀਕਲ ਟੈਸਟਾਂ...